ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜਬੂਤ ਹੋਇਆ : ਬਲਜੀਤ ਸਿੰਘ ਭੁੱਟਾ

Shiromani Akali Dal meeting; ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗੜ੍ਹ ਸਾਹਿਬ ਦੇ ਨਿਯੁਕਤ ਕੀਤੇ ਗਏ ਐਸਸੀ ਵਿੰਗ, ਬੀਸੀ ਵਿੰਗ ਅਤੇ ਜਰਨਲ ਕੈਟਾਗਰੀ ਦੇ ਅਹੁਦੇਦਾਰਾਂ ਤੇ ਜਿਲੇ ਦੇ ਵੱਖੋ ਵੱਖ ਸਰਕਲਾਂ ਦੇ ਪ੍ਰਧਾਨਾਂ ਦਾ ਹਲਕਾ ਇੰਚਾਰਜ ਫਤਿਹਗੜ੍ਹ ਸਾਹਿਬ ਬਲਜੀਤ ਸਿੰਘ ਭੁੱਟਾ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਵਤਾਰ ਸਿੰਘ ਰੀਆ ਵੱਲੋਂ ਸਿਰੋਪਾਓ […]
Jaspreet Singh
By : Updated On: 11 Apr 2026 21:18:PM
ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਹੋਰ ਮਜਬੂਤ ਹੋਇਆ : ਬਲਜੀਤ ਸਿੰਘ ਭੁੱਟਾ

Shiromani Akali Dal meeting; ਸ਼੍ਰੋਮਣੀ ਅਕਾਲੀ ਦਲ ਹਲਕਾ ਫਤਿਹਗੜ੍ਹ ਸਾਹਿਬ ਦੇ ਨਿਯੁਕਤ ਕੀਤੇ ਗਏ ਐਸਸੀ ਵਿੰਗ, ਬੀਸੀ ਵਿੰਗ ਅਤੇ ਜਰਨਲ ਕੈਟਾਗਰੀ ਦੇ ਅਹੁਦੇਦਾਰਾਂ ਤੇ ਜਿਲੇ ਦੇ ਵੱਖੋ ਵੱਖ ਸਰਕਲਾਂ ਦੇ ਪ੍ਰਧਾਨਾਂ ਦਾ ਹਲਕਾ ਇੰਚਾਰਜ ਫਤਿਹਗੜ੍ਹ ਸਾਹਿਬ ਬਲਜੀਤ ਸਿੰਘ ਭੁੱਟਾ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਵਤਾਰ ਸਿੰਘ ਰੀਆ ਵੱਲੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮਾਤਾ ਗੁਜਰੀ ਨਿਵਾਸ ਵਿਖੇ ਹੋਈ ਅਕਾਲੀ ਦਲ ਦੀ ਭਰਵੀ ਮੀਟਿੰਗ ਵਿੱਚ ਜਿੱਥੇ ਨਵੇਂ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਵਿੱਚ ਗੜੇ ਮਾਰੀ ਦੀ ਮਾਰ ਹੇਠ ਆਏ ਕਿਸਾਨਾਂ ਦੀ ਮਦਦ ਕਰਨ ਲਈ ਹਲਕਾ ਫਤਿਹਗੜ੍ਹ ਸਾਹਿਬ ਤੋਂ ਲਗਾਈ ਗਈ ਡਿਊਟੀ ਦੇ ਮੁਤਾਬਕ 250 ਕੁਇੰਟਲ ਕਣਕ ਅਤੇ ਹੋਰ ਰਾਹਤ ਸਮਗਰੀ ਇਕੱਤਰ ਕੀਤੀ ਜਾਵੇਗੀ ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਲੋੜਵੰਦਾਂ ਦੀ ਮਦਦ ਲਈ ਅੱਗੇ ਹੋ ਕੇ ਬਾਂਹ ਫੜਦਾ ਆਇਆ ਹੈ ।

ਇਸ ਮੌਕੇ ਬੋਲਦਿਆਂ ਹਲਕਾ ਇੰਚਾਰਜ ਫਤਿਹਗੜ੍ਹ ਸਾਹਿਬ ਬਲਜੀਤ ਸਿੰਘ ਭੁੱਟਾ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਨਵੇਂ ਐਲਾਨੇ ਗਏ ਅਹੁਦੇਦਾਰ ਵੱਖੋ ਵੱਖ ਸਰਕਲਾਂ ਵਿੱਚ ਜਾ ਕੇ ਅੱਗੇ ਅਗਲੀ ਜਥੇਬੰਦੀ ਤਿਆਰ ਕਰਨਗੇ ਜਿਸ ਨਾਲ ਅਕਾਲੀ ਦਲ ਨੂੰ ਹੋਰ ਨਿਚਦੇ ਪੱਧਰ ਤੋਂ ਮਜਬੂਤੀ ਮਿਲੇਗੀ।

Read Latest News and Breaking News at Daily Post TV, Browse for more News

Ad
Ad