Journalism Of Hope
BREAKING NEWS
ਡੀਏ ਬਕਾਇਆ ਮਾਮਲਾ: ਪੰਜਾਬ ਸਰਕਾਰ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ.....ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਨੂੰ ਭੇਜਿਆ ਨਵਾਂ ਸੰਮਨ....ਐਥੇਨੌਲ ਲਈ ਮੱਕੀ ਦੀ ਮੰਗ ਵਧੀ, ਪੰਜਾਬ ’ਚ ਪੋਲਟਰੀ ਫੀਡ ਮਹਿੰਗੀ, ਅੰਡਿਆਂ ਦੀਆਂ ਕੀਮਤਾਂ ਵਧਣ ਦਾ ਵੀ ਖ਼ਦਸ਼ਾ.....ਡਿਊਟੀ ਦੌਰਾਨ ਪੰਜਾਬ ਪੁਲਿਸ ਦੇ ਕਾਂਸਟੇਬਲ ’ਤੇ ਜਾਨਲੇਵਾ ਹਮਲਾ....ਹਥਨੀਕੁੰਡ ਬੈਰਾਜ ’ਚ ਫੌਜ ਦੀ ਐਕਸਰਸਾਈਜ਼ ਦੌਰਾਨ ਵੱਡਾ ਹਾਦਸਾ, 2 ਜਵਾਨ ਲਾਪਤਾ.....SGPC ਦੀਆਂ 34 ਖਾਲੀ ਸੀਟਾਂ ’ਤੇ ਚੋਣਾਂ ਦੀ ਮੰਗ, ਹਾਈਕੋਰਟ ਵੱਲੋਂ ਕੇਂਦਰ ਨੂੰ ਨੋਟਿਸ.....

ਵੱਡੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸ਼ਹੀਦੀ ਜੋੜ ਮੇਲ ਸ਼ੁਰੂ

Shaheedi Jor mela: ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਮੁਗ਼ਲ ਫ਼ੌਜਾਂ ਨਾਲ ਹੋਏ ਯੁੱਧ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲ ਚਮਕੌਰ ਸਾਹਿਬ ਸ਼ਰਧਾਪੂਰਵਕ ਸ਼ੁਰੂ ਹੋ ਗਿਆ। ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ […]
Nishant Malyan
By : Updated On: 21 Dec 2025 08:39:AM
ਵੱਡੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸ਼ਹੀਦੀ ਜੋੜ ਮੇਲ ਸ਼ੁਰੂ

Shaheedi Jor mela: ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਮੁਗ਼ਲ ਫ਼ੌਜਾਂ ਨਾਲ ਹੋਏ ਯੁੱਧ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲ ਚਮਕੌਰ ਸਾਹਿਬ ਸ਼ਰਧਾਪੂਰਵਕ ਸ਼ੁਰੂ ਹੋ ਗਿਆ।

ਇਸ਼ਤਿਹਾਰ

ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਮੁਗ਼ਲ ਫ਼ੌਜਾਂ ਨਾਲ ਹੋਏ ਯੁੱਧ ਵਿੱਚ ਸ਼ਹੀਦ ਹੋਏ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲ ਅੱਜ ਇੱਥੇ ਸ਼ਰਧਾਪੂਰਵਕ ਸ਼ੁਰੂ ਹੋ ਗਿਆ। ਜੋੜ ਮੇਲ ਦੇ ਪਹਿਲੇ ਦਿਨ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨਾਂ ਵਿੱਚ ਰਾਗੀ ਅਤੇ ਢਾਡੀ ਜਥਿਆਂ ਨੇ ਕਥਾ-ਕੀਰਤਨ ਅਤੇ ਗੁਰਬਾਣੀ ਵਿਆਖਿਆ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਦੇਸ਼-ਵਿਦੇਸ਼ ਤੋਂ ਪੁੱਜੀ ਵੱਡੀ ਗਿਣਤੀ ਵਿੱਚ ਸੰਗਤ ਨੇ ਮੱਥਾ ਟੇਕਿਆ। ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਨੇ ਦੱਸਿਆ ਕਿ ਇਹ ਧਾਰਮਿਕ ਦੀਵਾਨ 22 ਦਸੰਬਰ ਦੇਰ ਰਾਤ ਤੱਕ ਨਿਰੰਤਰ ਸਜਣਗੇ। ਸਮਾਗਮ ਦੇ ਪਹਿਲੇ ਦਿਨ ਵੱਖ-ਵੱਖ ਪਿੰਡਾਂ ਤੋਂ ਨਗਰ ਕੀਰਤਨ ਵੀ ਪਹੁੰਚੇ ਜਿਨ੍ਹਾਂ ਦਾ ਗੁਰਦੁਆਰੇ ਦੇ ਪ੍ਰਬੰਧਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਪਿੰਡਾਂ ਦੀ ਸੰਗਤ ਵੱਲੋਂ ਸ਼ਹਿਰ ਵਿੱਚ ਬਹੁਤ ਸਾਰੀਆਂ ਥਾਵਾਂ ’ਤੇ ਲੰਗਰ ਵਰਤਾਏ ਜਾ ਰਹੇ ਹਨ।

ਜ਼ਿਲ੍ਹਾ ਪ੍ਰਸ਼ਾਸਨ ਨੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਜ਼ਿਲ੍ਹਾ ਪੁਲੀਸ ਮੁਖੀ ਗੁਰਲੀਨ ਸਿੰਘ ਖੁਰਾਣਾ, ਐੱਸ ਪੀ (ਐੱਚ) ਅਰਵਿੰਦ ਮੀਨਾ (ਆਈ ਪੀ ਐੱਸ), ਸਥਾਨਕ ਡੀ ਐੱਸ ਪੀ ਮਨਜੀਤ ਸਿੰਘ ਔਲਖ ਅਤੇ ਥਾਣਾ ਮੁਖੀ ਗੁਰਪ੍ਰੀਤ ਸਿੰਘ ਸਮੁੱਚੇ ਸਮਾਗਮ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

Read Latest News and Breaking News at Daily Post TV, Browse for more News

Ad
Ad

Punjab District News