Shivraj Chouhan visit flood affected areas of Punjab: ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, “ਮੈਂ ਪੰਜਾਬ ‘ਚ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਹੜ੍ਹ ਦੀ ਸਥਿਤੀ ਬਾਰੇ ਰਾਜਪਾਲ, ਮੁੱਖ ਮੰਤਰੀ ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਚਰਚਾ ਕੀਤੀ ਅਤੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਮੈਂ ਵੀਰਵਾਰ ਸਵੇਰੇ ਪੰਜਾਬ ਪਹੁੰਚਾਂਗਾ ਤੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਮਿਲਾਂਗਾ।
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪੰਜਾਬ ‘ਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵੀਰਵਾਰ ਯਾਨੀ ਕੱਲ੍ਹ ਨੂੰ ਸੂਬੇ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਉਨ੍ਹਾਂ ਨੇ ਰਾਜਪਾਲ ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਹੜ੍ਹ ਦੀ ਸਥਿਤੀ ‘ਤੇ ਚਰਚਾ ਕੀਤੀ। ਸੂਬੇ ‘ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਫਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, “ਮੈਂ ਪੰਜਾਬ ‘ਚ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਹੜ੍ਹ ਦੀ ਸਥਿਤੀ ਬਾਰੇ ਰਾਜਪਾਲ, ਮੁੱਖ ਮੰਤਰੀ ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਚਰਚਾ ਕੀਤੀ ਅਤੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਮੈਂ ਕੱਲ੍ਹ ਸਵੇਰੇ ਪੰਜਾਬ ਪਹੁੰਚਾਂਗਾ ਤੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਮਿਲਾਂਗਾ। ਇਸ ਸੰਕਟ ਦੀ ਘੜੀ ‘ਚ, ਕੇਂਦਰ ਸਰਕਾਰ ਪੂਰੀ ਤਾਕਤ ਨਾਲ ਪੰਜਾਬ ਦੇ ਭਰਾਵਾਂ ਤੇ ਭੈਣਾਂ ਦੇ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।”
ਪੂਰਾ ਪੰਜਾਬ ਆਫ਼ਤ ਪ੍ਰਭਾਵਿਤ ਘੋਸ਼ਿਤ ਕੀਤਾ
ਲਗਾਤਾਰ ਭਾਰੀ ਬਾਰਿਸ਼ ਤੇ ਭਾਖੜਾ, ਪੋਂਗ ਤੇ ਰਣਜੀਤ ਸਾਗਰ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਪੰਜਾਬ ਗੰਭੀਰ ਹੜ੍ਹਾਂ ਦੀ ਲਪੇਟ ‘ਚ ਹੈ। ਪੰਜਾਬ ਚ ਦਰਿਆਵਾਂ ਦੇ ਉਫਾਨ ਤੇ ਲਗਾਤਾਰ ਬਾਰਿਸ਼ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਪੂਰੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਘੋਸ਼ਿਤ ਕੀਤਾ ਹੈ। ਮੁੱਖ ਸਕੱਤਰ ਕੇਏਪੀ ਸਿਨਹਾ ਨੇ ਇਸ ਸਬੰਧ ਚ ਨੋਟਿਸ ਜਾਰੀ ਕੀਤਾ ਹੈ ਤੇ ਇਸ ਦੇ ਤਹਿਤ ਸਾਰੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹ ਦੀ ਲਪੇਟ ਚ ਹਨ। ਆਫ਼ਤ ਪ੍ਰਬੰਧਨ ਐਕਟ ਤਹਿਤ ਸਾਰੇ ਜ਼ਿਲ੍ਹਿਆਂ ਤੇ ਵਿਭਾਗਾਂ ਨੂੰ ਰਾਹਤ ਤੇ ਬਚਾਅ ਕਾਰਜਾਂ ਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਗਏ ਹਨ।
ਨਿਰਦੇਸ਼ਾਂ ਚ ਅੱਗੇ ਕਿਹਾ ਗਿਆ ਹੈ ਕਿ ਸੂਬਾ ਇਸ ਸਮੇਂ ਦਹਾਕਿਆਂ ਦੇ ਸਭ ਤੋਂ ਵੱਡੇ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਭਾਰੀ ਮੌਨਸੂਨ ਦੀ ਬਾਰਿਸ਼ ਤੇ ਡੈਮਾਂ ਤੋਂ ਛੱਡੇ ਜਾ ਰਹੇ ਪਾਣੀ ਦੇ ਕਾਰਨ ਕਈ ਜ਼ਿਲ੍ਹਿਆਂ ਚ ਹੜ੍ਹ ਆਏ ਹੋਏ ਹਨ। ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ ਤੇ ਖ਼ਦਸ਼ਾ ਹੈ ਕਿ ਆਉਣ ਵਾਲੇ ਦਿਨਾਂ ਚ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ।