Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ

Simarjit Bains to approach Sessions Court against conviction: ਲੁਧਿਆਣਾ: ਮਾਣਹਾਨੀ ਦੇ ਮਾਮਲੇ ਵਿੱਚ ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਅਦਾਲਤ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਨੂੰ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਸੈਸ਼ਨ ਅਦਾਲਤ ਵਿੱਚ ਚੁਣੌਤੀ ਦੇਣਗੇ। ਉਨ੍ਹਾਂ ਨੇ ਲੁਧਿਆਣਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ। ਇਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ

Simarjit Bains to approach Sessions Court against conviction: ਲੁਧਿਆਣਾ: ਮਾਣਹਾਨੀ ਦੇ ਮਾਮਲੇ ਵਿੱਚ ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਅਦਾਲਤ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਨੂੰ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਸੈਸ਼ਨ ਅਦਾਲਤ ਵਿੱਚ ਚੁਣੌਤੀ ਦੇਣਗੇ। ਉਨ੍ਹਾਂ ਨੇ ਲੁਧਿਆਣਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ।

ਇਹ ਮਾਮਲਾ ਸਾਲ 2018 ਵਿੱਚ ਤਤਕਾਲੀ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਬਾਰੇ ਬੈਂਸ ਵੱਲੋਂ ਦਿੱਤੇ ਗਏ ਬਿਆਨ ਨਾਲ ਸਬੰਧਤ ਹੈ। ਇਸ ਮਾਮਲੇ ਵਿੱਚ ਸੀਜੇਐਮ ਅਦਾਲਤ ਨੇ ਬੈਂਸ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਸੀ। ਪ੍ਰੈੱਸ ਕਾਨਫਰੰਸ ਦੌਰਾਨ ਬੈਂਸ ਨੇ ਕਿਹਾ ਕਿ ਉਹ ਅਦਾਲਤ ਦਾ ਸਨਮਾਨ ਕਰਦੇ ਹਨ, ਪਰ ਸੀਜੇਐਮ ਅਦਾਲਤ ਦੇ ਫ਼ੈਸਲੇ ਵਿਰੁੱਧ ਪਟਿਆਲਾ ਦੀ ਸੈਸ਼ਨ ਕੋਰਟ ਵਿੱਚ ਅਪੀਲ ਕਰਨਗੇ। ਉਨ੍ਹਾਂ ਨੇ ਫ਼ੈਸਲੇ ’ਤੇ ਸਵਾਲ ਉਠਾਉਂਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਕੋਲ ਵੀ ਸ਼ਿਕਾਇਤ ਕਰਨ ਦੀ ਗੱਲ ਕਹੀ।

ਬੈਂਸ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਮਾਣਹਾਨੀ ਦੇ ਮਾਮਲੇ ਵਿੱਚ ਸਜ਼ਾ ਸੁਣਾਏ ਜਾਣ ਦੀ ਇਹ ਪਹਿਲੀ ਘਟਨਾ ਹੈ। ਬ੍ਰਹਮ ਮਹਿੰਦਰਾ ਦੇ ਕਾਂਗਰਸ ਵਿੱਚ ਹੋਣ ਸਬੰਧੀ ਸਵਾਲ ’ਤੇ ਉਨ੍ਹਾਂ ਕਿਹਾ ਕਿ ਉਹ ਆਪਣੇ ਬਿਆਨ ’ਤੇ ਕਾਇਮ ਹਨ ਅਤੇ ਉੱਪਰਲੀ ਅਦਾਲਤ ਵਿੱਚ ਆਪਣਾ ਪੱਖ ਰੱਖਣਗੇ।

ਅਮਿਤ ਸ਼ਾਹ ਦੀ ਫੇਰੀ ’ਤੇ ਵੀ ਚੁੱਕੇ ਸਵਾਲ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਬਾਰੇ ਬੋਲਦਿਆਂ ਬੈਂਸ ਨੇ ਨਸ਼ਿਆਂ ਦੀ ਤਸਕਰੀ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਲੱਗਦੀ ਦੇਸ਼ ਦੀ ਸਰਹੱਦ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਬੀਐੱਸਐੱਫ ਕੋਲ ਹੈ। ਉਨ੍ਹਾਂ ਗੁਜਰਾਤ ਦੀ ਬੰਦਰਗਾਹ ਅਤੇ ਅਡਾਨੀ ਸਮੂਹ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਉੱਥੋਂ ਨਸ਼ਾ ਆਉਂਦਾ ਹੈ। ਬੈਂਸ ਨੇ ਕਿਹਾ ਕਿ ਅਮਿਤ ਸ਼ਾਹ ਨੂੰ ਪੰਜਾਬ ਆਉਣ ਤੋਂ ਪਹਿਲਾਂ ਨਸ਼ਿਆਂ ਦੀ ਤਸਕਰੀ ਦੇ ਸਰੋਤਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News