ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ — ਹੁਣੇ ਜੁੜੋ ਅਤੇ ਹਰ ਵੱਡੀ ਖ਼ਬਰ ਸਭ ਤੋਂ ਪਹਿਲਾਂ ਪਾਓ! 👉 ਇੱਥੇ ਕਲਿੱਕ ਕਰੋ
Journalism Of Hope
BREAKING NEWS
ਭਾਰਤ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ: ਅਭਿਸ਼ੇਕ ਸ਼ਰਮਾ ਦਾ ਤੂਫ਼ਾਨੀ ਸੈਂਕੜਾ......ਪਾਕਿਸਤਾਨੀ ਸਿੱਖਾਂ ਦੇ 49 ਮੈਂਬਰੀ ਜਥੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੇ ਦਰਸ਼ਨ ਦੀਦਾਰੇ......ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ......ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਨੋਟਿਸ......DA ਦੇ ਬਕਾਏ ਮਾਮਲੇ ’ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ’ਤੇ 1 ਲੱਖ ਰੁਪਏ ਦਾ ਜੁਰਮਾਨਾ..........ਫਰਾਂਸ ’ਚ ਮੁੜ ਨੀਲਾਮ ਹੋਇਆ ਚੰਡੀਗੜ੍ਹ ਦਾ ਵਿਰਾਸਤੀ ਫਰਨੀਚਰ, 9 ’ਚੋਂ 7 ਲਾਟ ਵਿਕੇ........ਮੋਗਾ ਗੋਲੀਕਾਂਡ: ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ.......ਪੰਜਾਬ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ, ਯੈਲੋ ਅਲਰਟ ਜਾਰੀ.....ਲਾਰੈਂਸ ਬਿਸ਼ਨੋਈ ਨੂੰ ਸਾਬਰਮਤੀ ਜੇਲ੍ਹ ਦੇ ਹਾਈ-ਸਿਕਿਓਰਿਟੀ ਬਲਾਕ ’ਚ ਕੀਤਾ ਸ਼ਿਫ਼ਟ.....ਤਾਮਿਲਨਾਡੂ ਦੀ ਜੇਲ੍ਹ ’ਚੋਂ 17 ਕੈਦੀ ਫ਼ਰਾਰ.......ਅੰਮ੍ਰਿਤਸਰ ’ਚ ‘ਆਪ’ ਸਰਪੰਚ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ, ਦੋਸਤ ਵੀ ਜ਼ਖ਼ਮੀ

ਸ਼੍ਰੋਮਣੀ ਕਮੇਟੀ ਵਫ਼ਦ ਨੇ ਸਮਾਗਮਾਂ ‘ਚ ਸ਼ਮੂਲੀਅਤ ਲਈ CM Yogi ਨੂੰ ਦਿੱਤਾ ਸੱਦਾ ਪੱਤਰ

Sri Guru Tegh Bahadur ji : 350 ਸਾਲਾ ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿੱਤਯ ਨਾਥ ਯੋਗੀ ਨੂੰ ਸੱਦਾ-ਪੱਤਰ ਦਿੱਤਾ ਗਿਆ ਹੈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ੍ਰੀ […]
ਲੇਖਕ : ਪ੍ਰਕਾਸ਼ਿਤ: 
ਸ਼੍ਰੋਮਣੀ ਕਮੇਟੀ ਵਫ਼ਦ ਨੇ ਸਮਾਗਮਾਂ ‘ਚ ਸ਼ਮੂਲੀਅਤ ਲਈ CM Yogi ਨੂੰ ਦਿੱਤਾ ਸੱਦਾ ਪੱਤਰ

Sri Guru Tegh Bahadur ji : 350 ਸਾਲਾ ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿੱਤਯ ਨਾਥ ਯੋਗੀ ਨੂੰ ਸੱਦਾ-ਪੱਤਰ ਦਿੱਤਾ ਗਿਆ ਹੈ।

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿੱਤਯ ਨਾਥ ਯੋਗੀ ਨੂੰ ਸੱਦਾ-ਪੱਤਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਦੀ ਅਗਵਾਈ ਵਿਚ ਇੱਕ ਵਫਦ ਨੇ ਮੁੱਖ ਮੰਤਰੀ ਅਦਿੱਤਯਨਾਥ ਯੋਗੀ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੱਤਰ ਸੌਂਪਿਆ ਗਿਆ। ਇਸ ਦੇ ਨਾਲ ਹੀ ਵਫ਼ਦ ਨੇ ਮੁੱਖ ਮੰਤਰੀ ਨੂੰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਯੂਪੀ ਵਿਖੇ ਕੀਤੇ ਭਰਵੇਂ ਸਵਾਗਤ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਵੀ ਕੀਤਾ।

ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਵਾਲੇ ਵਫ਼ਦ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਉੱਤਰ ਪ੍ਰਦੇਸ਼ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਤੇ ਉੱਤਰ ਪ੍ਰਦੇਸ਼ ਸਰਕਾਰ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਵੀ ਸ਼ਾਮਲ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ 23 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਹਨ ਜਿਸ ਵਿਚ ਸਮੂਲੀਅਤ ਲਈ ਦੇਸ਼ ਭਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਸਦਾ ਪੱਤਰ ਦਿੱਤੇ ਜਾ ਰਹੇ ਹਨ। ਇਸੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਵਫ਼ਦ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਅਦਿੱਤਯ ਨਾਥ ਯੋਗੀ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਸੱਦਾ ਵੀ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News