ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਸ਼ੁਰੂ, ਸੁਖਬੀਰ ਬਾਦਲ ਦੀ ਅਗਵਾਈ ‘ਚ ਹੋ ਰਹੀ ਬੈਠਕ

Punjab News: ਸ਼੍ਰੋਮਣੀ ਅਕਾਲੀ ਦਲ ਅੱਜ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਤੋਂ ਮਗਰੋਂ ਪਹਿਲੀ ਕੋਰ ਕਮੇਟੀ ਦੀ ਮੀਟਿੰਗ ਹੈ। ਇਹ ਮੀਟਿੰਗ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ। ਜਿਸਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰ ਰਹੇ ਹਨ। ਮਿਲੀ ਜਾਣਕਾਰੀ ਮੁਤਾਬਿਕ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਜੋ ਸੱਤ ਮਹੀਨਿਆਂ ਬਾਅਦ ਜੇਲ੍ਹ ਤੋਂ […]
Amritpal Singh
By : Updated On: 05 Feb 2026 12:48:PM
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ ਸ਼ੁਰੂ, ਸੁਖਬੀਰ ਬਾਦਲ ਦੀ ਅਗਵਾਈ ‘ਚ ਹੋ ਰਹੀ ਬੈਠਕ

Punjab News: ਸ਼੍ਰੋਮਣੀ ਅਕਾਲੀ ਦਲ ਅੱਜ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਤੋਂ ਮਗਰੋਂ ਪਹਿਲੀ ਕੋਰ ਕਮੇਟੀ ਦੀ ਮੀਟਿੰਗ ਹੈ। ਇਹ ਮੀਟਿੰਗ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ। ਜਿਸਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰ ਰਹੇ ਹਨ।

ਮਿਲੀ ਜਾਣਕਾਰੀ ਮੁਤਾਬਿਕ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਜੋ ਸੱਤ ਮਹੀਨਿਆਂ ਬਾਅਦ ਜੇਲ੍ਹ ਤੋਂ ਰਿਹਾਅ ਹੋਏ ਸਨ, ਇਸ ਵਿੱਚ ਸ਼ਾਮਲ ਹੋ ਰਹੇ ਹਨ। ਬੀਤੇ ਦਿਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਸੀ ਕਿ ਉਹ ਦੋਵਾਂ ਅਕਾਲੀ ਪਾਰਟੀਆਂ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਕਰਨਗੇ। ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਪਹਿਲਾਂ ਹੀ ਇਸ ਸਬੰਧ ਵਿੱਚ ਇੱਕ ਮਤਾ ਪਾਸ ਕਰ ਦਿੱਤਾ ਹੈ, ਨਾਲ ਹੀ ਕਿਹਾ ਕਿ ਸਾਰਿਆਂ ਦੇ ਇਕੱਠੇ ਹੋਣ ਦੀ ਉਮੀਦ ਹੈ।

ਮੀਟਿੰਗ ਬਾਰੇ ਜਾਣਕਾਰੀ ਇੱਕ ਪੋਸਟ ਰਾਹੀਂ ਦਿੱਤੀ ਗਈ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ, ਐਕਸ ‘ਤੇ ਇੱਕ ਪੋਸਟ ਸਾਂਝੀ ਕੀਤੀ, ਜਿਸ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਦੀ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪਾਰਟੀ ਮੁੱਖ ਦਫ਼ਤਰ ਵਿਖੇ ਬੁਲਾਈ ਗਈ ਹੈ। ਮੀਟਿੰਗ ਵਿੱਚ ਸੂਬੇ ਦੀ ਮੌਜੂਦਾ ਰਾਜਨੀਤਿਕ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ ਅਤੇ ਪਾਰਟੀ ਦੀ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad