Journalism Of Hope
BREAKING NEWS
ਚਿਤਕਾਰਾ ਯੂਨੀਵਰਸਿਟੀ ’ਚ ਅੱਧੀ ਰਾਤ ਨੂੰ ਹੰਗਾਮਾ, ਵਿਦਿਆਰਥੀਆਂ ਨੇ ਕੀਤਾ ਰੋਸ ਪ੍ਰਦਰਸ਼ਨ.....ਏਸ਼ੀਅਨ ਗੇਮਜ਼ ’ਚ ਭਾਰਤ ਦੀ ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਮਗਾ....ਬਟਾਲਾ ’ਚ ਪਤਨੀ ਤੇ 12 ਸਾਲਾ ਧੀ ਦਾ ਕਤਲ, ਪਤੀ ਫਰਾਰ....ਗੁਲਾਬ ਸਿੱਧੂ ਫਾਇਰਿੰਗ ਮਾਮਲੇ ’ਚ ਵੱਡਾ ਅਪਡੇਟ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦੇ ਪਿਤਾ ਗ੍ਰਿਫ਼ਤਾਰ....ਹਾਈਕੋਰਟ ਨੇ ਢਾਈ ਸਾਲਾ ਦਿਲਰੋਜ਼ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਨੀਲਮ ਦੀ ਫਾਂਸੀ ਦੀ ਸਜ਼ਾ ਉਮਰਕੈਦ ’ਚ ਬਦਲੀ....ਕੈਨੇਡਾ ਬੇਅਦਵੀ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 15 ਦਿਨਾਂ ’ਚ ਲਿਖਤੀ ਸਪੱਸ਼ਟੀਕਰਨ ਦੇਣ ਦੇ ਆਦੇਸ਼....ਲੁਧਿਆਣਾ ਪੁਲਿਸ ਨੇ 24 ਘੰਟਿਆਂ ’ਚ ਲੱਭੇ 3 ਲਾਪਤਾ ਬੱਚੇ.....

ASI ‘ਤੇ ਗੋਲੀ ਚਲਾਉਣ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ

Shooter killed in police encounter: ਅੰਮ੍ਰਿਤਸਰ: ਅੰਮ੍ਰਿਤਸਰ ਦੇ ਭੱਲਾ ਪਿੰਡ ਗੋਲੀਕਾਂਡ ਨਾਲ ਜੁੜੇ ਮੁਲਜ਼ਮ ਕਰਨਬੀਰ ਸਿੰਘ ਕਰਨ ਦੇ ਪੁਲਿਸ ਮੁਕਾਬਲੇ ਵਿੱਚ ਮਾਰੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਕਰਨਬੀਰ ’ਤੇ 11 ਸਤੰਬਰ ਨੂੰ ਡਿਊਟੀ ਤੋਂ ਬਾਅਦ ਅਜਨਾਲਾ ਵੱਲ ਜਾ ਰਹੇ ASI ਜਸਵੰਤ ਸਿੰਘ ’ਤੇ ਗੋਲੀ ਚਲਾਉਣ ਦਾ ਮਾਮਲਾ ਦਰਜ ਸੀ। ਦੱਸਿਆ ਜਾ ਰਿਹਾ ਹੈ ਕਿ […]
By : Updated On: 26 Sep 2026 13:17:PM
ASI ‘ਤੇ ਗੋਲੀ ਚਲਾਉਣ ਵਾਲਾ ਪੁਲਿਸ ਐਨਕਾਊਂਟਰ ‘ਚ ਢੇਰ

Shooter killed in police encounter: ਅੰਮ੍ਰਿਤਸਰ: ਅੰਮ੍ਰਿਤਸਰ ਦੇ ਭੱਲਾ ਪਿੰਡ ਗੋਲੀਕਾਂਡ ਨਾਲ ਜੁੜੇ ਮੁਲਜ਼ਮ ਕਰਨਬੀਰ ਸਿੰਘ ਕਰਨ ਦੇ ਪੁਲਿਸ ਮੁਕਾਬਲੇ ਵਿੱਚ ਮਾਰੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਕਰਨਬੀਰ ’ਤੇ 11 ਸਤੰਬਰ ਨੂੰ ਡਿਊਟੀ ਤੋਂ ਬਾਅਦ ਅਜਨਾਲਾ ਵੱਲ ਜਾ ਰਹੇ ASI ਜਸਵੰਤ ਸਿੰਘ ’ਤੇ ਗੋਲੀ ਚਲਾਉਣ ਦਾ ਮਾਮਲਾ ਦਰਜ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਕੁਝ ਦਿਨ ਪਹਿਲਾਂ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ।

ਇਸ਼ਤਿਹਾਰ

ਜਾਣਕਾਰੀ ਮੁਤਾਬਕ ਪੁਲਿਸ ਨੂੰ ਇਨਪੁੱਟ ਮਿਲੀ ਸੀ ਕਿ ਕਰਨਬੀਰ ਕਰਨ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ। ਇਸ ਤੋਂ ਬਾਅਦ ਪੁਲਿਸ ਟੀਮ ਨੇ ਉਸ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ। ਪੁਲਿਸ ਮੁਤਾਬਕ ਇਸ ਦੌਰਾਨ ਕਰਨਬੀਰ ਨੇ ਪੁਲਿਸ ਟੀਮ ’ਤੇ ਗੋਲੀਬਾਰੀ ਕੀਤੀ। ਗੋਲੀਬਾਰੀ ਵਿੱਚ ਇੱਕ ਪੁਲਿਸ ਮੁਲਾਜ਼ਮ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਹੈ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਕਰਨਬੀਰ ਨੂੰ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਕਰਨਬੀਰ ਕਰਨ ਦੀ ਮੌਤ ਤੋਂ ਬਾਅਦ ਮਾਮਲੇ ਵਿੱਚ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। DIG ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ SSP ਕੰਵਲਪ੍ਰੀਤ ਸਿੰਘ ਚਾਹਲ ਵੱਲੋਂ ਮੌਕੇ ’ਤੇ ਪਹੁੰਚ ਕੇ ਘਟਨਾ ਸਬੰਧੀ ਹੋਰ ਜਾਣਕਾਰੀ ਸਾਂਝੀ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News