Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਪਾਰਟੀ ਦੇ ਚੋਣ ਨਿਸ਼ਾਨ ‘ਤੇ ਲੜੀਆਂ ਜਾਣਗੀਆਂ ਨਗਰ ਨਿਗਮ ਤੇ ਕੌਂਸਲ ਚੋਣਾਂ

Shiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਹਲਕਾ ਇੰਚਾਰਜਾਂ ਦੀ ਸ਼ੁੱਕਰਵਾਰ ਇੱਕ ਮੀਟਿੰਗ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਨਗਰ ਨਿਗਮ ਤੇ ਕੌਂਸਲ ਚੋਣਾਂ ਤੋਂ ਲੈ ਕੇ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦੇ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਬਾਰੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਪਾਰਟੀ ਦੇ ਚੋਣ ਨਿਸ਼ਾਨ ‘ਤੇ ਲੜੀਆਂ ਜਾਣਗੀਆਂ ਨਗਰ ਨਿਗਮ ਤੇ ਕੌਂਸਲ ਚੋਣਾਂ

Shiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਹਲਕਾ ਇੰਚਾਰਜਾਂ ਦੀ ਸ਼ੁੱਕਰਵਾਰ ਇੱਕ ਮੀਟਿੰਗ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਨਗਰ ਨਿਗਮ ਤੇ ਕੌਂਸਲ ਚੋਣਾਂ ਤੋਂ ਲੈ ਕੇ ਪੰਜਾਬ ਦੀ ਵਿਗੜੀ ਕਾਨੂੰਨ ਵਿਵਸਥਾ ਦੇ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਬਾਰੇ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਅਕਾਲੀ ਦਲ ਇਸ ਵਾਰ ਪਾਰਟੀ ਦੇ ਨਿਸ਼ਾਨ ‘ਤੇ ਨਗਰ ਨਿਗਮ ਤੇ ਕੌਂਸਲ ਚੋਣਾਂ (Municipal Elections 2027) ਲੜੇਗਾ, ਜਿਸ ਲਈ ਸਾਰੇ ਹਲਕਾ ਇੰਚਾਰਜਾਂ ਦੀ ਇਸ ਕੰਮ ‘ਤੇ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਪੰਜਾਬ ‘ਚ 102 ਨਗਰ ਕੌਂਸਲਾਂ ਅਤੇ 9 ਨਗਰ ਨਿਗਮਾਂ ਦੀਆਂ ਚੋਣਾਂ ਹੋਣੀਆਂ ਹਨ।

ਡਾ. ਚੀਮਾ ਨੇ ਦੱਸਿਆ ਕਿ ਅਕਾਲੀ ਦਲ ਦੀ ਕੋਰ ਕਮੇਟੀ ਦੀ ਅਗਲੀ ਮੀਟਿੰਗ 11 ਮਈ ਨੂੰ ਰੱਖੀ ਗਈ ਹੈ, ਜੋ ਕਿ ਬਾਅਦ ਦੁਪਹਿਰ 2 ਵਜੇ ਹੋਵੇਗੀ। ਮੀਟਿੰਗ ਦੌਰਾਨ ਕਈ ਸਥਾਨਕ ਅਤੇ ਕੌਮੀ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਮੀਟਿੰਗ ਦੌਰਾਨ 7 ਮੁੱਖ ਏਜੰਡਿਆਂ ‘ਤੇ ਚਰਚਾ ਕੀਤੀ ਗਈ ਹੈ। ਆਗੂ ਨੇ ਕਿਹਾ ਕਿ ਮੀਂਹ ਅਤੇ ਗੜ੍ਹੇਮਾਰੀ ਕਾਰਨ ਜਿਹੜੇ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ, ਉਨ੍ਹਾਂ ਦੀ ਜਾਣਕਾਰੀ ਸਾਂਝੀ ਕਰਕੇ ਵੇਰਵੇ ਇਕੱਤਰ ਕੀਤੇ ਗਏ ਹਨ, ਤਾਂ ਜੋ ਮਦਦ ਕੀਤੀ ਜਾ ਸਕੇ।

ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੇ ਨਵੇਂ ਬੇਅਦਬੀ ਕਾਨੂੰਨ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਹਿਬ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤਲਬ ਕੀਤੇ ਜਾਣ ‘ਤੇ ਕਿਹਾ ਕਿ, ਜੋ ਜਥੇਦਾਰ ਸਾਹਿਬ ਦਾ ਵਿਚਾਰ ਹੈ, ਉਹ ਸਾਰੀ ਕੌਮ ਦਾ ਹੈ, ਜੋ ਸੇਵਾ ਕਰ ਰਹੇ ਹਨ, ਉਹ ਚਾਹੇ ਉਹ ਰਾਗੀ ਸਿੰਘ ਹੈ ਜਾਂ ਕੋਈ ਪਾਠੀ ਸਿੰਘ ਕਿਤੇ ਉਸ ਨੂੰ ਨਾ ਫਸਾ ਦਿੱਤਾ ਜਾਵੇ। ਇਸ ਲਈ ਇਸ ਕਨੂੰਨ ਦੇ ਹੱਕ ‘ਚ ਨਹੀਂ, ਪਰ ਜੋ ਬੇਅਦਬੀ ਕਰਦਾ ਹੈ ਊਸ ਨੂੰ ਸਖਤ ਸਜ਼ਾ ਮਿਲੇ।

ਉਨ੍ਹਾਂ ਨੇ SIR ‘ਤੇ ਮੁੱਦੇ ‘ਤੇ ਕਿਹਾ ਕਿ ਅਸੀਂ ਆਪਣੇ ਵਰਕਰਾਂ ਨੂੰ ਸੁਚੇਤ ਕੀਤਾ ਹੈ ਅਤੇ ਹਲਕਾ ਇੰਚਾਰਜਾਂ ਦੀਆਂ ਡਿਊਟੀਆਂ ਵੰਡੀਆਂ ਗਈਆਂ ਹਨ ਕਿ ਆਪਣੇ ਨੁਮਾਇੰਦੇ ਹਰ ਥਾਂ ਭੇਜੋ, ਜੇਕਰ ਕੋਈ ਵੋਟ ਗਲਤ ਕੱਟੀ ਜਾਂਦੀ ਹੈ ਤਾਂ ਉਸ ਖਿਲਾਫ ਹੋਵੋ। ਇਸ ਦਾ ਵੀ ਧਿਆਨ ਰੱਖਿਆ ਜਾਵੇਗਾ ਕਿ ਕਿਸੇ ਨਾਲ ਕੋਈ ਧੱਕਾ ਨਾ ਹੋਵੇ। ਇਸੇ ਲਈ ਅਸੀਂ ਆਪਣੇ ਵੱਲੋਂ ਇੱਕ ਬਲਾਕ ਲੈਵਲ ਏਜੰਟ ਲਗਾ ਰਹੇ ਹਾਂ, ਜਿਹੜੇ ਕਿ ਇਸ ਗੱਲ ਦਾ ਧਿਆਨ ਰੱਖਣਗੇ ਅਤੇ ਸਰਕਾਰ ਨੂੰ ਸਹਿਯੋਗ ਵੀ ਕਰਨਗੇ। ਅਸੀਂ ਐਸਆਈ ਆਰ ਨੂੰ ਲੈ ਕੇ ਪੂਰਾ ਸਹਿਯੋਗ ਕਰਾਂਗੇ।

Read Latest News and Breaking News at Daily Post TV, Browse for more News

Ad
Ad

Punjab District News