Journalism Of Hope
BREAKING NEWS
ਗੌਰਵ ਯਾਦਵ ਬਣੇ ਪੰਜਾਬ ਦੇ ਰੈਗੂਲਰ ਡੀਜੀਪੀ......Punjab: ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ, ਪਾਕਿਸਤਾਨ ਦੀ ਥਾਂ ਬੰਗਲਾਦੇਸ਼ ਨੂੰ ਮਿਲੀ ਐਂਟਰੀ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !......ਪਰਾਲੀ ਸਾੜਨ ‘ਤੇ ਹੋਵੇਗੀ ਸਖ਼ਤ ਕਾਰਵਾਈ ! ਕੇਂਦਰ ਨੇ ਟੀਮਾਂ ਕੀਤੀਆਂ ਤਾਇਨਾਤ, ਦਿੱਲੀ ਭੇਜੀ ਜਾਏਗੀ ਰਿਪੋਰਟ.....

ਸ਼੍ਰੋਮਣੀ ਕਮੇਟੀ ਦੀਆਂ ਬੱਸਾਂ ਦੀ ਭੰਨਤੋੜ

Shiromani Committee buses vandalized: ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਨੇੜੇ ਪਾਰਕਿੰਗ ਵਿੱਚ ਖੜ੍ਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬੱਸਾਂ ਦੀ ਬੀਤੀ ਰਾਤ ਭੰਨਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਬੱਸਾਂ ’ਤੇ ਗੋਲੀਆਂ ਚਲਾਏ ਜਾਣ ਦਾ ਵੀ ਸ਼ੱਕ ਜਤਾਇਆ ਜਾ ਰਿਹਾ ਹੈ। ਜਾਣਕਾਰੀ […]
By : Updated On: 20 Aug 2026 13:08:PM
ਸ਼੍ਰੋਮਣੀ ਕਮੇਟੀ ਦੀਆਂ ਬੱਸਾਂ ਦੀ ਭੰਨਤੋੜ

Shiromani Committee buses vandalized: ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਨੇੜੇ ਪਾਰਕਿੰਗ ਵਿੱਚ ਖੜ੍ਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬੱਸਾਂ ਦੀ ਬੀਤੀ ਰਾਤ ਭੰਨਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਬੱਸਾਂ ’ਤੇ ਗੋਲੀਆਂ ਚਲਾਏ ਜਾਣ ਦਾ ਵੀ ਸ਼ੱਕ ਜਤਾਇਆ ਜਾ ਰਿਹਾ ਹੈ।

ਇਸ਼ਤਿਹਾਰ

ਜਾਣਕਾਰੀ ਅਨੁਸਾਰ, ਇਹ ਬੱਸਾਂ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਨੂੰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਲਿਜਾਣ ਵਾਸਤੇ ਚਲਾਈਆਂ ਜਾਂਦੀਆਂ ਹਨ। ਜਬਲਪੁਰ ਤੋਂ ਆਈ ਸੰਗਤ ਨੂੰ ਵੀ ਅੱਜ ਇਨ੍ਹਾਂ ਬੱਸਾਂ ਰਾਹੀਂ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਦਾ ਪ੍ਰੋਗਰਾਮ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਭੰਨਤੋੜ ਦੇ ਨਾਲ-ਨਾਲ ਗੋਲੀਆਂ ਚਲਾਏ ਜਾਣ ਦੇ ਸ਼ੱਕ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਫਿਲਹਾਲ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਅਤੇ ਇਸ ਦੇ ਕਾਰਨਾਂ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਜਾਂਚ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋ ਸਕੇਗੀ।

Read Latest News and Breaking News at Daily Post TV, Browse for more News

Ad
Ad

Punjab District News