ਪ੍ਰਕਾਸ਼ ਪੁਰਬ ਲਈ ਭਾਰਤ ਤੋਂ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ
Sikh pilgrims from India will travel to Pakistan for Prakash Purab: ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਕਰੀਬ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ। ਇਹ ਜਥਾ 23 ਨਵੰਬਰ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਵਿੱਚ ਦਾਖ਼ਲ ਹੋਵੇਗਾ। ਪਾਕਿਸਤਾਨ ਸਰਕਾਰ ਵੱਲੋਂ ਧਾਰਮਿਕ ਯਾਤਰਾ ਦਾ ਵਿਸਥਾਰਤ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।
ਪਾਕਿਸਤਾਨ ਪਹੁੰਚਣ ਤੋਂ ਬਾਅਦ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮਸਥਲੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਿਜਾਇਆ ਜਾਵੇਗਾ। ਪ੍ਰੋਗਰਾਮ ਮੁਤਾਬਕ 23 ਨਵੰਬਰ ਨੂੰ ਨਨਕਾਣਾ ਸਾਹਿਬ ਪਹੁੰਚਣ ਤੋਂ ਬਾਅਦ 24 ਨਵੰਬਰ ਨੂੰ ਮੁੱਖ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਸੰਗਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋ ਕੇ ਧਾਰਮਿਕ ਸਮਾਗਮ ਵਿੱਚ ਹਿੱਸਾ ਲਵੇਗੀ।
25 ਨਵੰਬਰ ਦੀ ਸਵੇਰ ਜਥਾ ਗੁਰਦੁਆਰਾ ਸ੍ਰੀ ਸੱਚਾ ਸੌਦਾ ਲਈ ਰਵਾਨਾ ਹੋਵੇਗਾ। ਇਸ ਤੋਂ ਇਲਾਵਾ ਪਾਕਿਸਤਾਨ ਸਥਿਤ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਵੀ ਯਾਤਰਾ ਦਾ ਹਿੱਸਾ ਹੋਣਗੇ।
ਪਾਕਿਸਤਾਨ ਦੇ ਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ (ETPB) ਵੱਲੋਂ 3 ਹਜ਼ਾਰ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਲਈ ਪ੍ਰਬੰਧ ਕੀਤੇ ਜਾਣਗੇ। ਇਹ ਧਾਰਮਿਕ ਯਾਤਰਾ ਕਰੀਬ 10 ਦਿਨ ਚੱਲੇਗੀ।
