Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ‘ਚ ਹੋਇਆ ਵਾਧਾ, ਪਿੰਡ ਵਧਾਈ ਤੋਂ 15 ਪਰਿਵਾਰ ਪਾਰਟੀ ‘ਚ ਹੋਏ ਸ਼ਾਮਲ, ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਕਰਵਾਈ ਸ਼ਮੂਲੀਅਤ

Sri Mukatsar Sahib: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਇਨ੍ਹਾਂ ਪਰਿਵਾਰਾਂ ਦਾ ਹਾਰ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ। Families Joined Shiromani Akali Dal: ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡੀ ਮਜ਼ਬੂਤੀ ਮਿਲੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਵਧਾਈ ਤੋਂ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਇਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ‘ਚ ਹੋਇਆ ਵਾਧਾ, ਪਿੰਡ ਵਧਾਈ ਤੋਂ 15 ਪਰਿਵਾਰ ਪਾਰਟੀ ‘ਚ ਹੋਏ ਸ਼ਾਮਲ, ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਕਰਵਾਈ ਸ਼ਮੂਲੀਅਤ

Sri Mukatsar Sahib: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਇਨ੍ਹਾਂ ਪਰਿਵਾਰਾਂ ਦਾ ਹਾਰ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ।

Families Joined Shiromani Akali Dal: ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡੀ ਮਜ਼ਬੂਤੀ ਮਿਲੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਵਧਾਈ ਤੋਂ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਇਹ ਪਰਿਵਾਰ ਪਹਿਲਾਂ ਵੱਖ-ਵੱਖ ਪਾਰਟੀਆਂ ਨਾਲ ਜੁੜੇ ਹੋੋਏ ਸੀ, ਪਰ ਹੁਣ ਅਕਾਲੀ ਦਲ ਦੀਆਂ ਨੀਤੀਆਂ ਅਤੇ ਪੁਰਾਣੇ ਕੰਮਾਂ ਨੂੰ ਦੇਖਦਿਆਂ ਸ਼ਮੂਲੀਅਤ ਕੀਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਇਨ੍ਹਾਂ ਪਰਿਵਾਰਾਂ ਦਾ ਹਾਰ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਹਨੀ ਫੱਤਣਵਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪੁਰਾਣੀਆਂ ਸਰਕਾਰਾਂ ਦੇ ਵਿਕਾਸਕਾਰੀ ਕੰਮਾਂ ਨੂੰ ਦੇਖਦਿਆਂ ਅੱਜ ਲੋਕ ਮੁੜ ਅਕਾਲੀ ਦਲ ਵੱਲ ਆ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪਿੰਡ ਵਧਾਈ ਵਰਗੇ ਅਹਿਮ ਨਗਰ ਤੋਂ ਲੋਕਾਂ ਦਾ ਵਿਸ਼ਵਾਸ ਜੁੜਨਾ ਪਾਰਟੀ ਲਈ ਮਾਣ ਦੀ ਗੱਲ ਹੈ। ਹਨੀ ਫੱਤਣਵਾਲਾ ਨੇ ਦੱਸਿਆ ਕਿ ਇਹ ਪਰਿਵਾਰ ਪਹਿਲਾਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਨਾਲ ਜੁੜੇ ਹੋਏ ਸਨ, ਪਰ ਅੱਜ ਉਹਨਾਂ ਨੇ ਸਾਰੀਆਂ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਥਾਮ ਲਿਆ ਹੈ।

ਉਨ੍ਹਾਂ ਕਿਹਾ ਕਿ ਲੋਕ ਹੁਣ ਸਮਝ ਗਏ ਹਨ ਕਿ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰਾਂ ਨੇ ਝੂਠੇ ਵਾਅਦੇ ਕਰਕੇ ਜਨਤਾ ਨੂੰ ਗੁੰਮਰਾਹ ਕੀਤਾ ਹੈ। ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਦਾਅਵਾ ਕੀਤਾ ਕਿ 2027 ਦੇ ਚੋਣਾਂ ਵਿੱਚ ਪੰਜਾਬ ਦੇ ਲੋਕ ਮਨ ਬਣਾ ਚੁੱਕੇ ਹਨ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਅੱਜ ਦੇ ਸ਼ਮੂਲੀਅਤ ਸਮਾਗਮ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਇਆ ਹੈ ਅਤੇ ਉਹਨਾਂ ਨੇ ਪਿੰਡ ਵਧਾਈ ਦੀ ਸਾਰੀ ਸੰਗਤ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਬੜੇ ਸੂਝਬੂਝ ਵਾਲੇ ਫ਼ੈਸਲੇ ਨਾਲ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ।

Read Latest News and Breaking News at Daily Post TV, Browse for more News

Ad
Ad

Punjab District News