Journalism Of Hope
BREAKING NEWS
LPU ’ਚ ਦੇਰ ਰਾਤ ਵਿਦਿਆਰਥੀਆਂ ਦਾ ਹੰਗਾਮਾ.....LPU ਨੇ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਖ਼ਬਰਾਂ ਤੇ ਅਫਵਾਹਾਂ ਬਾਰੇ ਸਪਸ਼ਟੀਕਰਨ ਕੀਤਾ ਜਾਰੀ....ਟੀਕਾਕਰਨ ਤੋਂ ਬਾਅਦ ਪੈਰਾਸੀਟਾਮੋਲ ਦੀ ਥਾਂ ਦੇ ਦਿੱਤੀ ਡਾਇਬਟੀਜ਼ ਦੀ ਦਵਾਈ, 5 ਬੱਚੇ ICU ’ਚ ਦਾਖ਼ਲ.....ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਵੱਲੋਂ ਦਿੱਤਾ ਗਿਆ ਅਲਟੀਮੇਟਮ ਖ਼ਤਮ......ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ: ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ.....ਕੱਲ੍ਹ ਤੋਂ ਹੜਤਾਲ ਕਾਰਨ ਦੇਸ਼-ਭਰ ‘ਚ ਤਿੰਨ ਦਿਨ ਬੰਦ ਰਹਿਣਗੇ ਬੈਂਕ: ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ.......

ਦੱਖਣੀ ਅਫਰੀਕਾ ’ਚ ਬਾਰ ’ਚ ਅੰਨ੍ਹੇਵਾਹ ਗੋਲੀਬਾਰੀ, 17 ਦੀ ਮੌਤ; 15 ਜ਼ਖਮੀ

Shooting at a bar in South Africa: ਜੋਹਾਨਸਬਰਗ: ਦੱਖਣੀ ਅਫਰੀਕਾ ਦੇ ਜੋਹਾਨਸਬਰਗ ਦੇ ਦੱਖਣ-ਪੱਛਮ ਵਿੱਚ ਸਥਿਤ ਵੇਡੇਲਾ ਟਾਊਨਸ਼ਿਪ ਵਿੱਚ ਇੱਕ ਬਾਰ ਅੰਦਰ ਹੋਈ ਗੋਲੀਬਾਰੀ ਵਿੱਚ 17 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਹੋਰ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿੱਚ 13 ਪੁਰਸ਼ ਅਤੇ 4 ਔਰਤਾਂ ਸ਼ਾਮਲ ਹਨ। ਰਿਪੋਰਟਾਂ ਮੁਤਾਬਕ ਘਟਨਾ ਸ਼ਨੀਵਾਰ ਰਾਤ ਕਰੀਬ 9:30 ਵਜੇ ਵਾਪਰੀ। […]
By : Updated On: 27 Sep 2026 14:54:PM
ਦੱਖਣੀ ਅਫਰੀਕਾ ’ਚ ਬਾਰ ’ਚ ਅੰਨ੍ਹੇਵਾਹ ਗੋਲੀਬਾਰੀ, 17 ਦੀ ਮੌਤ; 15 ਜ਼ਖਮੀ

Shooting at a bar in South Africa: ਜੋਹਾਨਸਬਰਗ: ਦੱਖਣੀ ਅਫਰੀਕਾ ਦੇ ਜੋਹਾਨਸਬਰਗ ਦੇ ਦੱਖਣ-ਪੱਛਮ ਵਿੱਚ ਸਥਿਤ ਵੇਡੇਲਾ ਟਾਊਨਸ਼ਿਪ ਵਿੱਚ ਇੱਕ ਬਾਰ ਅੰਦਰ ਹੋਈ ਗੋਲੀਬਾਰੀ ਵਿੱਚ 17 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਹੋਰ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿੱਚ 13 ਪੁਰਸ਼ ਅਤੇ 4 ਔਰਤਾਂ ਸ਼ਾਮਲ ਹਨ। ਰਿਪੋਰਟਾਂ ਮੁਤਾਬਕ ਘਟਨਾ ਸ਼ਨੀਵਾਰ ਰਾਤ ਕਰੀਬ 9:30 ਵਜੇ ਵਾਪਰੀ। ਉਸ ਸਮੇਂ ਬਾਰ ਵਿੱਚ ਲੋਕ ਪਾਰਟੀ ਕਰ ਰਹੇ ਸਨ। ਇਸ ਦੌਰਾਨ 8 ਹਥਿਆਰਬੰਦ ਹਮਲਾਵਰ ਉੱਥੇ ਪਹੁੰਚੇ ਅਤੇ ਲੋਕਾਂ ’ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਕੋਲ AK-47 ਰਾਈਫਲਾਂ ਅਤੇ ਪਿਸਤੌਲ ਸਨ।

ਇਸ਼ਤਿਹਾਰ

ਪੁਲਿਸ ਮੁਤਾਬਕ ਹਮਲਾਵਰਾਂ ਨੇ ਪਹਿਲਾਂ ਬਾਰ ਦੇ ਬਾਹਰ ਬੈਠੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਅਤੇ ਫਿਰ ਅੰਦਰ ਜਾ ਕੇ ਵੀ ਗੋਲੀਬਾਰੀ ਕੀਤੀ। ਉਨ੍ਹਾਂ ਨੇ ਕੁਝ ਲੋਕਾਂ ਦੀ ਤਲਾਸ਼ੀ ਲੈ ਕੇ ਮੋਬਾਈਲ ਫੋਨ ਵੀ ਖੋਹ ਲਏ। ਇਸ ਤੋਂ ਬਾਅਦ ਉਹ ਦੋ ਅਣਪਛਾਤੀਆਂ ਗੱਡੀਆਂ ਵਿੱਚ ਫਰਾਰ ਹੋ ਗਏ। ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ ’ਤੇ ਮੁਹਿੰਮ ਸ਼ੁਰੂ ਕੀਤੀ ਹੈ। ਐਤਵਾਰ ਤੱਕ ਕਿਸੇ ਵੀ ਹਮਲਾਵਰ ਦੀ ਗ੍ਰਿਫ਼ਤਾਰੀ ਨਹੀਂ ਹੋਈ ਸੀ। ਹਮਲੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਕੁਝ ਦਿਨ ਪਹਿਲਾਂ ਵੀ ਹੋਈ ਸੀ ਮਾਸ ਸ਼ੂਟਿੰਗ
ਦੱਖਣੀ ਅਫਰੀਕਾ ਦੇ ਕਵਾ-ਮਖੁਥਾ ਇਲਾਕੇ ਵਿੱਚ ਵੀ ਚਾਰ ਦਿਨ ਪਹਿਲਾਂ ਗੋਲੀਬਾਰੀ ਦੀ ਘਟਨਾ ਹੋਈ ਸੀ, ਜਿਸ ਵਿੱਚ 12 ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਕੇਪਟਾਊਨ ਦੇ ਲਵਾਂਡਲੇ ਇਲਾਕੇ ਵਿੱਚ ਐਤਵਾਰ ਤੜਕੇ ਇੱਕ ਦੁਕਾਨ ’ਤੇ ਗੋਲੀਬਾਰੀ ਵਿੱਚ 10 ਲੋਕਾਂ ਦੀ ਮੌਤ ਹੋਣ ਦੀ ਵੀ ਸੂਚਨਾ ਹੈ। ਪੁਲਿਸ ਮੁਤਾਬਕ ਘਟਨਾ ਕਰੀਬ ਰਾਤ 1 ਵਜੇ ਵਾਪਰੀ। ਦੋਵਾਂ ਮਾਮਲਿਆਂ ਵਿੱਚ ਹਮਲਾਵਰਾਂ ਅਤੇ ਗੋਲੀਬਾਰੀ ਦੇ ਕਾਰਨਾਂ ਦੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News