Journalism Of Hope
BREAKING NEWS
ਬੇਅਦਬੀ ਕਾਨੂੰਨ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ,,,,,,27 ਹਫਤਿਆਂ ਦੀ ਜਨਮੀ ਬੱਚੀ ਨੇ 50 ਦਿਨਾਂ ਦੀ ਵਿਸ਼ੇਸ਼ NICU ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ,,,,,ਚੰਡੀਗੜ੍ਹ ‘ਚ ਘਰ ਦਾ ਕਬਜ਼ਾ ਲੈਣ ਪਹੁੰਚੀ ਔਰਤ ਨੂੰ ਵਕੀਲ ਨੇ ਮਾਰੀ ਗੋਲੀ,,,,ਪੰਜਾਬ ਕਾਂਗਰਸ ਦੀ ਮਦਨ ਲਾਲ ਜਲਾਲਪੁਰ ਖ਼ਿਲਾਫ਼ ਵੱਡੀ ਕਾਰਵਾਈ, ਪਾਰਟੀ ਤੋਂ ਮੁਅੱਤਲ,,,,,,ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ‘ਤੇ ਨੱਥ ਪਾਉਣ ਲਈ ਮਾਨ ਸਰਕਾਰ ਲਿਆਏਗੀ ‘ਪ੍ਰਾਈਵੇਟ ਸਕੂਲ ਫ਼ੀਸ ਰੈਗੂਲੇਸ਼ਨ’ ਬਿੱਲ

ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਪੰਜਾਬ ਗਵਰਨਰ ਨਾਲ ਕਰੇਗਾ ਮੁਲਾਕਾਤ, ਸੌਂਪੇਗਾ ਮੰਗ ਪੱਤਰ

Shiroamni Akali Dal: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ 31 ਜੁਲਾਈ ਨੂੰ ਦੁਪਹਿਰ 12:00 ਵਜੇ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੇਗਾ। ਵਫ਼ਦ ਰਾਜਪਾਲ ਨੂੰ ਇੱਕ ਮੰਗ ਪੱਤਰ ਸੌਂਪਦਿਆਂ ਬਰਨਾਲਾ ਵਿੱਚ ਔਰਤਾਂ ਅਤੇ ਸਫਾਈ ਕਰਮਚਾਰੀਆਂ […]
Ranjit Singh
By : Updated On: 31 Jul 2026 08:51:AM
ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਪੰਜਾਬ ਗਵਰਨਰ ਨਾਲ ਕਰੇਗਾ ਮੁਲਾਕਾਤ, ਸੌਂਪੇਗਾ ਮੰਗ ਪੱਤਰ

Shiroamni Akali Dal: ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ 31 ਜੁਲਾਈ ਨੂੰ ਦੁਪਹਿਰ 12:00 ਵਜੇ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੇਗਾ।

ਇਸ਼ਤਿਹਾਰ

ਵਫ਼ਦ ਰਾਜਪਾਲ ਨੂੰ ਇੱਕ ਮੰਗ ਪੱਤਰ ਸੌਂਪਦਿਆਂ ਬਰਨਾਲਾ ਵਿੱਚ ਔਰਤਾਂ ਅਤੇ ਸਫਾਈ ਕਰਮਚਾਰੀਆਂ ‘ਤੇ ਹੋਏ ਕਥਿਤ ਲਾਠੀਚਾਰਜ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕਰੇਗਾ।

ਇਸ ਤੋਂ ਇਲਾਵਾ, ਸ਼੍ਰੋਮਣੀ ਅਕਾਲੀ ਦਲ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਦੇ ਕਥਿਤ ਪੇਪਰ ਲੀਕ ਅਤੇ ਹੋਰ ਭਰਤੀ ਘੁਟਾਲਿਆਂ ਦੀ ਸੀਬੀਆਈ ਜਾਂਚ ਦੀ ਮੰਗ ਵੀ ਉਠਾਏਗਾ। ਪਾਰਟੀ ਦਾ ਦੋਸ਼ ਹੈ ਕਿ ਇਨ੍ਹਾਂ ਘਟਨਾਵਾਂ ਕਾਰਨ ਪੰਜਾਬ ਵਿੱਚ ਸਰਕਾਰੀ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਗੰਭੀਰ ਝਟਕਾ ਲੱਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News