Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਜਾਵੇਗਾ ਸਿੱਖ ਜਥਾ

ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1822 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ ਅੱਜ 22 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ, ਜਿਸ ਦੇ ਪ੍ਰਬੰਧ ਮੁਕੰਮਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਜਾਵੇਗਾ ਸਿੱਖ ਜਥਾ

ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1822 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ ਅੱਜ 22 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ, ਜਿਸ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਬੀਤੇ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।

ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ 1828 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 1822 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਸ਼ਰਧਾਲੂਆਂ ਨੂੰ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ਾ ਨਹੀਂ ਦਿੱਤਾ ਗਿਆ।

ਸਕੱਤਰ ਕਾਹਲਵਾਂ ਨੇ ਦੱਸਿਆ ਕਿ ਜਥੇ ’ਚ ਪਾਰਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਪਰਮਿੰਦਰ ਕੌਰ, ਜਦਕਿ ਜਥੇ ਨਾਲ ਅੰਤ੍ਰਿੰਗ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਪ੍ਰਬੰਧਕ ਵਜੋਂ ਲਖਬੀਰ ਸਿੰਘ ਚੀਫ਼-85 ਜਾਣਗੇ। ਇਹ ਜਥਾ ਪਾਕਿਸਤਾਨ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 1 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ।

Read Latest News and Breaking News at Daily Post TV, Browse for more News

Ad
Ad

Punjab District News