Banner

ਡਿਊਟੀ ਛੱਡ ਨਸ਼ੇ ‘ਚ ਸੁੱਤਾ ਮਿਲਿਆ SHO, ਡੀਆਈਜੀ ਨੇ ਮੌਕੇ ‘ਤੇ ਕੀਤਾ ਮੁਅੱਤਲ

Amrisar,Raja Sansi SHO Suspended; ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਦਿਹਾਤੀ ਇਲਾਕੇ ਦੇ ਵੱਖ-ਵੱਖ ਪੁਲਿਸ ਥਾਣਿਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਥਾਣਾ ਰਾਜਾਸਾਂਸੀ ਵਿੱਚ ਵੱਡੀ ਲਾਪਰਵਾਹੀ ਸਾਹਮਣੇ ਆਈ, ਜਿਸ ਤੋਂ ਬਾਅਦ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਹੋ ਗਏ। ਜਾਣਕਾਰੀ ਅਨੁਸਾਰ, ਜਦੋਂ ਡੀਆਈਜੀ ਹਰਮਨਬੀਰ ਸਿੰਘ ਗਿੱਲ ਥਾਣਾ ਰਾਜਾਸਾਂਸੀ ਪਹੁੰਚੇ ਤਾਂ […]
Jaspreet Singh
By : Published: 09 Jul 2026 15:39:PM
ਡਿਊਟੀ ਛੱਡ ਨਸ਼ੇ ‘ਚ ਸੁੱਤਾ ਮਿਲਿਆ SHO, ਡੀਆਈਜੀ ਨੇ ਮੌਕੇ ‘ਤੇ ਕੀਤਾ ਮੁਅੱਤਲ

Amrisar,Raja Sansi SHO Suspended; ਅੰਮ੍ਰਿਤਸਰ ਬਾਰਡਰ ਰੇਂਜ ਦੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਦਿਹਾਤੀ ਇਲਾਕੇ ਦੇ ਵੱਖ-ਵੱਖ ਪੁਲਿਸ ਥਾਣਿਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਥਾਣਾ ਰਾਜਾਸਾਂਸੀ ਵਿੱਚ ਵੱਡੀ ਲਾਪਰਵਾਹੀ ਸਾਹਮਣੇ ਆਈ, ਜਿਸ ਤੋਂ ਬਾਅਦ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਹੋ ਗਏ।

ਜਾਣਕਾਰੀ ਅਨੁਸਾਰ, ਜਦੋਂ ਡੀਆਈਜੀ ਹਰਮਨਬੀਰ ਸਿੰਘ ਗਿੱਲ ਥਾਣਾ ਰਾਜਾਸਾਂਸੀ ਪਹੁੰਚੇ ਤਾਂ ਉੱਥੇ ਤਾਇਨਾਤ ਐੱਸਐੱਚਓ ਆਪਣੀ ਨਿਰਧਾਰਤ ਡਿਊਟੀ ‘ਤੇ ਮੌਜੂਦ ਨਹੀਂ ਸੀ। ਦੋਸ਼ ਹੈ ਕਿ ਨਾਕੇ ‘ਤੇ ਡਿਊਟੀ ਦੀ ਬਜਾਏ ਉਹ ਆਪਣੇ ਕਮਰੇ ਵਿੱਚ ਸ਼ਰਾਬ ਦੇ ਨਸ਼ੇ ਵਿੱਚ ਸੁੱਤਾ ਹੋਇਆ ਸੀ।

ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡੀਆਈਜੀ ਨੇ ਮੌਕੇ ‘ਤੇ ਹੀ ਕਾਰਵਾਈ ਕਰਦੇ ਹੋਏ ਸੰਬੰਧਿਤ ਐੱਸਐੱਚਓ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ।

ਡਿਊਟੀ ਦੌਰਾਨ ਲਾਪਰਵਾਹੀ ਬਰਦਾਸ਼ਤ ਨਹੀਂ: ਡੀਆਈਜੀ

ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਸਪੱਸ਼ਟ ਕੀਤਾ ਕਿ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਕਾਇਮ ਰੱਖਣਾ ਪੁਲਿਸ ਦੀ ਪਹਿਲੀ ਜ਼ਿੰਮੇਵਾਰੀ ਹੈ, ਇਸ ਲਈ ਹਰ ਮੁਲਾਜ਼ਮ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣੀ ਚਾਹੀਦੀ ਹੈ।

ਅੱਗੇ ਵੀ ਜਾਰੀ ਰਹਿਣਗੇ ਅਚਨਚੇਤ ਨਿਰੀਖਣ

ਡੀਆਈਜੀ ਵੱਲੋਂ ਹੋਰ ਪੁਲਿਸ ਥਾਣਿਆਂ ਦੀਆਂ ਵਿਵਸਥਾਵਾਂ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਪੁਲਿਸ ਮੁਲਾਜ਼ਮਾਂ ਨੂੰ ਹਰ ਸਮੇਂ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ। ਵਿਭਾਗ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਅਚਨਚੇਤ ਨਿਰੀਖਣ ਜਾਰੀ ਰਹਿਣਗੇ, ਤਾਂ ਜੋ ਪੁਲਿਸ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣਾਇਆ ਜਾ ਸਕੇ।

Read Latest News and Breaking News at Daily Post TV, Browse for more News

Ad
Ad