Banner
Banner

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਐਲਾਨਿਆ ਨਤੀਜਾ

ਅੰਮ੍ਰਿਤਸਰ– ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਨਵੰਬਰ 2024 ਵਿਚ ਲਈ ਗਈ ਦਰਜਾ ਪਹਿਲਾ ਅਤੇ ਦਰਜਾ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ। ਐਲਾਨੇ ਗਏ ਨਤੀਜੇ ਅਨੁਸਾਰ 2928 ਵਿਦਿਆਰਥੀਆਂ ਨੂੰ 46 ਲੱਖ 67 ਹਜ਼ਾਰ ਰੁਪਏ ਦੇ ਕਰੀਬ ਵਜੀਫ਼ਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਇਸ […]
Dailypost News
By : Updated On: 28 Apr 2025 15:51:PM
ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਐਲਾਨਿਆ ਨਤੀਜਾ
SGPC religious propaganda campaign begins

ਅੰਮ੍ਰਿਤਸਰ– ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਨਵੰਬਰ 2024 ਵਿਚ ਲਈ ਗਈ ਦਰਜਾ ਪਹਿਲਾ ਅਤੇ ਦਰਜਾ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ।

ਐਲਾਨੇ ਗਏ ਨਤੀਜੇ ਅਨੁਸਾਰ 2928 ਵਿਦਿਆਰਥੀਆਂ ਨੂੰ 46 ਲੱਖ 67 ਹਜ਼ਾਰ ਰੁਪਏ ਦੇ ਕਰੀਬ ਵਜੀਫ਼ਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਪ੍ਰਮਾਣ ਪੱਤਰ ਦੇ ਕੇ ਵੀ ਨਿਵਾਜਿਆ ਜਾਵੇਗਾ। ਨਤੀਜਾ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦਾ ਕਾਰਜ ਕਰਦੀ ਹੈ, ਉਥੇ ਹੀ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੀ ਨਿਰੰਤਰ ਕਾਰਜਸ਼ੀਲ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ, ਰਹਿਤ ਮਰਯਾਦਾ ਅਤੇ ਸਿੱਖ ਸਿਧਾਂਤਾਂ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆ ਦਾ ਵੱਡਾ ਮਹੱਤਵ ਹੈ। ਧਰਮ ਪ੍ਰਚਾਰ ਕਮੇਟੀ ਵਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੌਰਾਨ ਹਜ਼ਾਰਾਂ ਵਿਦਿਆਰਥੀ ਹਿੱਸਾ ਲੈਂਦੇ ਹਨ, ਜਿਨ੍ਹਾਂ ਵਿਚੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵੱਖਰੇ ਤੌਰ ’ਤੇ ਵਜ਼ੀਫ਼ੇ ਵੀ ਦਿੱਤੇ ਜਾਂਦੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਾਲ ਨਵੰਬਰ 2024 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਦੋ ਦਰਜਿਆਂ ਅੰਦਰ 53647 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿਚੋਂ 2928 ਵਿਦਿਆਰਥੀ ਨੇ ਵਜੀਫਾ ਹਾਸਲ ਕੀਤਾ ਹੈ।

ਇਸ ਦੇ ਨਾਲ ਹੀ ਹਰ ਦਰਜੇ ਵਿਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵੀ ਵਿਸ਼ੇਸ਼ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਹਰ ਵਿਦਿਆਰਥੀ ਨੂੰ ਇਸ ਧਾਰਮਿਕ ਪ੍ਰੀਖਿਆ ਦਾ ਹਿੱਸਾ ਬਣਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਬੱਚੇ ਅਤੇ ਨੌਜਵਾਨ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਹੋ ਸਕਣ।

Read Latest News and Breaking News at Daily Post TV, Browse for more News

Ad
Ad