Journalism Of Hope
BREAKING NEWS
ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ, ਪੜ੍ਹੋ ਹੁਣ ਕਦੋਂ ਹੋਏਗਾ ਸ਼ੋਅ.....LPU ਹਿੰਸਾ ਮਾਮਲਾ: ਵਿਦਿਆਰਥੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ......ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ’ਚ ਫ਼ਿਰੋਜ਼ਪੁਰ ਤੋਂ ਫੌਜੀ ਦੀ ਪਤਨੀ ਗ੍ਰਿਫ਼ਤਾਰ.....ਜਗਤਾਰ ਹਵਾਰਾ ਨੇ ਪੈਰੋਲ ਲਈ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ.....ਵੱਡੀ ਖ਼ਬਰ: CJP ਦੇ ਤਿੰਨੇ ਆਗੂ 23 ਘੰਟਿਆਂ ਬਾਅਦ ਰਿਹਾਅ......ਜੈਸਮੀਨ ਸੈਂਡਲਾਸ ਨੇ ਰੇਨਬੋ ਦੁਪੱਟਾ ਪਹਿਨ ਕੇ LGBTQ+ ਭਾਈਚਾਰੇ ਦੇ ਹੱਕ ’ਚ ਦਿੱਤਾ ਸੁਨੇਹਾ....ਦੁਨੀਆ ਦੇ ਚੋਟੀ ਦੇ 2% ਵਿਗਿਆਨੀਆਂ ਦੀ ਸੂਚੀ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 15 ਪ੍ਰੋਫੈਸਰ ਸ਼ਾਮਲ.....ਰੇਲਵੇ ਸਟੇਸ਼ਨ ’ਤੇ ਟਰੇਨ ਮੈਨੇਜਰ ਨਾਲ ਕੁੱਟਮਾਰ ਦਾ ਮਾਮਲਾ, ਸਟੇਸ਼ਨ ਸੁਪਰਡੈਂਟ ਸਸਪੈਂਡ

ਫਗਵਾੜਾ ਦੇ ਪਿੰਡ ਬੋਹਾਨੀ ‘ਚ ਗੋਲੀਆਂ ਚੱਲਣ ਦੀ ਘਟਨਾ, ਸਰਪੰਚ ਦੀਆਂ ਦੁਕਾਨਾਂ ਬਣੀ ਨਿਸ਼ਾਨਾ

Punjab News: ਫਗਵਾੜਾ ਦੇ ਬੋਹਾਨੀ ਪਿੰਡ ਵਿੱਚ ਅੱਜ ਸਵੇਰੇ ਗੋਲੀਬਾਰੀ ਦੀ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇਹ ਹਮਲਾ ਪਿੰਡ ਦੇ ਮੌਜੂਦਾ ਸਰਪੰਚ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਕਰਦੇ ਹੋਏ ਮੌਕੇ ਤੋਂ 6 ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਅਨੁਸਾਰ ਹਮਲਾਵਰ ਆਪਣੇ ਚਿਹਰੇ ਢੱਕ ਕੇ ਆਏ […]
By : Updated On: 16 Oct 2025 12:59:PM

Punjab News: ਫਗਵਾੜਾ ਦੇ ਬੋਹਾਨੀ ਪਿੰਡ ਵਿੱਚ ਅੱਜ ਸਵੇਰੇ ਗੋਲੀਬਾਰੀ ਦੀ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇਹ ਹਮਲਾ ਪਿੰਡ ਦੇ ਮੌਜੂਦਾ ਸਰਪੰਚ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਕਰਦੇ ਹੋਏ ਮੌਕੇ ਤੋਂ 6 ਗੋਲੀਆਂ ਬਰਾਮਦ ਕੀਤੀਆਂ ਹਨ।

ਇਸ਼ਤਿਹਾਰ

ਪੁਲਿਸ ਅਨੁਸਾਰ ਹਮਲਾਵਰ ਆਪਣੇ ਚਿਹਰੇ ਢੱਕ ਕੇ ਆਏ ਸਨ ਅਤੇ ਉਨ੍ਹਾਂ ਦੀਆਂ ਹਰਕਤਾਂ ਦੁਕਾਨ ਦੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ। ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਸਰਪੰਚ ਨੇ ਕਿਹਾ, “ਮੇਰੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਇਸ ਹਮਲੇ ਦਾ ਮਕਸਦ ਸਮਝ ਤੋਂ ਪਰੇ ਹੈ।” ਪੁਲਿਸ ਨੇ ਹਮਲੇ ਦੇ ਸਬੰਧ ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ।

ਇਹ ਘਟਨਾ ਮੰਗਲਵਾਰ ਨੂੰ ਈਸਟ ਵੁੱਡ ਇਲਾਕੇ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਵਾਪਰੀ ਹੈ, ਜਿਸ ਕਾਰਨ ਸ਼ਹਿਰ ਵਿੱਚ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ।

ਫਗਵਾੜਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸੁਰੱਖਿਆ ਕਾਰਨਾਂ ਕਰਕੇ ਇਲਾਕੇ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News