ਪੰਜਾਬ ਸਮੇਤ 23 ਸੂਬਿਆਂ ‘ਚ ਸ਼ੁਰੂ ਹੋਵੇਗੀ SIR ਪ੍ਰਕਿਰਿਆ! ਚੋਣ ਕਮਿਸ਼ਨ ਦੀ ਵੱਡੀ ਤਿਆਰੀ

ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਭਰ ‘ਚ ਵੋਟਰ ਸੂਚੀਆਂ ਨੂੰ ਵਧੇਰੇ ਸਹੀ ਅਤੇ ਵਿਆਪਕ ਬਣਾਉਣ ਲਈ ਇੱਕ ਵੱਡੀ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਹੈ। ਕਮਿਸ਼ਨ ਨੇ ਪੰਜਾਬ, ਦਿੱਲੀ ਅਤੇ ਉੱਤਰਾਖੰਡ ਸਮੇਤ 23 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੋਟਰ ਸੂਚੀਆਂ ਦੇ ਵਿਸ਼ੇਸ਼ ਗਹਿਣ ਪੁਨਰੀਖਣ (Special Intensive Revision – SIR) ਦੀ ਪ੍ਰਕਿਰਿਆ ਅਪ੍ਰੈਲ 2026 ਤੋਂ ਸ਼ੁਰੂ […]
Amritpal Singh
By : Updated On: 19 Feb 2026 21:22:PM
ਪੰਜਾਬ ਸਮੇਤ 23 ਸੂਬਿਆਂ ‘ਚ ਸ਼ੁਰੂ ਹੋਵੇਗੀ SIR ਪ੍ਰਕਿਰਿਆ! ਚੋਣ ਕਮਿਸ਼ਨ ਦੀ ਵੱਡੀ ਤਿਆਰੀ

ਭਾਰਤੀ ਚੋਣ ਕਮਿਸ਼ਨ ਨੇ ਦੇਸ਼ ਭਰ ‘ਚ ਵੋਟਰ ਸੂਚੀਆਂ ਨੂੰ ਵਧੇਰੇ ਸਹੀ ਅਤੇ ਵਿਆਪਕ ਬਣਾਉਣ ਲਈ ਇੱਕ ਵੱਡੀ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਹੈ। ਕਮਿਸ਼ਨ ਨੇ ਪੰਜਾਬ, ਦਿੱਲੀ ਅਤੇ ਉੱਤਰਾਖੰਡ ਸਮੇਤ 23 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੋਟਰ ਸੂਚੀਆਂ ਦੇ ਵਿਸ਼ੇਸ਼ ਗਹਿਣ ਪੁਨਰੀਖਣ (Special Intensive Revision – SIR) ਦੀ ਪ੍ਰਕਿਰਿਆ ਅਪ੍ਰੈਲ 2026 ਤੋਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।

ਚੋਣ ਕਮਿਸ਼ਨ ਨੇ ਸਬੰਧਤ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ (CEOs) ਨੂੰ ਪੱਤਰ ਭੇਜ ਕੇ ਐਸ.ਆਈ.ਆਰ. ਨਾਲ ਸਬੰਧਤ ਤਿਆਰੀਆਂ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ ਹੈ। ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਇੱਕ ਸਹੀ ਅਤੇ ਪਾਰਦਰਸ਼ੀ ਵੋਟਰ ਸੂਚੀ ਤਿਆਰ ਕਰਨਾ ਹੈ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਕੋਈ ਦਿੱਕਤ ਨਾ ਆਵੇ।

ਇਨ੍ਹਾਂ ਸੂਬਿਆਂ ਵਿੱਚ ਹੋਵੇਗੀ ਸੁਧਾਈ
ਪੰਜਾਬ ਤੋਂ ਇਲਾਵਾ ਇਸ ਸੂਚੀ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਮਹਾਰਾਸ਼ਟਰ, ਕਰਨਾਟਕ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਉੱਤਰ-ਪੂਰਬੀ ਰਾਜ ਸ਼ਾਮਲ ਹਨ। ਦੱਸਣਯੋਗ ਹੈ ਕਿ ਬਿਹਾਰ, ਪੱਛਮੀ ਬੰਗਾਲ ਅਤੇ ਅਸਾਮ ਸਮੇਤ 12 ਰਾਜਾਂ ਵਿੱਚ ਇਹ ਪ੍ਰਕਿਰਿਆ ਜਾਂ ਤਾਂ ਪੂਰੀ ਹੋ ਚੁੱਕੀ ਹੈ ਜਾਂ ਚੱਲ ਰਹੀ ਹੈ।

ਸਿਆਸੀ ਪ੍ਰਤੀਕਿਰਿਆ ਅਤੇ ਵਿਵਾਦ
ਚੋਣ ਕਮਿਸ਼ਨ ਦੇ ਇਸ ਫੈਸਲੇ ਦਾ ਭਾਜਪਾ ਨੇ ਸਵਾਗਤ ਕੀਤਾ ਹੈ। ਦਿੱਲੀ ਭਾਜਪਾ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਕਿਹਾ ਕਿ ਇਸ ਨਾਲ ਵੋਟਰ ਸੂਚੀਆਂ ਵਿੱਚੋਂ ਗੈਰ-ਕਾਨੂੰਨੀ ਵੋਟਰਾਂ ਦੇ ਨਾਮ ਕੱਟਣ ਵਿੱਚ ਮਦਦ ਮਿਲੇਗੀ। ਦੂਜੇ ਪਾਸੇ, ਵਿਰੋਧੀ ਪਾਰਟੀਆਂ ਨੇ ਪਹਿਲਾਂ ਹੋਰਨਾਂ ਸੂਬਿਆਂ ਵਿੱਚ ਹੋਈ ਐਸ.ਆਈ.ਆਰ. ਪ੍ਰਕਿਰਿਆ ‘ਤੇ ਸਵਾਲ ਚੁੱਕੇ ਸਨ ਅਤੇ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਵੀ ਵਿਚਾਰਧੀਨ ਹੈ।

Read Latest News and Breaking News at Daily Post TV, Browse for more News

Ad
Ad