Journalism Of Hope
BREAKING NEWS
ਚੰਡੀਗੜ੍ਹ-43 IED ਮਾਮਲਾ: 3 ਮੁਲਜ਼ਮਾਂ ਦੀ ਕੋਰਟ ‘ਚ ਪੇਸ਼ੀ, ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ.....CM ਮਾਨ ਦੀ ਪਤਨੀ ਨੇ ਰਿਟਾਇਰਡ ਜੱਜ ਨੂੰ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, 5 ਕਰੋੜ ਰਿਸ਼ਵਤ ਦੇ ਦੋਸ਼ਾਂ ਨੂੰ ਦੱਸਿਆ ਝੂਠਾ.....ਵਿਦੇਸ਼ ਤੋਂ ਭਾਰਤ ਲਿਆਂਦੇ 3 ਵਾਂਟੇਡ ਗੈਂਗਸਟਰ, ਬੰਬੀਹਾ ਗੈਂਗ ਨਾਲ ਜੁੜੇ ਹੋਣ ਦਾ ਸ਼ੱਕ.... ਬੇਹੱਦ ਮੰਦਭਾਗੀ ਘਟਨਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਨਾਲ ਵਕੀਲ ਦੀ ਮੌਤ.....CM ਭਗਵੰਤ ਮਾਨ ਦਾ ਐਲਾਨ, ਕਬੱਡੀ ਖਿਡਾਰੀ ਤੂਤ ਦੀ ਪਤਨੀ ਨੂੰ ਮਿਲੇਗੀ ਸਰਕਾਰੀ ਨੌਕਰੀ, ਪਿੰਡ ‘ਚ ਬਣੇਗਾ ਆਧੁਨਿਕ ਸਟੇਡੀਅਮ.....

ਸਰੀ ‘ਚ ਕ੍ਰਿਕਟ ਕੈਨੇਡਾ ਦੇ ਪ੍ਰਧਾਨ ਦੇ ਘਰ ‘ਤੇ ਚੱਲੀਆਂ ਗੋਲੀਆਂ, ਪਰਿਵਾਰ ਦਾ ਵਾਲ-ਵਾਲ ਬਚਾਅ

Punjab News: ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਕ੍ਰਿਕਟ ਕੈਨੇਡਾ ਦੇ ਨਵੇਂ ਚੁਣੇ ਗਏ ਪ੍ਰਧਾਨ ਅਰਵਿੰਦਰ ਖੋਸਾ ਦੇ ਘਰ ‘ਤੇ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ ਪਰ ਖੁਸ਼ਕਿਸਮਤੀ ਨਾਲ ਇਸ ਗੋਲੀਬਾਰੀ ਦੌਰਾਨ ਕੋਈ ਵੀ ਵਿਅਕਤੀ ਜ਼ਖਮੀ ਨਹੀਂ ਹੋਇਆ ਹੈ। ਇਸ ਘਟਨਾ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ […]
Nishant Malyan
By : Updated On: 21 May 2026 08:39:AM
ਸਰੀ ‘ਚ ਕ੍ਰਿਕਟ ਕੈਨੇਡਾ ਦੇ ਪ੍ਰਧਾਨ ਦੇ ਘਰ ‘ਤੇ ਚੱਲੀਆਂ ਗੋਲੀਆਂ, ਪਰਿਵਾਰ ਦਾ ਵਾਲ-ਵਾਲ ਬਚਾਅ
ਸੰਕੇਤਕ ਤਸਵੀਰ

Punjab News: ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਕ੍ਰਿਕਟ ਕੈਨੇਡਾ ਦੇ ਨਵੇਂ ਚੁਣੇ ਗਏ ਪ੍ਰਧਾਨ ਅਰਵਿੰਦਰ ਖੋਸਾ ਦੇ ਘਰ ‘ਤੇ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ ਪਰ ਖੁਸ਼ਕਿਸਮਤੀ ਨਾਲ ਇਸ ਗੋਲੀਬਾਰੀ ਦੌਰਾਨ ਕੋਈ ਵੀ ਵਿਅਕਤੀ ਜ਼ਖਮੀ ਨਹੀਂ ਹੋਇਆ ਹੈ। ਇਸ ਘਟਨਾ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਪੁਲਸ ਵੱਲੋਂ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਗਈ।

ਇਸ਼ਤਿਹਾਰ

ਤੜਕਸਾਰ ਹੋਇਆ ਹਮਲਾ
ਪੁਲਸ ਅਨੁਸਾਰ ਗੋਲੀਬਾਰੀ ਦੀ ਇਹ ਘਟਨਾ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਦੇ ਨਿਊਟਨ ਇਲਾਕੇ ਵਿੱਚ ਬੁੱਧਵਾਰ ਸਵੇਰੇ ਕਰੀਬ 4:40 ਵਜੇ ਵਾਪਰੀ। ਜਿਸ ਵੇਲੇ ਇਹ ਹਮਲਾ ਹੋਇਆ, ਅਰਵਿੰਦਰ ਖੋਸਾ ਦਾ ਪੂਰਾ ਪਰਿਵਾਰ ਘਰ ਦੇ ਅੰਦਰ ਸੌਂ ਰਿਹਾ ਸੀ। ਹਮਲਾਵਰਾਂ ਵੱਲੋਂ ਚਲਾਈਆਂ ਗਈਆਂ ਗੋਲੀਆਂ ਘਰ ਦੇ ਮੁੱਖ ਦਰਵਾਜ਼ੇ, ਖਿੜਕੀਆਂ ਅਤੇ ਬਾਹਰੀ ਕੰਧਾਂ ਨੂੰ ਚੀਰਦੀਆਂ ਹੋਈਆਂ ਨਿਕਲ ਗਈਆਂ।

ਘਰ ‘ਤੇ ਮਿਲੇ ਗੋਲੀਆਂ ਦੇ ਨਿਸ਼ਾਨ
ਅਰਵਿੰਦਰ ਖੋਸਾ ਨੇ ਖੁਦ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਜਾਂਚ ਦੌਰਾਨ ਘਰ ਦੇ ਦਰਵਾਜ਼ਿਆਂ ਅਤੇ ਖਿੜਕੀਆਂ ‘ਤੇ ਘੱਟੋ-ਘੱਟ 5 ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਰਾਹਤ ਦੀ ਗੱਲ ਇਹ ਰਹੀ ਕਿ ਇਸ ਗੋਲੀਬਾਰੀ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਕੈਨੇਡੀਅਨ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਸ਼ੁਰੂਆਤੀ ਤੌਰ ‘ਤੇ ਇਸ ਨੂੰ ਜਬਰਨ ਵਸੂਲੀ (Extortion) ਨਾਲ ਜੁੜਿਆ ਮਾਮਲਾ ਮੰਨਿਆ ਜਾ ਰਿਹਾ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਕਿਸੇ ਵੀ ਹਮਲਾਵਰ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਜਾਂਚ ਜਾਰੀ ਹੈ ਅਤੇ ਨਾਲ ਹੀ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਨੇ ਘਟਨਾ ਸਬੰਧੀ ਕੋਈ ਸ਼ੱਕੀ ਗਤੀਵਿਧੀ ਵੇਖੀ ਹੋਵੇ ਤਾਂ ਉਹ ਪੁਲਸ ਨਾਲ ਸੰਪਰਕ ਕਰਨ। ਇਸ ਘਟਨਾ ਮਗਰੋਂ ਸਰੀ ਦੇ ਵਸਨੀਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਖੇਡ ਅਤੇ ਦੱਖਣੀ ਏਸ਼ੀਆਈ ਭਾਈਚਾਰੇ ਨਾਲ ਜੁੜੇ ਲੋਕਾਂ ਵੱਲੋਂ ਵੀ ਇਸ ਘਟਨਾ ‘ਤੇ ਚਿੰਤਾ ਜਤਾਈ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News