Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਨਾਭਾ ਜੇਲ੍ਹ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ

ਨਾਭਾ ਦੀ ਨਵੀਂ ਜਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨੂੰ ਰਿਹਾਈ ਉਪਰੰਤ ਲੈਣ ਲਈ ਜਿਥੇ ਅਕਾਲੀ ਦਲ ਦੇ ਵਰਕਰ ਅਤੇ ਆਗੂ ਵੱਡੀ ਗਿਣਤੀ ’ਚ ਪਹੁੰਚ ਰਹੇ ਹਨ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨਾਭਾ ਜੇਲ੍ਹ ਦੇ ਬਾਹਰ ਪਹੁੰਚ ਗਏ ਹਨ। ਨਾਭਾ ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ […]
Nishant Malyan
By : Updated On: 03 Feb 2026 12:34:PM
ਨਾਭਾ ਜੇਲ੍ਹ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ

ਨਾਭਾ ਦੀ ਨਵੀਂ ਜਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨੂੰ ਰਿਹਾਈ ਉਪਰੰਤ ਲੈਣ ਲਈ ਜਿਥੇ ਅਕਾਲੀ ਦਲ ਦੇ ਵਰਕਰ ਅਤੇ ਆਗੂ ਵੱਡੀ ਗਿਣਤੀ ’ਚ ਪਹੁੰਚ ਰਹੇ ਹਨ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨਾਭਾ ਜੇਲ੍ਹ ਦੇ ਬਾਹਰ ਪਹੁੰਚ ਗਏ ਹਨ। ਨਾਭਾ ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੋਈ ਹੈ ਕਿਉਂ ਜੋ ਪੰਜਾਬ ਸਰਕਾਰ ਵਲੋਂ ਬਿਕਰਮ ਸਿੰਘ ਮਜੀਠੀਆ ’ਤੇ ਸਾਰੇ ਹੀ ਝੂਠੇ ਪਰਚੇ ਦਰਜ ਕੀਤੇ ਗਏ ਹਨ।

ਇਸ਼ਤਿਹਾਰ

1 ਹਜ਼ਾਰ ਏਕੜ ਜ਼ਮੀਨ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਦਾਅਵੇ ਸੰਬੰਧੀ ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮੀਨ ਦੇਵੇਗੀ । ਹਰਪਾਲ ਸਿੰਘ ਚੀਮਾ ਵਲੋਂ ਦਿੱਤੇ ਗਏ ਬਿਆਨ ਕਿ ਮਜੀਠੀਆ ਨੂੰ ਜ਼ਮਾਨਤ ਹੀ ਮਿਲੀ ਹੈ ਬਰੀ ਤਾਂ ਨਹੀਂ ਹੋਏ, ਸੰਬੰਧੀ ਐਡਵੋਕੇਟ ਕਲੇਰ ਨੇ ਕਿਹਾ ਕਿ ਕੀ ਇਹ ਗੱਲ ਹੀ ਹਰਪਾਲ ਸਿੰਘ ਚੀਮਾ ਅਰਵਿੰਦ ਕੇਜਰੀਵਾਲ ਜਾ ਮਨੀਸ਼ ਸਿਸੋਦੀਆ ਦੀ ਕੋਠੀ ਦੇ ਬਾਹਰ ਜਾ ਕੇ ਕਹਿਣਗੇ। ਐਡਵੋਕੇਟ ਕਲੇਰ ਨੇ ਕਿਹਾ ਕਿ ਥੋੜੀ ਦੇਰ ਤੱਕ ਹੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਜੇਲ੍ਹ ਚੋਂ ਬਾਹਰ ਆਉਣਗੇ।

Read Latest News and Breaking News at Daily Post TV, Browse for more News

Ad
Ad

Punjab District News