Journalism Of Hope
BREAKING NEWS
CJP ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ.....ਦਿੱਲੀ ’ਚ CJP ਦੇ ਪ੍ਰਦਰਸ਼ਨ ਕਾਰਨ ਸਖ਼ਤੀ, 7 ਮੈਟਰੋ ਸਟੇਸ਼ਨਾਂ ਦੇ ਗੇਟ ਬੰਦ; ਯਾਤਰੀ ਪ੍ਰੇਸ਼ਾਨ....ਹੇਮਕੁੰਟ ਸਾਹਿਬ ਦੇ ਕਪਾਟ ਅੱਜ ਹੋਣਗੇ ਬੰਦ......ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ’ਤੇ ਮੁੜ ਪਰਤੇ ਸਿੱਧੂ ਮੂਸੇਵਾਲਾ, ਟੋਰਾਂਟੋ ਤੋਂ ਸ਼ੁਰੂ ਹੋਇਆ ‘Signed To God World Tour’.....CBI ਦੇ ਦੂਜੇ ਸੰਮਨ ’ਤੇ ਵੀ ਪੇਸ਼ ਨਹੀਂ ਹੋਏ ਰਾਜਵੀਰ ਘੁੰਮਣ......ਹਰਚਰਨ ਭੁੱਲਰ ਮਾਮਲੇ ’ਚ ਨਵਾਂ ਮੋੜ, ਹੁਣ ਈਡੀ ਕਰੇਗੀ ਪੁੱਛਗਿੱਛ......ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਫੜੇ ਸ਼ੂਟਰ ਨੂੰ ਪੁਲਿਸ ਨੇ 7 ਦਿਨ ਦੇ ਰਿਮਾਂਡ ‘ਤੇ ਲਿਆ......ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ, 250 ਦੌੜਾਂ ਦਾ ਟੀਚਾ 18.3 ਓਵਰਾਂ ’ਚ ਕੀਤਾ ਹਾਸਲ.....

ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

Sikh Personalities Portraits installed in Central Sikh Museum: ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ ਪਤਵਾਲੀਆ, ਭਾਈ ਗਜਿੰਦਰ ਸਿੰਘ ਦਲ ਖ਼ਾਲਸਾ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ […]
By : Updated On: 11 Oct 2026 07:22:AM
ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ
  • ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ, ਐਡਵੋਕੇਟ ਧਾਮੀ ਤੇ ਗਿਆਨੀ ਬਲਜੀਤ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾ

Sikh Personalities Portraits installed in Central Sikh Museum: ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ ਪਤਵਾਲੀਆ, ਭਾਈ ਗਜਿੰਦਰ ਸਿੰਘ ਦਲ ਖ਼ਾਲਸਾ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਅਰਦਾਸ ਉਪਰੰਤ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਨਿਭਾਈ।

ਇਸ਼ਤਿਹਾਰ

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਜਿਨ੍ਹਾਂ ਤਿੰਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਗਈਆਂ ਹਨ, ਉਨ੍ਹਾਂ ਨੇ ਕੌਮੀ ਹੱਕਾਂ ਲਈ ਵੱਡੀ ਘਾਲਣਾ ਘਾਲੀ ਹੈ। ਉਨ੍ਹਾਂ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਨੇ ਹੱਕ ਸੱਚ ਤੇ ਇਨਸਾਫ਼ ਦੀ ਅਵਾਜ਼ ਨੂੰ ਬੁਲੰਦ ਕਰਕੇ ਸਿੱਖ ਨੌਜੁਆਨਾਂ ’ਤੇ ਹੋ ਰਹੇ ਅੱਤਿਆਚਾਰਾਂ ਨੂੰ ਰੋਕਣ ਵਿਚ ਵੱਡਾ ਯੋਗਦਾਨ ਪਾਇਆ। ਭਾਈ ਗਜਿੰਦਰ ਸਿੰਘ ਨੇ ਲੰਮਾਂ ਸਮਾਂ ਜਲਾਵਤਨ ਜੀਵਨ ਬਤੀਤ ਕਰਨ ਦੇ ਬਾਵਜੂਦ ਵੀ ਸਿੱਖ ਸਿਧਾਂਤਾਂ ਪ੍ਰਤੀ ਹਮੇਸ਼ਾਂ ਦ੍ਰਿੜ੍ਹਤਾ ਬਣਾਈ ਰੱਖੀ ਅਤੇ ਆਪਣੇ ਅਕੀਦੇ ਤੋਂ ਕਦੇ ਨਹੀਂ ਡੋਲੇ। ਇਸੇ ਤਰ੍ਹਾਂ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਨੇ ਵੀ ਸਰਕਾਰ ਦੇ ਜ਼ੁਲਮ ਸਹਿੰਦਿਆਂ ਹੋਇਆਂ ਸ਼ਹਾਦਤ ਦੇ ਕੇ ਸਿੱਖ ਇਤਿਹਾਸ ਦੀ ਲਾਸਾਨੀ ਵਿਰਾਸਤ ਨੂੰ ਅੱਗੇ ਤੋਰਿਆ। ਉਨ੍ਹਾਂ ਕਿਹਾ ਕਿ ਇਹ ਕੌਮ ਦੇ ਉਹ ਯੋਧੇ ਹਨ, ਜਿਨ੍ਹਾਂ ਦਾ ਜੀਵਨ ਸੰਗਤਾਂ ਲਈ ਹਮੇਸ਼ਾਂ ਪ੍ਰੇਰਣਾਦਾਇਕ ਰਹੇਗਾ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੌਮ ਲਈ ਘਾਲਣਾ ਘਾਲਣ ਵਾਲਿਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕਰਕੇ ਸਿੱਖ ਸੰਸਥਾ ਵੱਲੋਂ ਉਨ੍ਹਾਂ ਨੂੰ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਸਟਿਸ ਕੁਲਦੀਪ ਸਿੰਘ ਨੇ ਆਪਣੇ ਨਿਆਂਇਕ ਫੈਸਲਿਆਂ ਰਾਹੀਂ ਪੰਜਾਬ ਦੇ ਹਾਲਾਤ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਸਲਿਆਂ ’ਤੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੇ ਹੱਦਬੰਦੀ ਕਮਿਸ਼ਨ ਦੇ ਚੇਅਰਮੈਨ ਹੁੰਦਿਆਂ ਪੰਜਾਬ ਦੇ ਅਸੈਂਬਲੀ ਅਤੇ ਪਾਰਲੀਮੈਂਟਰੀ ਹਲਕਿਆਂ ਦੇ ਨਾਂ ਗੁਰੂ ਸਾਹਿਬਾਨਾਂ ਦੀ ਚਰਨਛੋਹ ਪ੍ਰਾਪਤ ਅਸਥਾਨਾਂ ਵਜੋਂ ਨਿਰਧਾਰਤ ਕੀਤੇ। ਇਸੇ ਤਰ੍ਹਾਂ ਭਾਈ ਗਜਿੰਦਰ ਸਿੰਘ ਤੇ ਭਾਈ ਗੁਰਦੇਵ ਸਿੰਘ ਨੇ ਔਖੀਆਂ ਪ੍ਰਸਥਿਤੀਆਂ ਦੇ ਬਾਵਜੂਦ ਸਿੱਖ ਸਿਧਾਂਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਿਆ। ਇਨ੍ਹਾਂ ਸ਼ਖ਼ਸੀਅਤਾਂ ਦਾ ਜੀਵਨ ਸਾਨੂੰ ਸਿੱਖੀ ਸਿਦਕ, ਦ੍ਰਿੜ੍ਹਤਾ ਅਤੇ ਕੌਮ ਪ੍ਰਤੀ ਸਮਰਪਣ ਦੀ ਪ੍ਰੇਰਣਾ ਦਿੰਦਾ ਹੈ। ਇਸ ਮੌਕੇ ਉਨ੍ਹਾਂ ਪੁੱਜੀਆਂ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਵਿਦੇਸ਼ ਵਿਖੇ ਰਹਿ ਰਹੀ ਭਾਈ ਗਜਿੰਦਰ ਸਿੰਘ ਦੀ ਸਪੁੱਤਰੀ ਬੀਬੀ ਬਿਕਰਮਜੀਤ ਕੌਰ ਵੱਲੋਂ ਕੌਮੀ ਭਾਵਨਾਵਾਂ ਤਹਿਤ ਭੇਜੇ ਸੁਨੇਹੇ ਨੂੰ ਬੀਬੀ ਜਸਪ੍ਰੀਤ ਕੌਰ ਨੇ ਸੰਗਤ ਨਾਲ ਸਾਂਝਾ ਕੀਤਾ। ਇਸ ਮੌਕੇ ਤਸਵੀਰਾਂ ਲੱਗਣ ਵਾਲੀਆਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਗਿਆ ਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News