ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦੇ ਪੱਕੇ ਮੋਰਚੇ ’ਚ ਪਹੁੰਚੇ ਗਾਇਕ ਰੇਸ਼ਮ ਅਨਮੋਲ
- ਲੰਗਰ ਸੇਵਾ ’ਚ ਹੱਥ ਵਟਾਇਆ
- ਸੇਵਾ ਕਰ ਰਹੀਆਂ ਔਰਤਾਂ ਦੇ ਪੈਰ ਦਬਾਏ
- ਤੀਜੇ ਦਿਨ ਵੀ ਜਾਰੀ ਕਿਸਾਨਾਂ ਦਾ ਧਰਨਾ
Singer Resham Anmol reaches farmers’ protest: ਮੋਹਾਲੀ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਸੈਕਟਰ-48 ਨੇੜੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਗਾਇਆ ਗਿਆ ਪੱਕਾ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਹੈ। ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨਾਂ ਅਤੇ ਮਜ਼ਦੂਰ ਜਥੇਬੰਦੀਆਂ ਦੇ ਆਗੂ ਤੇ ਵਰਕਰ ਲਗਾਤਾਰ ਧਰਨੇ ਵਾਲੀ ਥਾਂ ’ਤੇ ਪਹੁੰਚ ਰਹੇ ਹਨ। ਕਿਸਾਨਾਂ ਦੇ ਇਸ ਅੰਦੋਲਨ ਨੂੰ ਸਮਰਥਨ ਦੇਣ ਲਈ ਪੰਜਾਬੀ ਕਲਾਕਾਰ ਵੀ ਮੋਰਚੇ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਤਹਿਤ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਵੀ ਕਿਸਾਨਾਂ ਦੇ ਧਰਨੇ ਵਿੱਚ ਪਹੁੰਚੇ। ਉਨ੍ਹਾਂ ਨੇ ਮੋਰਚੇ ਵਿੱਚ ਲੰਗਰ ਸੇਵਾ ਵਿੱਚ ਹਿੱਸਾ ਲਿਆ ਅਤੇ ਸੇਵਾ ਕਰ ਰਹੀਆਂ ਔਰਤਾਂ ਦੇ ਪੈਰ ਦਬਾ ਕੇ ਸੇਵਾ ਕੀਤੀ।
ਬੁੱਧਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਮੋਰਚੇ ਵਿੱਚ ਪਹੁੰਚੇ। ਕਿਸਾਨ ਆਗੂਆਂ ਵੱਲੋਂ ਸਵੇਰੇ ਕਰੀਬ 11 ਵਜੇ ਮੰਚ ਤੋਂ ਸੰਬੋਧਨ ਕੀਤਾ ਜਾਣਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਮੰਗਾਂ ਦੀ ਪੂਰਤੀ ਹੋਣ ਤੱਕ ਮੋਰਚਾ ਜਾਰੀ ਰੱਖਿਆ ਜਾਵੇਗਾ। ਧਰਨੇ ਵਾਲੀ ਥਾਂ ’ਤੇ ਕਿਸਾਨਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।
