Journalism Of Hope
BREAKING NEWS
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਕੱਲ੍ਹ 1 ਅਕਤੂਬਰ ਤੋਂ.......ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 1 ਅਕਤੂਬਰ ਤੋਂ ਨਵਾਂ ਸ਼ਡਿਊਲ ਲਾਗੂ.......ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀਆਂ ਧਮਕੀ ਭਰੀਆਂ ਈਮੇਲਾਂ, ਵਿਦਿਆਰਥੀਆਂ ਨੂੰ ਘਰ ਭੇਜਿਆ.....LPU ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ, ਨੈਸ਼ਨਲ ਹਾਈਵੇਅ ਜਾਮ ਕਰਨ ’ਤੇ FIR ਕੀਤੀ ਦਰਜ......ECI ਨੇ ਰੋਕੀ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ: ਜਤਾਈ ਕੌਮੀ ਸੁਰੱਖਿਆ ਦੀ ਚਿੰਤਾ.........ਬਰਖ਼ਾਸਤ AIG ਰਾਜਜੀਤ ਸਿੰਘ ਦਾ ਪੁਲੀਸ ਰਿਮਾਂਡ ਮੁੜ ਵਧਿਆ.......ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਕੁਝ ਘੰਟੇ ਪਹਿਲਾਂ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼.....ਹਰਿਆਣਾ ਦੇ ਕਿਸਾਨਾਂ ਵੱਲੋਂ ਦੁੱਧ ਦੀ ਸਪਲਾਈ ਬੰਦ ਕਰਨ ਦਾ ਐਲਾਨ

ਸ਼ਿਵਸੈਨਾ ਨੇਤਾ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ

Shiv Sena leader shot dead: ਠਾਣੇ: ਮਹਾਰਾਸ਼ਟਰ ਦੇ ਠਾਣੇ ਵਿੱਚ ਸ਼ਿਵਸੈਨਾ (ਊਧਵ ਬਾਲਾਸਾਹਿਬ ਠਾਕਰੇ) ਗੁੱਟ ਦੇ ਨੇਤਾ ਪ੍ਰਦੀਪ ਪੂਰਨੇਕਰ ਦੀ ਸਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਵਾਰਦਾਤ ਮਨੋਰਮਾਨਗਰ ਇਲਾਕੇ ਵਿੱਚ ਉਨ੍ਹਾਂ ਦੇ ਦਫ਼ਤਰ ਨੇੜੇ ਵਾਪਰੀ। ਸ਼ੁਰੂਆਤੀ ਜਾਣਕਾਰੀ ਮੁਤਾਬਕ ਹੈਲਮੈਟ ਅਤੇ ਮਾਸਕ ਪਹਿਨੇ ਹਮਲਾਵਰਾਂ ਨੇ ਪ੍ਰਦੀਪ ਪੂਰਨੇਕਰ ’ਤੇ ਕਈ ਰਾਊਂਡ ਗੋਲੀਆਂ ਚਲਾਈਆਂ। ਇਸ […]
By : Updated On: 30 Sep 2026 13:05:PM
ਸ਼ਿਵਸੈਨਾ ਨੇਤਾ ਦੀ ਸ਼ਰੇਆਮ ਗੋਲੀਆਂ ਮਾਰ ਕੇ ਹੱਤਿਆ

Shiv Sena leader shot dead: ਠਾਣੇ: ਮਹਾਰਾਸ਼ਟਰ ਦੇ ਠਾਣੇ ਵਿੱਚ ਸ਼ਿਵਸੈਨਾ (ਊਧਵ ਬਾਲਾਸਾਹਿਬ ਠਾਕਰੇ) ਗੁੱਟ ਦੇ ਨੇਤਾ ਪ੍ਰਦੀਪ ਪੂਰਨੇਕਰ ਦੀ ਸਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਵਾਰਦਾਤ ਮਨੋਰਮਾਨਗਰ ਇਲਾਕੇ ਵਿੱਚ ਉਨ੍ਹਾਂ ਦੇ ਦਫ਼ਤਰ ਨੇੜੇ ਵਾਪਰੀ।

ਇਸ਼ਤਿਹਾਰ

ਸ਼ੁਰੂਆਤੀ ਜਾਣਕਾਰੀ ਮੁਤਾਬਕ ਹੈਲਮੈਟ ਅਤੇ ਮਾਸਕ ਪਹਿਨੇ ਹਮਲਾਵਰਾਂ ਨੇ ਪ੍ਰਦੀਪ ਪੂਰਨੇਕਰ ’ਤੇ ਕਈ ਰਾਊਂਡ ਗੋਲੀਆਂ ਚਲਾਈਆਂ। ਇਸ ਦੌਰਾਨ ਦੋ ਗੋਲੀਆਂ ਉਨ੍ਹਾਂ ਨੂੰ ਲੱਗੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜ਼ਖਮੀ ਪ੍ਰਦੀਪ ਪੂਰਨੇਕਰ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਦੀ ਪਛਾਣ ਅਤੇ ਹੱਤਿਆ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਹਮਲਾਵਰਾਂ ਦੀ ਗਿਣਤੀ ਕਿੰਨੀ ਸੀ ਅਤੇ ਉਨ੍ਹਾਂ ਕੋਲ ਕਿਸ ਤਰ੍ਹਾਂ ਦੇ ਹਥਿਆਰ ਸਨ ਅਤੇ ਇਸ ਵਾਰਦਾਤ ਨੂੰ ਕਿਉਂ ਅੰਜਾਮ ਦਿੱਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News