Journalism Of Hope
BREAKING NEWS
ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ.........ਸਰਹਿੰਦ ਰੇਲਵੇ ਟਰੈਕ ’ਤੇ ਸੀਮੈਂਟ ਦੇ ਪਿਲਰ ਰੱਖਣ ਦਾ ਮਾਮਲਾ: 26 ਸਾਲਾ ਨੌਜਵਾਨ ਦੋ ਦਿਨ ਦੇ ਰਿਮਾਂਡ ‘ਤੇ.......ਹਿਮਾਚਲ ਪ੍ਰਦੇਸ਼ ‘ਚ ਕਕਾਰ ਪਾਏ ਹੋਏ ਹੋਣ ਕਾਰਨ ਇੱਕ ਹੋਰ ਸਿੱਖ ਪ੍ਰੀਖਿਆਰਥੀ ਨੂੰ ਪਟਵਾਰੀ ਦੀ ਪ੍ਰੀਖਿਆ ਦੇਣ ਤੋਂ ਰੋਕਿਆ........ਸ੍ਰੀ ਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲਾ: ਗੁਰਦਾਸਪੁਰ ਤੋਂ ਹਿਰਾਸਤ ’ਚ ਲਿਆ ਗਿਆ ਚੌਥਾ ਨੌਜਵਾਨ ਪੁੱਛਗਿੱਛ ਮਗਰੋਂ ਰਿਹਾਅ..........ਦਿਲਜੀਤ ਦੋਸਾਂਝ ਦਾ ਮੁੰਬਈ ਕੰਸਰਟ: ਆਲੋਚਕਾਂ ਨੂੰ ਦਿੱਤਾ ਪਿਆਰ ਨਾਲ ਜਵਾਬ..........ਪੰਜਾਬ ’ਚ ਠੰਢ ਦੇ ਨਾਲ ਸੰਘਣੀ ਧੁੰਦ ਦੀ ਦਸਤਕ, ਅਲਰਟ ਜਾਰੀ..........ਕ੍ਰਾਈਸਟਚਰਚ ਟੈਸਟ ’ਚ ਭਾਰਤ ਦੀ ਹਾਲਤ ਨਾਜ਼ੁਕ, ਦੂਜੇ ਦਿਨ 116 ਦੌੜਾਂ ’ਤੇ ਗੁਆਏ 6 ਵਿਕਟ.....ਈਰਾਨ ’ਚ 14 ਸਾਲਾ ਪਤਨੀ ਦੀ ਪਤੀ ਵੱਲੋਂ ਕੁੱਟ-ਕੁੱਟ ਕੇ ਹੱਤਿਆ, ਅਜੇ 10 ਦਿਨ ਪਹਿਲਾਂ ਹੀ ਦਿੱਤਾ ਸੀ ਬੱਚੇ ਨੂੰ ਜਨਮ

ਜ਼ੀਰਕਪੁਰ ‘ਚ ਦੇਰ ਰਾਤ ਚਲੀਆਂ ਗੋਲੀਆਂ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਭਿੜੀਆਂ ਦੋ ਧਿਰਾਂ

Zirakpur News: ਮੋਹਾਲੀ ਦੇ ਜ਼ੀਰਕਪੁਰ ‘ਚ ਦੇਰ ਰਾਤ ਗੁੰਡਾਗਰਦੀ ਦੇਖਣ ਨੂੰ ਮਿਲੀ। ਜਿੱਥੇ ਕਰੀਬ 1:30 ਵਜੇ ਦੋ ਧਿਰਾਂ ਦੀ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਲੜਾਈ ਹੋਈ ਅਤੇ ਇਸ ਦੌਰਾਨ ਗੋਲੀਆਂ ਚੱਲ ਗਈਆਂ। ਵਾਰਦਾਤ ‘ਚ ਦੋ ਵਿਅਕਤੀ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਉੱਧਰ ਮਾਮਲੇ ਦੀ ਜਾਣਕਾਰੀ ਮਿਲਦਿਆਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਜ਼ੀਰਕਪੁਰ ‘ਚ ਦੇਰ ਰਾਤ ਚਲੀਆਂ ਗੋਲੀਆਂ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਭਿੜੀਆਂ ਦੋ ਧਿਰਾਂ

Zirakpur News: ਮੋਹਾਲੀ ਦੇ ਜ਼ੀਰਕਪੁਰ ‘ਚ ਦੇਰ ਰਾਤ ਗੁੰਡਾਗਰਦੀ ਦੇਖਣ ਨੂੰ ਮਿਲੀ। ਜਿੱਥੇ ਕਰੀਬ 1:30 ਵਜੇ ਦੋ ਧਿਰਾਂ ਦੀ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਲੜਾਈ ਹੋਈ ਅਤੇ ਇਸ ਦੌਰਾਨ ਗੋਲੀਆਂ ਚੱਲ ਗਈਆਂ। ਵਾਰਦਾਤ ‘ਚ ਦੋ ਵਿਅਕਤੀ ਜ਼ਖਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ।

ਉੱਧਰ ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਨੇ ਵਾਰਦਾਤ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਇਸ ਦੌਰਾਨ ਜ਼ਖਮੀ ਹੋਏ ਨੌਜਵਾਨਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਦੱਸਿਆ ਕਿ ਦੋਵਾਂ ਧਿਰਾਂ ਦਾ ਪੈਸਿਆਂ ਨੂੰ ਲੈ ਕੇ ਕੋਈ ਵਿਵਾਦ ਸੀ ਜਿਸ ਕਰਕੇ ਇੱਕ ਧਿਰ ਨੇ ਦੂਜੀ ‘ਤੇ ਗੋਲੀਆਂ ਚਲਾ ਦਿੱਤੀਆਂ।

ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਦੱਸ ਦਈਏ ਕਿ ਵਾਰਦਾਤ ਜ਼ੀਰਕਪੁਰ ਦੇ ਪਿੰਡ ਨਾਭਾ ਸਾਹਿਬ ਚੋਂ ਦੇਵ ਭੂਮੀ ਫਲੈਟਾਂ ਚੋਂ ਤਿੰਨ ਪ੍ਰਾਪਟੀ ਡੀਲਰਾਂ ਦੀ ਹੋਈ ਲੜਾਈ ਦੀ ਦੱਸੀ ਜਾ ਰਹੀ ਹੈ। ਜਿਸ ‘ਚ ਇੱਕ ਨੇ ਦੂਜੀ ਧਿਰ ਦੇ ਦੋ ਸਾਥੀਆਂ ‘ਤੇ ਗੋਲੀਆਂ ਚਲਾਈਆਂ, ਤੇ ਦੋ ਡੀਲਰ ਜ਼ਖਮੀ ਹੋਏ ਹਨ।

ਨਾਲ ਹੀ ਜਿਨ੍ਹਾਂ ਦੇ ਗੋਲੀ ਲੱਗੀ ਹੈ ਉਨ੍ਹਾਂ ਚੋਂ ਇੱਕ ਦਾ ਨਾਂਅ ਰਵੀ ਤੇ ਦੂਜੇ ਦਾ ਨਾਂਅ ਸੁਰੇਸ਼ ਹੈ। ਜਦੋਂ ਕਿ ਗੋਲੀ ਚਲਾਉਣ ਵਾਲੇ ਦਾ ਨਾਂਅ ਸੰਦੀਪ ਕੁਮਾਰ ਹੈ ਜੋ ਕਿ ਮਾਨਸਾ ਦਾ ਰਹਿਣ ਵਾਲਾ ਹੈ।

Read Latest News and Breaking News at Daily Post TV, Browse for more News

Ad
Ad

Punjab District News