ਚੰਡੀਗੜ੍ਹ ਪੁਲਿਸ ਨੇ ਕਰਵਾਇਆ ਸਿਮਰਨਜੀਤ ਮਾਨ ਦਾ ਮੈਡੀਕਲ, ਨਹੀਂ ਮਿਲਿਆ ਸੱਟ ਦਾ ਕੋਈ ਵੀ ਨਿਸ਼ਾਨ
Simranjit Mann’s medical examination: ਚੰਡੀਗੜ੍ਹ: ਚੰਡੀਗੜ੍ਹ ਵਿੱਚ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਉਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਮੈਡੀਕਲ ਜਾਂਚ ਦੌਰਾਨ ਸਿਮਰਨਜੀਤ ਸਿੰਘ ਮਾਨ ਦੇ ਸਰੀਰ ’ਤੇ ਕਿਸੇ ਤਰ੍ਹਾਂ ਦੇ ਸੱਟ ਦੇ ਨਿਸ਼ਾਨ ਨਹੀਂ ਮਿਲੇ।
ਦੱਸਿਆ ਜਾ ਰਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਧਰਨੇ ਵਿੱਚ ਸ਼ਾਮਲ ਹੋਣ ਲਈ ਮਰੀਜ਼ ਦੇ ਭੇਸ ਵਿੱਚ ਐਂਬੂਲੈਂਸ ਰਾਹੀਂ ਪਹੁੰਚੇ ਸਨ। ਉਨ੍ਹਾਂ ਦਾ ਇਹ ਅਨੋਖਾ ਅੰਦਾਜ਼ ਧਰਨੇ ਦੌਰਾਨ ਚਰਚਾ ਦਾ ਵਿਸ਼ਾ ਬਣਿਆ। ਹਾਲਾਂਕਿ, ਗਵਰਨਰ ਹਾਊਸ ਨੇੜੇ ਪਹੁੰਚਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਡਿਟੇਨ ਕਰ ਲਿਆ ਸੀ। ਇਹ ਕਾਰਵਾਈ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਕੀਤੀ ਗਈ ਸੀ।
ਦੱਸਿਆ ਜਾ ਰਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਧਰਨੇ ਵਿੱਚ ਸ਼ਾਮਲ ਹੋਣ ਲਈ ਮਰੀਜ਼ ਦੇ ਭੇਸ ਵਿੱਚ ਆਏ ਸਨ ਹਲਕੀ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸੱਟ ਨਹੀਂ ਲੱਗੀ ਹੈ ਉਹ ਪੂਰੀ ਤਰ੍ਹਾਂ ਨਾਲ ਤੰਦਰੁਸਤ ਹਨ।
