ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ ਵਿੱਚ ਸਿੱਖ ਇਤਿਹਾਸ ਕੀਤਾ ਜਾਵੇਗਾ ਸੁਸ਼ੋਭਿਤ : ਐਡਵੋਕੇਟ ਧਾਮੀ
Baba Banda Singh Bahadur Museum; ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਨਾਲ ਸਥਿਤ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੀ ਅਦੁੱਤੀ ਸ਼ਹਾਦਤ ਵਿੱਚ ਬਣਨ ਵਾਲੇ ਮਿਊਜੀਅਮ ਜੋ ਕਰੋੜਾਂ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਸੀ ਤੇ ਅਧੂਰਾ ਰਹਿਣ ਕਾਰਨ ਅੱਜ ਉਸ ਦੀ ਮੁੜ ਉਸਾਰੀ, ਇਤਿਹਾਸਿਕ ਢਿੱਲੇ ਦੀ ਸੇਵਾ, 16 ਏਕੜ ਪਾਰਕ ਨਿਰਮਾਣ ਦਾ ਕਾਰਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤਾ ਗਿਆ।
ਇਸ ਮੌਕੇ ਬੋਲਦੇ ਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਪਿਆਰ ਹੋਣ ਦੇ ਬਾਵਜੂਦ ਵੀ ਅਧੂਰੀ ਪਈ ਬਿਲਡਿੰਗ ਖਸਤਾ ਹੁੰਦੀ ਜਾ ਰਹੀ ਸੀ ਜਿਸ ਕਾਰਨ ‘ਤੇ ਦੀਵਾਨ ਟੋਡਰਮਲ ਵਿਰਾਸਤੀ ਫਾਊਡੇਸ਼ਨ ਦੇ ਸੀਨੀਅਰ ਆਗੂ ਬਹਾਦਰ ਸਿੰਘ ਅਮਰੀਕਾ, ਨਿਰਮਲ ਸਿੰਘ ਚੰਦੀ, ਜੋਗਾ ਸਿੰਘ ਬਾਠ, ਵਨ ਬੀਟ ਮੈਡੀਕਲ ਗਰੁੱਪ ਸ੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਬਹਾਦਰ ਸਿੰਘ ਦਾ ਵਿਸ਼ੇਸ਼ ਸਹਿਯੋਗ ਰਹੇਗਾ ਜਿਨਾਂ ਦੇ ਉੱਦਮ ਸਦਕਾ ਇਹ ਕਾਰਜ ਮੁਕੰਮਲ ਕੀਤੇ ਜਾਣਗੇ ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਪਾਰਕ ਵਿੱਚ ਇੱਕ ਸਰੋਵਰ ਦਾ ਨਿਰਮਾਣ ਵੀ ਕੀਤਾ ਜਾਵੇਗਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ੀਅਮ ਵਿੱਚ ਸਿੱਖ ਇਤਿਹਾਸ ਸੁਸ਼ੋਭਿਤ ਕੀਤਾ ਜਾਵੇਗਾ, ਜਿਸ ਨਾਲ ਆਉਣ ਨੌਜਵਾਨ ਪੀੜੀ ਆਪਣੇ ਇਤਿਹਾਸ ਨਾਲ ਜੁੜ ਸਕੇਗੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਸਹਿਯੋਗ ਸਦਕਾ ਕਰੋੜਾਂ ਰੁਪਏ ਦੀ ਲਾਗਤ ਨਾਲ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿਚ ਉਸਾਰੇ ਜਾਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਮਿਊਜ਼ਅਮ ਦਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਉਦਘਾਟਨ ਕੀਤਾ ਗਿਆ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਮਹਾਨ ਕਾਰਜ ਤੋਂ ਇਲਾਵਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਦਿੱਖ ਨੂੰ ਸਵਾਰਨ ਦੇ ਲਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਵਿਰਾਸਤੀ ਮਾਰਗ ਦੀ ਕਾਰ ਸੇਵਾ ਵੀ ਜਲਦ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਦੀਵਾਨ ਟੋਡਰ ਮੱਲ ਦੀ ਜਹਾਜੀ ਹਵੇਲੀ ਤਕ ਵੀ ਵਿਰਾਸਤੀ ਮਾਰਗ ਦਾ ਨਿਰਮਾਣ ਕਰਵਾਇਆ ਜਾਵੇਗਾ।
