Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਮਾਣਹਾਨੀ ਮਾਮਲੇ ’ਚ ਸਿਮਰਜੀਤ ਸਿੰਘ ਬੈਂਸ ਦੋਸ਼ੀ ਕਰਾਰ, ਇਕ ਸਾਲ ਦੀ ਕੈਦ

Simarjit Singh Bains convicted in defamation case: ਲੁਧਿਆਣਾ: ਪਟਿਆਲਾ ਦੀ ਸੀਜੇਐੱਮ ਏਕਤਾ ਸਹੋਤਾ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਦੋਸ਼ੀ ਕਰਾਰ ਦਿੰਦਿਆਂ ਇਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਭਾਰਤੀ ਦੰਡ ਸੰਹਿਤਾ (IPC) ਦੀ ਧਾਰਾ […]
By : Updated On: 20 Oct 2026 07:22:AM
ਮਾਣਹਾਨੀ ਮਾਮਲੇ ’ਚ ਸਿਮਰਜੀਤ ਸਿੰਘ ਬੈਂਸ ਦੋਸ਼ੀ ਕਰਾਰ, ਇਕ ਸਾਲ ਦੀ ਕੈਦ

Simarjit Singh Bains convicted in defamation case: ਲੁਧਿਆਣਾ: ਪਟਿਆਲਾ ਦੀ ਸੀਜੇਐੱਮ ਏਕਤਾ ਸਹੋਤਾ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਦੋਸ਼ੀ ਕਰਾਰ ਦਿੰਦਿਆਂ ਇਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਭਾਰਤੀ ਦੰਡ ਸੰਹਿਤਾ (IPC) ਦੀ ਧਾਰਾ 500 ਤਹਿਤ ਇਹ ਸਜ਼ਾ ਸੁਣਾਈ ਹੈ। ਹੁਕਮਾਂ ਵਿੱਚ ਕਿਸੇ ਤਰ੍ਹਾਂ ਦਾ ਜੁਰਮਾਨਾ ਨਹੀਂ ਲਗਾਇਆ ਗਿਆ।

ਇਹ ਮਾਮਲਾ ਸਾਲ 2018 ਦਾ ਹੈ। ਉਸ ਸਮੇਂ ਪੰਜਾਬ ਦੇ ਸਿਹਤ ਵਿਭਾਗ ਵਿੱਚ ਦਵਾਈਆਂ ਦੀ ਖਰੀਦ ਅਤੇ ਨਸ਼ਾ ਛੁਡਾਊ ਕੇਂਦਰਾਂ ਨੂੰ ਦਵਾਈਆਂ ਦੀ ਸਪਲਾਈ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ ਲੱਗੇ ਸਨ। ਉਸ ਵੇਲੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਰਹੇ ਸਿਮਰਜੀਤ ਸਿੰਘ ਬੈਂਸ ਨੇ ਤਤਕਾਲੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ ’ਤੇ ਗੰਭੀਰ ਦੋਸ਼ ਲਾਏ ਸਨ।

ਬੈਂਸ ਨੇ ਦਾਅਵਾ ਕੀਤਾ ਸੀ ਕਿ ਬ੍ਰਹਮ ਮਹਿੰਦਰਾ ਦੇ ਫਾਰਮਾ ਕੰਪਨੀ ‘Arbour Biotech’ ਨਾਲ ਕਥਿਤ ਸਬੰਧ ਹਨ ਅਤੇ ਸਿਹਤ ਵਿਭਾਗ ਵਿੱਚ ਦਵਾਈਆਂ ਦੀ ਖਰੀਦ ਦੌਰਾਨ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਹਨ। ਬ੍ਰਹਮ ਮਹਿੰਦਰਾ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਅਤੇ ਉਨ੍ਹਾਂ ਦੀ ਸਾਖ਼ ਨੂੰ ਨੁਕਸਾਨ ਪਹੁੰਚਾਉਣ ਵਾਲਾ ਦੱਸਦਿਆਂ ਅਦਾਲਤ ਵਿੱਚ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ।

ਸੁਣਵਾਈ ਦੌਰਾਨ ਅਦਾਲਤ ਨੇ ਪਾਇਆ ਕਿ ਸਿਮਰਜੀਤ ਸਿੰਘ ਬੈਂਸ ਵੱਲੋਂ ਲਾਏ ਗਏ ਦੋਸ਼ਾਂ ਦੇ ਸਮਰਥਨ ਵਿੱਚ ਲੋੜੀਂਦੇ ਠੋਸ ਸਬੂਤ ਪੇਸ਼ ਨਹੀਂ ਕੀਤੇ ਜਾ ਸਕੇ। ਅਦਾਲਤ ਨੇ ਕਿਹਾ ਕਿ ਬਿਨਾਂ ਸਬੂਤਾਂ ਦੇ ਅਜਿਹੇ ਦੋਸ਼ ਲਾਉਣ ਨਾਲ ਸ਼ਿਕਾਇਤਕਰਤਾ ਦੀ ਸਮਾਜਿਕ ਅਤੇ ਸਿਆਸੀ ਸਾਖ਼ ਨੂੰ ਨੁਕਸਾਨ ਪਹੁੰਚਿਆ ਹੈ। ਇਸ ਦੇ ਆਧਾਰ ’ਤੇ ਅਦਾਲਤ ਨੇ ਬੈਂਸ ਨੂੰ ਦੋਸ਼ੀ ਕਰਾਰ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News