Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਲਿਆ।

ਇਸ ਮੌਕੇ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕਰਕੇ ਵੱਡਾ ਸਤਿਕਾਰ ਦਿੱਤਾ ਹੈ। ਬਾਬਾ ਫਰੀਦ ਜੀ ਦੀ ਪਾਵਨ ਬਾਣੀ ਸਰਬਸਾਂਝੀਵਾਲਤਾ ਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਿਆਂ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ, ਜਿਸਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਉਨ੍ਹਾਂ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਪ੍ਰਚਾਰਕ ਭਾਈ ਸਤਵੰਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News