Journalism Of Hope
BREAKING NEWS
CJP ਪ੍ਰਦਰਸ਼ਨ ਕਾਰਨ ਦਿੱਲੀ ’ਚ ਹਲਚਲ: 16 ਮੈਟਰੋ ਸਟੇਸ਼ਨ ਬੰਦ, ਬੰਗਾਲ ਤੋਂ ਏਅਰਲਿਫਟ ਕੀਤੇ 2 ਹਜ਼ਾਰ CRPF ਜਵਾਨ

Sidhu Moosewala Documentary : BBC ਨੇ ਅੱਜ ਰਿਲੀਜ਼ ਕੀਤੀ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਬਣੀ ਡਾਕੂਮੈਂਟਰੀ ‘The Killing Call’, ਸਿੱਧੂ ਦੇ ਪਿਤਾ ਨੇ ਜਤਾਇਆ ਸੀ ਇਤਰਾਜ

Sidhu Moosewala Documentary: ਵਿਵਾਦ ਦੇ ਵਿਚਕਾਰ BBC ਨੇ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਬਣੀ ਡਾਕੂਮੈਂਟਰੀ ‘The Killing Call’ ਨੂੰ ਰਿਲੀਜ਼ ਕਰ ਦਿੱਤਾ ਹੈ। BBC ਨੇ ਇਹ ਡਾਕੂਮੈਂਟਰੀ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਡਾਕੂਮੈਂਟਰੀ ‘ਤੇ ਜਤਾਇਆ ਇਤਰਾਜ ਸੀ। ਡਾਕੂਮੈਂਟਰੀ ਦੀ ਰਿਲੀਜ਼ ਨੂੰ ਰੁਕਵਾਉਣ ਲਈ ਬੀਤੇ ਦਿਨੀਂ ਉਨ੍ਹਾਂ ਨੇ […]
Nishant Malyan
By : Updated On: 11 Jun 2025 10:28:AM
Sidhu Moosewala Documentary : BBC ਨੇ ਅੱਜ ਰਿਲੀਜ਼ ਕੀਤੀ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਬਣੀ ਡਾਕੂਮੈਂਟਰੀ ‘The Killing Call’, ਸਿੱਧੂ ਦੇ ਪਿਤਾ ਨੇ ਜਤਾਇਆ ਸੀ ਇਤਰਾਜ

Sidhu Moosewala Documentary: ਵਿਵਾਦ ਦੇ ਵਿਚਕਾਰ BBC ਨੇ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਬਣੀ ਡਾਕੂਮੈਂਟਰੀ ‘The Killing Call’ ਨੂੰ ਰਿਲੀਜ਼ ਕਰ ਦਿੱਤਾ ਹੈ। BBC ਨੇ ਇਹ ਡਾਕੂਮੈਂਟਰੀ ਯੂਟਿਊਬ ਚੈਨਲ ‘ਤੇ ਰਿਲੀਜ਼ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਡਾਕੂਮੈਂਟਰੀ ‘ਤੇ ਜਤਾਇਆ ਇਤਰਾਜ ਸੀ। ਡਾਕੂਮੈਂਟਰੀ ਦੀ ਰਿਲੀਜ਼ ਨੂੰ ਰੁਕਵਾਉਣ ਲਈ ਬੀਤੇ ਦਿਨੀਂ ਉਨ੍ਹਾਂ ਨੇ ਮਾਨਸਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ ਪਰ BBC ਨੇ ਪਰਿਵਾਰ ਦੇ ਸਖ਼ਤ ਇਤਰਾਜ਼ ਨੂੰ ਨਜ਼ਰ ਅੰਦਾਜ਼ ਕੀਤਾ ਹੈ।

ਇਸ਼ਤਿਹਾਰ

ਪਿਤਾ ਬੋਲੇ – ਵਿਰੋਧੀਆਂ ਨੇ ਡਾਕੂਮੈਂਟਰੀ ਦੀ ਰਿਲੀਜ਼ ਵੀ 11 ਜੂਨ ਰੱਖੀ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਸ਼ੁਭਦੀਪ ਦੇ ਵਿਰੋਧੀਆਂ ਨੇ ਉਨ੍ਹਾਂ ਦੇ ਜਨਮਦਿਨ (11 ਜੂਨ) ‘ਤੇ ਉਨ੍ਹਾਂ ‘ਤੇ ਬਣੀ ਡਾਕੂਮੈਂਟਰੀ ਦੀ ਰਿਲੀਜ਼ ਵੀ ਰੱਖੀ ਹੈ। ਉਨ੍ਹਾਂ ਕਿਹਾ- ਮੈਂ ਇਸਦੀ ਰਿਲੀਜ਼ ਰੁਕਵਾਉਣ ਲਈ ਲੰਡਨ ਦੇ ਮੀਡੀਆ ਹਾਊਸ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਉਨ੍ਹਾਂ ਨੂੰ ਮੇਲ ਵੀ ਕੀਤੀ ਗਈ ਹੈ ਅਤੇ ਮਾਨਸਾ ਦੀ ਅਦਾਲਤ ਵਿੱਚ ਰਿਲੀਜ਼ ਨੂੰ ਰੁਕਵਾਉਣ ਲਈ ਅਰਜ਼ੀ ਵੀ ਦਾਇਰ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਾਨੂੰ ਇਸ ਡਾਕੂਮੈਂਟਰੀ ਬਾਰੇ ਪੁੱਛਿਆ ਨਹੀਂ ਗਿਆ। ਸਾਨੂੰ ਨਹੀਂ ਪਤਾ ਕਿ ਇਸ ਡਾਕੂਮੈਂਟਰੀ ਵਿੱਚ ਕੀ ਹੋਵੇਗਾ। ਇਸ ਵੇਲੇ ਸਿੱਧੂ ਦਾ ਕੇਸ ਅਦਾਲਤ ਵਿੱਚ ਚੱਲ ਰਿਹਾ ਹੈ ,ਇਸ ਨਾਲ ਕੇਸ ਪ੍ਰਭਾਵਿਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਡਾਕੂਮੈਂਟਰੀ ਵਿੱਚ ਕੁਝ ਇਤਰਾਜ਼ਯੋਗ ਹੈ ਤਾਂ ਇਹ ਅਦਾਲਤੀ ਸੁਣਵਾਈ ਨੂੰ ਪ੍ਰਭਾਵਿਤ ਕਰ ਸਕਦਾ ਹੈ। ਹੁਣ ਤੱਕ ਦੋ ਗਵਾਹੀਆਂ ਹੋ ਚੁੱਕੀਆਂ ਹਨ ਅਤੇ ਮੇਰੀ ਗਵਾਹੀ ਬਾਕੀ ਹੈ।

ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ

ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ 32ਵਾਂ ਜਨਮ ਦਿਨ ਹੈ। ਇਸ ਮੌਕੇ ‘ਤੇ ਸਿੱਧੂ ਦੇ 3 ਗੀਤਾਂ ਦੀ ਐਲਬਮ “ਮੂਸ ਪ੍ਰਿੰਟ” ਦੇ ਨਾਂਅ ਨਾਲ ਰਿਲੀਜ਼ ਹੋਣ ਜਾ ਰਹੀ ਹੈ। ਪਿਤਾ ਨੇ ਕਿਹਾ ਕਿ ਹਰ ਜਨਮਦਿਨ ‘ਤੇ ਸਿੱਧੂ ਦੇ ਫੈਨਜ਼ ਨੂੰ ਕੁਝ ਨਵਾਂ ਮਿਲਦਾ ਰਹੇ, ਇਸ ਲਈ ਇਹ ਕੋਸ਼ਿਸ਼ ਜਾਰੀ ਰਹੇਗੀ। ਸਿੱਧੂ ਦੇ ਜਿੰਨੇ ਵੀ ਗੀਤ ਰਿਕਾਰਡ ਹਨ, ਉਹਨਾਂ ਨੂੰ ਹੌਲੀ-ਹੌਲੀ ਰਿਲੀਜ਼ ਕੀਤਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ 8 ਗੀਤ ਰਿਲੀਜ਼ ਹੋਏ ਹਨ। ਉਨ੍ਹਾਂ ਦੇ ਸਾਰੇ ਗੀਤਾਂ ਨੂੰ ਪਹਿਲਾਂ ਵਾਂਗ ਹੀ ਪ੍ਰਸਿੱਧੀ ਮਿਲੀ। ਇਹ ਸਾਰੇ ਗਾਣੇ ਉਸਦੇ ਅਧਿਕਾਰਤ ਅਕਾਊਂਟ ‘ਤੇ ਰਿਲੀਜ਼ ਕੀਤੇ ਗਏ ਸਨ।

Read Latest News and Breaking News at Daily Post TV, Browse for more News

Ad
Ad

Punjab District News