Journalism Of Hope
BREAKING NEWS
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ......ਪੰਜਾਬ ਸਮੇਤ 4 ਸੂਬਿਆਂ ਵਿੱਚ ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ.....ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ....ਕੇਂਦਰ ਨੇ 8 ਹਾਈਕੋਰਟਾਂ ਵਿੱਚ ਨਵੇਂ ਚੀਫ਼ ਜਸਟਿਸ ਕੀਤੇ ਨਿਯੁਕਤ.....ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ.....PCB ਨੇ ਕਬਜ਼ੇ ’ਚ ਲਏ ਪਾਕਿਸਤਾਨੀ ਕ੍ਰਿਕਟਰਾਂ ਦੇ ਫੋਨ ! ਪਾਕਿ-ਨਿਊਜ਼ ਚੈਨਲ ਨੇ ਕੀਤਾ ਦਾਅਵਾ

ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ

Sikh woman groomed and converted to Islam: ਅੰਮ੍ਰਿਤਸਰ: ਅੰਮ੍ਰਿਤਸਰ ਦੇ ਇੱਕ ਸਿੱਖ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਪੜ੍ਹਾਈ ਲਈ ਕਰੀਬ 2 ਸਾਲ ਪਹਿਲਾਂ ਲੰਡਨ ਗਈ ਉਨ੍ਹਾਂ ਦੀ ਧੀ ਦਾ ਕਥਿਤ ਤੌਰ ’ਤੇ ਧਰਮ ਪਰਿਵਰਤਨ ਕਰਵਾ ਕੇ ਉਸਦਾ ਨਾਮ ਬਦਲ ਦਿੱਤਾ ਗਿਆ ਹੈ। ਪਰਿਵਾਰ ਮੁਤਾਬਕ ਲੜਕੀ ਪਿਛਲੇ ਕਰੀਬ ਇੱਕ ਮਹੀਨੇ ਤੋਂ ਮਾਪਿਆਂ ਦੇ ਫੋਨ ਵੀ […]
Ranjit Singh
By : Updated On: 06 Sep 2026 09:03:AM
ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ
  • ਪਰਿਵਾਰ ਨੇ ਮਦਦ ਦੀ ਲਾਈ ਗੁਹਾਰ

Sikh woman groomed and converted to Islam: ਅੰਮ੍ਰਿਤਸਰ: ਅੰਮ੍ਰਿਤਸਰ ਦੇ ਇੱਕ ਸਿੱਖ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਪੜ੍ਹਾਈ ਲਈ ਕਰੀਬ 2 ਸਾਲ ਪਹਿਲਾਂ ਲੰਡਨ ਗਈ ਉਨ੍ਹਾਂ ਦੀ ਧੀ ਦਾ ਕਥਿਤ ਤੌਰ ’ਤੇ ਧਰਮ ਪਰਿਵਰਤਨ ਕਰਵਾ ਕੇ ਉਸਦਾ ਨਾਮ ਬਦਲ ਦਿੱਤਾ ਗਿਆ ਹੈ। ਪਰਿਵਾਰ ਮੁਤਾਬਕ ਲੜਕੀ ਪਿਛਲੇ ਕਰੀਬ ਇੱਕ ਮਹੀਨੇ ਤੋਂ ਮਾਪਿਆਂ ਦੇ ਫੋਨ ਵੀ ਨਹੀਂ ਚੁੱਕ ਰਹੀ ਸੀ। ਇਸ ਤੋਂ ਬਾਅਦ ਪਰਿਵਾਰ ਨੇ ਸਿੱਖ ਭਾਈਚਾਰੇ ਦੇ ਲੋਕਾਂ ਤੋਂ ਮਦਦ ਮੰਗੀ। ਪਰਿਵਾਰ ਅਤੇ ਭਾਈਚਾਰੇ ਨਾਲ ਜੁੜੇ ਲੋਕਾਂ ਮੁਤਾਬਕ ਜਦੋਂ ਲੜਕੀ ਦੀ ਭਾਲ ਕੀਤੀ ਗਈ ਤਾਂ ਉਹ ਇੱਕ ਮੁਸਲਿਮ ਪਰਿਵਾਰ ਦੇ ਘਰ ਮਿਲੀ। ਉੱਥੇ ਪਹੁੰਚੇ ਲੋਕਾਂ ਨੇ ਜਦੋਂ ਦਰਵਾਜ਼ਾ ਖੜਕਾ ਕੇ ਪੁੱਛਿਆ ਕਿ ਕੀ ਕਮਲਪ੍ਰੀਤ ਕੌਰ ਇੱਥੇ ਰਹਿੰਦੀ ਹੈ, ਤਾਂ ਅੰਦਰੋਂ ਇੱਕ ਮਹਿਲਾ ਨੇ ਉਸਨੂੰ ‘ਆਇਰਾ’ ਨਾਮ ਨਾਲ ਬੁਲਾਇਆ। ਇਸ ਤੋਂ ਬਾਅਦ ਪਰਿਵਾਰ ਨੂੰ ਪਤਾ ਲੱਗਾ ਕਿ ਉਸਦਾ ਨਾਮ ਬਦਲਿਆ ਗਿਆ ਹੈ।

ਇਸ਼ਤਿਹਾਰ

ਡਰਾਈਵਿੰਗ ਸਿੱਖਣ ਦੌਰਾਨ ਹੋਈ ਸੀ ਜਾਣ-ਪਛਾਣ
ਲੜਕੀ ਦੇ ਪਿਤਾ ਮੁਤਾਬਕ ਉਨ੍ਹਾਂ ਦੀ ਧੀ ਕਰੀਬ 6 ਮਹੀਨੇ ਪਹਿਲਾਂ ਲੰਡਨ ਵਿੱਚ ਡਰਾਈਵਿੰਗ ਸਿੱਖਣ ਦੌਰਾਨ ਪਾਕਿਸਤਾਨੀ ਮੂਲ ਦੇ ਇੱਕ ਮੁਸਲਿਮ ਡਰਾਈਵਿੰਗ ਇੰਸਟ੍ਰਕਟਰ ਦੇ ਸੰਪਰਕ ਵਿੱਚ ਆਈ ਸੀ। ਪਰਿਵਾਰ ਦਾ ਦੋਸ਼ ਹੈ ਕਿ ਇਸ ਵਿਅਕਤੀ ਨੇ ਲੜਕੀ ਨੂੰ ਪ੍ਰਭਾਵਿਤ ਕੀਤਾ ਅਤੇ ਬਾਅਦ ਵਿੱਚ ਉਸਦਾ ਧਰਮ ਪਰਿਵਰਤਨ ਕਰਵਾ ਦਿੱਤਾ। ਪਰਿਵਾਰ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਜਿਸ ਵਿਅਕਤੀ ਨਾਲ ਲੜਕੀ ਨੇ ਵਿਆਹ ਕੀਤਾ, ਉਹ ਪਹਿਲਾਂ ਹੀ ਦੋ ਵਿਆਹ ਕਰ ਚੁੱਕਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਲੜਕੀ ਨੂੰ ਉਸਦੇ ਮਾਪਿਆਂ ਤੋਂ ਦੂਰ ਕਰ ਦਿੱਤਾ ਗਿਆ ਅਤੇ ਉਸਦਾ ਨਾਮ ਬਦਲ ਕੇ ਆਇਰਾ ਰੱਖਿਆ ਗਿਆ ਹੈ।

ਇੱਕ ਮਹੀਨੇ ਤੋਂ ਮਾਪਿਆਂ ਨਾਲ ਸੰਪਰਕ ਨਹੀਂ
ਲੜਕੀ ਦੇ ਪਰਿਵਾਰ ਮੁਤਾਬਕ ਉਹ ਪਿਛਲੇ ਇੱਕ ਮਹੀਨੇ ਤੋਂ ਮਾਪਿਆਂ ਦੇ ਫੋਨ ਨਹੀਂ ਚੁੱਕ ਰਹੀ ਸੀ। ਜਦੋਂ ਭਾਈਚਾਰੇ ਦੇ ਲੋਕਾਂ ਨੇ ਉਸ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਕਿਹਾ ਕਿ ਉਹ ਆਪਣੇ ਪਿਤਾ ਨਾਲ ਖੁਦ ਗੱਲ ਕਰ ਲਵੇਗੀ ਅਤੇ ਉਸਨੂੰ ਕੋਈ ਸਮੱਸਿਆ ਨਹੀਂ ਹੈ। ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਪਹਿਲਾਂ ਧਾਰਮਿਕ ਸੁਭਾਅ ਦੀ ਸੀ ਅਤੇ ਨਿਤਨੇਮ, ਪਾਠ ਅਤੇ ਸੇਵਾ ਕਰਦੀ ਸੀ। ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਉਸਦੀ ਧਾਰਮਿਕ ਪਛਾਣ ਬਦਲ ਦਿੱਤੀ ਗਈ ਹੈ।

ਪਰਿਵਾਰ ਨੇ ਸਰਕਾਰ ਅਤੇ ਸਿੱਖ ਸੰਸਥਾਵਾਂ ਤੋਂ ਮਦਦ ਮੰਗੀ
ਪਰਿਵਾਰ ਨੇ ਕੇਂਦਰ ਸਰਕਾਰ, ਬ੍ਰਿਟੇਨ ਵਿੱਚ ਸਰਗਰਮ ਸਿੱਖ ਸੰਸਥਾਵਾਂ ਅਤੇ ਸਥਾਨਕ ਗੁਰਦੁਆਰਾ ਕਮੇਟੀਆਂ ਨੂੰ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ। ਪਰਿਵਾਰ ਦੀ ਮੰਗ ਹੈ ਕਿ ਲੜਕੀ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾਵੇ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਹੈ ਕਿ ਜੇਕਰ ਲੜਕੀ ਕਿਸੇ ਦਬਾਅ ਜਾਂ ਜ਼ਬਰਦਸਤੀ ਦਾ ਸਾਹਮਣਾ ਕਰ ਰਹੀ ਹੈ ਤਾਂ ਉਸਨੂੰ ਸੁਰੱਖਿਅਤ ਢੰਗ ਨਾਲ ਪਰਿਵਾਰ ਤੱਕ ਪਹੁੰਚਾਇਆ ਜਾਵੇ।

Read Latest News and Breaking News at Daily Post TV, Browse for more News

Ad
Ad

Punjab District News