Journalism Of Hope

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਵਾਦ ‘ਤੇ SGPC ਦਾ ਪੱਖ, 4 ਮੈਂਬਰੀ ਜਾਂਚ ਕਮੇਟੀ ਦਾ ਗਠਨ

Harjinder Singh Dhami; ਸ੍ਰੀ ਆਨੰਦਪੁਰ ਸਾਹਿਬ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਜੁੜੇ ਹਾਲੀਆ ਵਿਵਾਦ ਅਤੇ ਸੋਸ਼ਲ ਮੀਡੀਆ ‘ਤੇ ਉੱਠ ਰਹੇ ਸਵਾਲਾਂ ਨੂੰ ਲੈ ਕੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਪੱਖ ਰੱਖਿਆ ਹੈ। ਧਾਮੀ ਨੇ ਕਿਹਾ ਕਿ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਉਣ ਲਈ 4 ਮੈਂਬਰੀ ਉੱਚ ਪੱਧਰੀ ਜਾਂਚ ਕਮੇਟੀ ਬਣਾਈ ਗਈ […]
By : Updated On: 22 Sep 2026 16:46:PM
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਵਾਦ ‘ਤੇ SGPC ਦਾ ਪੱਖ, 4 ਮੈਂਬਰੀ ਜਾਂਚ ਕਮੇਟੀ ਦਾ ਗਠਨ

Harjinder Singh Dhami; ਸ੍ਰੀ ਆਨੰਦਪੁਰ ਸਾਹਿਬ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਜੁੜੇ ਹਾਲੀਆ ਵਿਵਾਦ ਅਤੇ ਸੋਸ਼ਲ ਮੀਡੀਆ ‘ਤੇ ਉੱਠ ਰਹੇ ਸਵਾਲਾਂ ਨੂੰ ਲੈ ਕੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣਾ ਪੱਖ ਰੱਖਿਆ ਹੈ।

ਇਸ਼ਤਿਹਾਰ

ਧਾਮੀ ਨੇ ਕਿਹਾ ਕਿ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਉਣ ਲਈ 4 ਮੈਂਬਰੀ ਉੱਚ ਪੱਧਰੀ ਜਾਂਚ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਨੂੰ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਮਾਮਲਾ ਸਾਹਮਣੇ ਆਉਣ ਤੋਂ ਬਾਅਦ SGPC ਵੱਲੋਂ ਵਿਭਾਗੀ ਜਾਂਚ ਸ਼ੁਰੂ ਕਰਵਾਈ ਗਈ ਸੀ। ਇਸ ਦੀ ਮੁੱਢਲੀ ਜਾਂਚ ਦੀ ਜ਼ਿੰਮੇਵਾਰੀ SGPC ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਦਿੱਤੀ ਗਈ ਸੀ।

ਹੁਣ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਵਿੱਚ ਬਲਦੇਵ ਸਿੰਘ ਕਾਇਮਪੁਰੀ, ਗੁਰਮੀਤ ਸਿੰਘ ਬੂਆ, ਬੀਬੀ ਗੁਰਿੰਦਰ ਕੌਰ ਭੋਲੂਵਾਲ ਅਤੇ ਗੁਰਬਖਸ਼ ਸਿੰਘ ਖਾਲਸਾ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਦੇ ਤਾਲਮੇਲ ਦੀ ਜ਼ਿੰਮੇਵਾਰੀ ਬਲਵਿੰਦਰ ਸਿੰਘ ਕਾਹਲਵਾਂ ਨੂੰ ਦਿੱਤੀ ਗਈ ਹੈ।

ਧਾਮੀ ਨੇ ਆਪਣੇ ‘ਤੇ ਲੱਗੇ ਦੋਸ਼ ਨਕਾਰੇ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਉੱਤੇ ਲਗਾਏ ਜਾ ਰਹੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਿਲਾ ਨੂੰ ਉੱਥੇ ਕੌਣ ਲੈ ਕੇ ਆਇਆ ਅਤੇ ਉਹ ਕਿਸ ਤਰ੍ਹਾਂ ਉੱਥੇ ਪਹੁੰਚੀ, ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ।

ਉਨ੍ਹਾਂ ਉਨ੍ਹਾਂ ਦਾਵਿਆਂ ਨੂੰ ਵੀ ਗਲਤ ਦੱਸਿਆ, ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਸੀ ਕਿ ਮਹਿਲਾ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਕਿਸੇ ਘਟਨਾ ਜਾਂ ਜ਼ਬਰਦਸਤੀ ਸਬੰਧੀ ਸ਼ਿਕਾਇਤ ਕੀਤੀ ਸੀ।

ਧਾਮੀ ਨੇ ਕਿਹਾ ਕਿ ਜੇਕਰ ਅਜਿਹੀ ਕੋਈ ਜਾਣਕਾਰੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਂਦੀ ਤਾਂ ਉਹ ਚੁੱਪ ਨਾ ਬੈਠਦੇ। ਉਨ੍ਹਾਂ ਕਿਹਾ ਕਿ ਜਾਂਚ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਸਾਰੇ ਸਵਾਲਾਂ ਦੇ ਜਵਾਬ ਪ੍ਰੈੱਸ ਕਾਨਫਰੰਸ ਰਾਹੀਂ ਦਿੱਤੇ ਜਾਣਗੇ।

ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਕਾਰਵਾਈ

ਧਾਮੀ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਕਾਰਵਾਈ ਵੀ ਕੀਤੀ ਗਈ ਹੈ। ਗਿਆਨੀ ਮਲਕੀਤ ਸਿੰਘ ਨੂੰ ਵਾਧੂ ਮੁੱਖ ਗ੍ਰੰਥੀ ਦੇ ਅਹੁਦੇ ਅਤੇ ਸੇਵਾਵਾਂ ਤੋਂ ਤੁਰੰਤ ਪ੍ਰਭਾਵ ਨਾਲ ਮੁਕਤ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਅਮਰਜੀਤ ਸਿੰਘ ਚਾਵਲਾ ਵੱਲੋਂ ਵੀਡੀਓ ਸੰਦੇਸ਼ ਰਾਹੀਂ ਭੇਜਿਆ ਗਿਆ ਅਸਤੀਫ਼ਾ ਵੀ ਮਨਜ਼ੂਰ ਕਰ ਲਿਆ ਗਿਆ ਹੈ।

ਸੰਵੇਦਨਸ਼ੀਲ ਮਾਮਲਿਆਂ ‘ਚ ਮਰਿਆਦਾ ਬਣਾਈ ਰੱਖਣ ਦੀ ਅਪੀਲ

ਧਾਮੀ ਨੇ ਮੀਡੀਆ, ਸੋਸ਼ਲ ਮੀਡੀਆ ਅਤੇ ਪ੍ਰਚਾਰਕਾਂ ਨੂੰ ਸੰਵੇਦਨਸ਼ੀਲ ਧਾਰਮਿਕ ਮਾਮਲਿਆਂ ਵਿੱਚ ਮਰਿਆਦਾ ਬਣਾਈ ਰੱਖਣ ਦੀ ਅਪੀਲ ਕੀਤੀ।

ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਵੀ ਮਾਮਲੇ ਦੀ ਨਿਰਪੱਖ ਕਾਨੂੰਨੀ ਜਾਂਚ ਕਰਨ ਦੀ ਮੰਗ ਕੀਤੀ ਤਾਂ ਜੋ ਜਾਂਚ ਤੋਂ ਬਾਅਦ ਅਸਲ ਸੱਚਾਈ ਸਾਹਮਣੇ ਆ ਸਕੇ।

Read Latest News and Breaking News at Daily Post TV, Browse for more News

Ad
Ad

Punjab District News