Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸਿੱਧੂ ਮੂਸੇਵਾਲਾ ਦੀ ਐਲਬਮ ‘ਮੂਸੇ ਪ੍ਰਿੰਟ’ ਰਿਲੀਜ਼

Sidhu Moosewala New Song Released: ਬੀਬੀਸੀ ਵਰਲਡ ਸਰਵਿਸ ਵੱਲੋਂ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਬਾਰੇ ‘ਦਿ ਕਿਲਿੰਗ ਕਾਲ’ (The Killing Call) ਸਿਰਲੇਖ ਵਾਲੀ ਦਸਤਾਵੇਜ਼ੀ ਰਿਲੀਜ਼ ਕੀਤੇ ਜਾਣ ਤੋਂ ਪੰਜ ਘੰਟਿਆਂ ਬਾਅਦ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ’ਤੇ ਅੱਜ ਤਿੰਨ ਗਾਣੇ ਰਿਲੀਜ਼ ਕੀਤੇ ਗਏ ਹਨ। ਮੂਸੇਵਾਲਾ, ਜਿਸ ਦਾ 29 ਮਈ 2022 ਨੂੰ ਮਾਨਸਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸਿੱਧੂ ਮੂਸੇਵਾਲਾ ਦੀ ਐਲਬਮ ‘ਮੂਸੇ ਪ੍ਰਿੰਟ’ ਰਿਲੀਜ਼

Sidhu Moosewala New Song Released: ਬੀਬੀਸੀ ਵਰਲਡ ਸਰਵਿਸ ਵੱਲੋਂ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਬਾਰੇ ‘ਦਿ ਕਿਲਿੰਗ ਕਾਲ’ (The Killing Call) ਸਿਰਲੇਖ ਵਾਲੀ ਦਸਤਾਵੇਜ਼ੀ ਰਿਲੀਜ਼ ਕੀਤੇ ਜਾਣ ਤੋਂ ਪੰਜ ਘੰਟਿਆਂ ਬਾਅਦ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ’ਤੇ ਅੱਜ ਤਿੰਨ ਗਾਣੇ ਰਿਲੀਜ਼ ਕੀਤੇ ਗਏ ਹਨ। ਮੂਸੇਵਾਲਾ, ਜਿਸ ਦਾ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਦਾ ਅੱਜ ਜਨਮ ਦਿਨ ਹੈ। ਰਿਲੀਜ਼ ਕੀਤੇ ਨਵੇਂ ਗਾਣਿਆਂ ਵਿਚ ‘0008’, ‘Neal’ ਤੇ ‘Take Notes’ ਸ਼ਾਮਲ ਹਨ, ਜੋ ‘Moose Print’ ਅਕਸਟੈਂਡਿਡ ਪਲੇਅ (EP) ਦਾ ਹਿੱਸਾ ਹਨ।


ਇਨ੍ਹਾਂ ਤਿੰਨ ਗਾਣਿਆਂ ਨਾਲ ਮੂਸੇਵਾਲਾ ਦੀ ਮੌਤ ਮਗਰੋਂ ਹੁਣ ਤੱਕ 11 ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਬੁੱਧਵਾਰ ਨੂੰ ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਤਿੰਨ ਗਾਣੇ ਰਿਲੀਜ਼ ਕੀਤੇ ਜਾਣਗੇ। ਇਨ੍ਹਾਂ ਗਾਣਿਆਂ ਦੀ ਰਿਲੀਜ਼ ਤੋਂ ਕੁਝ ਮਿੰਟਾਂ ਅੰਦਰ ਲੱਖਾਂ ਲੋਕਾਂ ਨੇ ਇਨ੍ਹਾਂ ਨਵੇਂ ਗੀਤਾਂ ਨੂੰ ਦੇਖਿਆ ਹੈ। ਮੂਸੇਵਾਲਾ ਪੰਜਾਬ ਸੰਗੀਤ ਇੰਡਸਟਰੀ ਵਿਚ ਵੱਡਾ ਨਾਮ ਹੈ। ਉਸ ਦੇ ਸਭ ਤੋਂ ਵੱਧ ਦੇਖੇ ਜਾਣ ਵਾਲੇ ਗੀਤਾਂ ਵਿਚ “So High”, “295”, and “Same Beef” ਸ਼ਾਮਲ ਹਨ।ਕੈਨੇਡਾ ’ਚ ਦਿਲ ਦੇ ਦੌਰੇ ਕਾਰਨ ਪੰਜਾਬੀ ਨੌਜਵਾਨ ਦੀ ਮੌਤ

Read Latest News and Breaking News at Daily Post TV, Browse for more News

Ad
Ad

Punjab District News