Sukhbir Singh Badal announced Senior Vice Presidents; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦੀ ਸੂਚੀ ਦਾ ਐਲਾਨ ਕੀਤਾ ਹੈ।।
ਵੇਰਵੇ ਇਸ ਪ੍ਰਕਾਰ ਹਨ:

ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਵੱਡਾ ਫੇਰਬਦਲ ਕਰਦਿਆਂ 15 ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਹਨ। ਇਨ੍ਹਾਂ ਆਗੂਆਂ ਵਿੱਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ: ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ ਅਤੇ ਜੇਲ੍ਹ ਵਿੱਚ ਬੰਦ ਬਿਕਰਮ ਸਿੰਘ ਮਜੀਠੀਆ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀ ਨੰਗਲ ਪ੍ਰਮੁੱਖ ਹਨ।
ਇਨ੍ਹਾਂ ਤੋਂ ਇਲਾਵਾ ਮਨਜੀਤ ਸਿੰਘ ਜੀ.ਕੇ., ਗੁਰਚਰਨ ਸਿੰਘ ਗਰੇਵਾਲ, ਅਮਰਜੀਤ ਸਿੰਘ ਚਾਵਲਾ, ਪਰਮਬੰਸ ਸਿੰਘ ਰੋਮਾਣਾ, ਬਲਬੀਰ ਸਿੰਘ ਘੁੰਨਸ, ਤਜਿੰਦਰ ਸਿੰਘ ਮਿੱਡੂਖੇੜਾ ਅਤੇ ਮੋਹਿਤ ਗੁਪਤਾ ਨੂੰ ਵੀ ਮੀਤ ਪ੍ਰਧਾਨ ਬਣਾਇਆ ਗਿਆ ਹੈ।
ਇਸ ਦੇ ਨਾਲ ਹੀ ਪਰਮਜੀਤ ਸਿੰਘ ਸਰਨਾ ਨੂੰ ਦਿੱਲੀ ਪ੍ਰਦੇਸ਼ ਅਕਾਲੀ ਦਲ ਦਾ ਪ੍ਰਧਾਨ, ਦਿਲਜੀਤ ਸਿੰਘ ਭਿੰਡਰ ਨੂੰ ਹਿਮਾਚਲ ਪ੍ਰਦੇਸ਼ ਅਕਾਲੀ ਦਲ ਦਾ ਪ੍ਰਧਾਨ, ਗੁਲਜ਼ਾਰ ਸਿੰਘ ਰਣੀਕੇ ਨੂੰ ਪਾਰਟੀ ਦੇ ਐਸਸੀ ਵਿੰਗ ਦਾ ਪ੍ਰਧਾਨ ਅਤੇ ਜਥੇਦਾਰ ਹੀਰਾ ਸਿੰਘ ਗਾਬੜੀਆ ਨੂੰ ਬੀਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ, ਪਾਰਟੀ ਨੇ 33 ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਹਨ, ਜਿਨ੍ਹਾਂ ਵਿੱਚ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਦੇ ਆਗੂ ਸ਼ਾਮਲ ਹਨ। ਇਹ ਸਾਰੇ ਫੈਸਲੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਏ ਹਨ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਨਵੀਂ ਟੀਮ ਵਿੱਚ ਨੌਜਵਾਨ ਅਤੇ ਤਜਰਬੇਕਾਰ ਦੋਵਾਂ ਆਗੂਆਂ ਨੂੰ ਜਗ੍ਹਾ ਦਿੱਤੀ ਗਈ ਹੈ, ਜਿਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।