Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਸੀਬੀਐਸਈ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥਣ ਦਾ ਕੜਾ ਲੁਹਾਏ ਜਾਣਾ ਮੰਦਭਾਗਾ ਵਰਤਾਰਾ: ਜਥੇਦਾਰ ਬਾਬਾ ਟੇਕ ਸਿੰਘ ਧਨੌਲਾ

Jathedar Baba Tek Singh Dhanaula: ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਦੌਰਾਨ ਜਿਲ੍ਹਾ ਬਠਿੰਡਾ ਦੇ ਪਿੰਡ ਭੋਖੜਾ ਦੇ ਇੱਕ ਨਿੱਜੀ ਸਕੂਲ ‘ਚ ਬਣੇ ਪ੍ਰੀਖਿਆ ਕੇਂਦਰ ‘ਚ ਪ੍ਰੀਖਿਆ ਦੇਣ ਤੋਂ ਪਹਿਲਾਂ ਸਿੱਖ ਵਿਦਿਆਰਥੀਆਂ ਦੇ ਕੜੇ ਲੁਹਾਏ ਜਾਣ ਦੀ ਸਾਹਮਣੇ ਆਈ ਘਟਨਾ ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ […]
Nishant Malyan
By : Updated On: 09 Feb 2026 19:23:PM
ਸੀਬੀਐਸਈ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥਣ ਦਾ ਕੜਾ ਲੁਹਾਏ ਜਾਣਾ ਮੰਦਭਾਗਾ ਵਰਤਾਰਾ: ਜਥੇਦਾਰ ਬਾਬਾ ਟੇਕ ਸਿੰਘ ਧਨੌਲਾ

Jathedar Baba Tek Singh Dhanaula: ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ਦੌਰਾਨ ਜਿਲ੍ਹਾ ਬਠਿੰਡਾ ਦੇ ਪਿੰਡ ਭੋਖੜਾ ਦੇ ਇੱਕ ਨਿੱਜੀ ਸਕੂਲ ‘ਚ ਬਣੇ ਪ੍ਰੀਖਿਆ ਕੇਂਦਰ ‘ਚ ਪ੍ਰੀਖਿਆ ਦੇਣ ਤੋਂ ਪਹਿਲਾਂ ਸਿੱਖ ਵਿਦਿਆਰਥੀਆਂ ਦੇ ਕੜੇ ਲੁਹਾਏ ਜਾਣ ਦੀ ਸਾਹਮਣੇ ਆਈ ਘਟਨਾ ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਇਸਨੂੰ ਮੰਦਭਾਗਾ ਵਰਤਾਰਾ ਦੱਸਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਤੇ ਅਜਿਹੇ ਸਿੱਖ ਵਿਰੋਧੀ ਕਾਰੇ ਬਰਦਾਸ਼ਤ ਨਹੀ ਕੀਤੇ ਜਾਣਗੇ।

ਇਸ਼ਤਿਹਾਰ

ਇੱਥੋਂ ਜਾਰੀ ਪ੍ਰੈੱਸ ਬਿਆਨ ‘ਚ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਪਿੰਡ ਭੋਖੜਾ ਦੇ ਦਿੱਲੀ ਪਬਲਿਕ ਸਕੂਲ ਦੇ ਪ੍ਰੀਖਿਆ ਕੇਂਦਰ ‘ਚ ਅਧਿਆਪਕ ਯੋਗਤਾ ਪ੍ਰੀਖਿਆ ਦੌਰਾਨ ਪ੍ਰੀਖਿਆ ਦੇਣ ਲਈ ਪੁੱਜੇ ਸਿੱਖ ਵਿਦਿਆਰਥੀਆਂ ਦੇ ਪ੍ਰੀਖਿਆ ਕੇਂਦਰ ‘ਚ ਵੜਨ ਤੋਂ ਪਹਿਲਾਂ ਕੜੇ ਲੁਹਾ ਲਏ ਗਏ, ਜੋ ਅਤਿ-ਮੰਦਭਾਗਾ ਵਰਤਾਰਾ ਹੈ ਅਤੇ ਸਿੱਖ ਵਿਰੋਧੀ ਮਾਨਸਿਕਤਾ ਨੂੰ ਪ੍ਰਗਟਾਉਂਦਾ ਹੈ।

ਉਨ੍ਹਾਂ ਕਿਹਾ ਕਿ ਕੜਾ ਸਿੱਖਾਂ ਦਾ ਕਕਾਰ ਹੈ, ਜਿਸ ਬਾਰੇ ਪੰਜਾਬ ਦਾ ਹਰ ਵਸਨੀਕ ਜਾਣਦਾ ਹੈ ਕਿ ਇਸ ਕਕਾਰ ਨੂੰ ਸਿੱਖ ਦੇ ਸਰੀਰ ਤੋਂ ਦੂਰ ਨਹੀ ਕੀਤਾ ਜਾ ਸਕਦਾ, ਪਰ ਫਿਰ ਵੀ ਅਜਿਹਾ ਕੀਤਾ ਗਿਆ ਹੈ ਤਾਂ ਸਮਝ ਆਉਂਦੀ ਹੈ ਕਿ ਇਹ ਜਾਣਬੁੱਝ ਕੇ ਕਿਸੇ ਗਹਿਰੀ ਸਾਜਿਸ਼ ਅਧੀਨ ਕੀਤਾ ਗਿਐ ਜਿਸ ਨਾਲ ਨਾ ਕੇਵਲ ਸਿੱਖ ਵਿਦਿਆਰਥੀਆਂ ਦੇ ਹਿਰਦਿਆਂ ਨੂੰ ਸਗੋਂ ਸਮੁੱਚੇ ਸਿੱਖਾਂ ਦੇ ਹਿਰਦਿਆਂ ਨੂੰ ਠੇਸ ਪਹੁੰਚੀ ਹੈ।

ਸਿੰਘ ਸਾਹਿਬ ਨੇ ਚਿਤਾਵਨੀ ਦਿੱਤੀ ਕਿ ਪੰਜਾਬ ਦੀ ਧਰਤੀ ਤੇ ਅਜਿਹੇ ਸਿੱਖ ਵਿਰੋਧੀ ਕਾਰੇ ਬਰਦਾਸ਼ਤ ਨਹੀ ਕੀਤੇ ਜਾਣਗੇ ਅਤੇ ਅਗਰ ਸਕੂਲ ਮੈਨੇਜਮੈਂਟ ਤੇ ਸਬੰਧਿਤ ਵਿਅਕਤੀਆਂ ਖਿਲਾਫ ਸਰਕਾਰ ਵੱਲੋਂ ਕਾਨੂੰਨੀ ਕਾਰਵਾਈ ਅਮਲ ਚ ਨਾ ਲਿਆਂਦੀ ਗਈ ਤਾਂ ਫੇਰ ਸਾਨੂੰ ਅਗਲ ਕਦਮ ਚੁੱਕਣੇ ਪੈਣਗੇ।

Read Latest News and Breaking News at Daily Post TV, Browse for more News

Ad
Ad

Punjab District News