Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

ਸ਼੍ਰੋਮਣੀ ਅਕਾਲੀ ਦਲ ਨੇ ਹਿਮਾਚਲ ਪ੍ਰਦੇਸ਼ ਤੇ ਹੋਰ ਪਹਾੜੀ ਰਾਜਾਂ ’ਚ ਸਿੱਖ ਸ਼ਰਧਾਲੂਆਂ ਤੇ ਸੈਲਾਨੀਆਂ ’ਤੇ ਹਮਲੇ ਦੀਆਂ ਵਾਰ-ਵਾਰ ਘਟਨਾਵਾਂ ਵਾਪਰਨ ਦੀ ਕੀਤੀ ਨਿਖੇਧੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਿਮਾਚਲ ਪ੍ਰਦੇਸ਼ ਤੇ ਹੋਰ ਪਹਾੜੀ ਰਾਜਾਂ ਵਿਚ ਬੇਰੁਖ ਭੀੜਾਂ ਵੱਲੋਂ ਪੰਜਾਬ ਤੋਂ ਸਿੱਖ ਸ਼ਰਧਾਲੂਆਂ ਤੇ ਹੋਰ ਸੈਲਾਨੀਆਂ ’ਤੇ ਵਾਰ-ਵਾਰ ਹਮਲੇ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸ਼ਾਂਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ਼੍ਰੋਮਣੀ ਅਕਾਲੀ ਦਲ ਨੇ ਹਿਮਾਚਲ ਪ੍ਰਦੇਸ਼ ਤੇ ਹੋਰ ਪਹਾੜੀ ਰਾਜਾਂ ’ਚ ਸਿੱਖ ਸ਼ਰਧਾਲੂਆਂ ਤੇ ਸੈਲਾਨੀਆਂ ’ਤੇ ਹਮਲੇ ਦੀਆਂ ਵਾਰ-ਵਾਰ ਘਟਨਾਵਾਂ ਵਾਪਰਨ ਦੀ ਕੀਤੀ ਨਿਖੇਧੀ
cheema

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਿਮਾਚਲ ਪ੍ਰਦੇਸ਼ ਤੇ ਹੋਰ ਪਹਾੜੀ ਰਾਜਾਂ ਵਿਚ ਬੇਰੁਖ ਭੀੜਾਂ ਵੱਲੋਂ ਪੰਜਾਬ ਤੋਂ ਸਿੱਖ ਸ਼ਰਧਾਲੂਆਂ ਤੇ ਹੋਰ ਸੈਲਾਨੀਆਂ ’ਤੇ ਵਾਰ-ਵਾਰ ਹਮਲੇ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿਰੋਧੀ ਅਨਸਰਾਂ ਤੇ ਏਜੰਸੀਆਂ ਵੱਲੋਂ ਨਿਰੰਤਰ ਕੀਤੇ ਜਾਂਦੇ ਦੁਸ਼ਪ੍ਰਚਾਰ ਤੇ ਸਿੱਖ ਭਾਈਚਾਰੇ ਖਿਲਾਫ ਨਫਰਤੀ ਮੁਹਿੰਮ ਦਾ ਨਤੀਜਾ ਹੈ ਜਿਸਦਾ ਇਕੋ ਇਕ ਮਕਸਦ ਖਿੱਤੇ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਨੂੰ ਭੰਗ ਕਰਨਾ ਹੈ ਤਾਂ ਜੋ ਮਾੜੇ ਸਿਆਸੀ ਮਨਸੂਬਿਆਂ ਦੀ ਪੂਰਤੀ ਕੀਤੀ ਜਾ ਸਕੇ।

ਡਾ. ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਸੰਵੇਦਨਸ਼ੀਲ ਮਾਮਲੇ ’ਤੇ ਸਾਰੇ ਪਹਾੜੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨ ਕਿਉਂਕਿ ਜੋ ਕੁਝ ਵਾਪਰ ਰਿਹਾ ਹੈ, ਉਹ ਬਹੁਤ ਹੀ ਭੜਕਾਊ ਹੈ ਤੇ ਇਸ ਨਾਲ ਗੁਆਂਢੀ ਰਾਜਾਂ ਵਿਚਾਲੇ ਚੰਗੇ ਸੰਬੰਧਾਂ ’ਤੇ ਮਾੜਾ ਅਸਰ ਪੈ ਰਿਹਾ ਹੈ। ਉਹਨਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਤੇ ਸੈਲਾਨੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਦਮ ਚੁੱਕਣੇ ਜ਼ਰੂਰੀ ਹੈ।

ਉਹਨਾਂ ਕਿਹਾ ਕਿ ਨਾਲੋ ਨਾਲ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਚਲਾ ਕੇ ਉਹਨਾਂ ਨੂੰ ਧਾਰਮਿਕ ਚਿੰਨਾਂ ਤੇ ਰਵਾਇਤਾਂ ਤੋਂ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ ਤੇ ਇਹਨਾਂ ਭੜਕਾਊ ਘਟਨਾਵਾਂ ਦੇ ਨਤੀਜਿਆਂ ਤੋਂ ਵੀ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News