Journalism Of Hope
BREAKING NEWS
Kanpur Plane Crash: ਕਾਨਪੁਰ ’ਚ ਟ੍ਰੇਨਿੰਗ ਜਹਾਜ਼ ਕਰੈਸ਼, ਦੋਵੇਂ ਪਾਇਲਟਾਂ ਦੀ ਮੌਤ......‘AAP’ ਨੇ ਜਸਬੀਰ ਸਿੰਘ ਗੜ੍ਹੀ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਚਮਕੌਰ ਸਾਹਿਬ ਹਲਕੇ ਦਾ ਬਣਾਇਆ ਇੰਚਾਰਜ......ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਸਰਕਾਰ ਸਖ਼ਤ, ਡਿਊਟੀ ਗੈਰਹਾਜ਼ਰਾਂ ਦੀ ਮੰਗੀ ਲਿਸਟ ....ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

Sirhind News : ਸਰਹਿੰਦ ਨੈਸ਼ਨਲ ਹਾਈਵੇਅ ‘ਤੇ ਰੂਹ ਕੰਬਾਊ ਹਾਦਸਾ, ਅਣਪਛਾਤੇ ਵਾਹਨ ਦੀ ਫੇਟ ਨਾਲ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ

Bike Accident : ਸਰਹਿੰਦ ਨੈਸ਼ਨਲ ਹਾਈਵੇ ‘ਤੇ ਸਰਹਿੰਦ ਸੀਆਈਏ ਸਟਾਫ ਦੇ ਨਜ਼ਦੀਕ ਵਾਪਰੇ ਇੱਕ ਦਰਦਨਾਕ ਸੜਕੀ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ (2 Killed in Road Accident) ਹੋ ਗਈ ਹੈ। ਨੌਜਵਾਨ ਮੋਟਰਸਾਈਕਲ ‘ਤੇ ਜਾ ਰਹੇ ਸਨ, ਜਿਨ੍ਹਾਂ ਨੂੰ ਕਿਸੇ ਨੂੰ ਅਣਪਛਾਤੇ ਵਾਹਨ ਵੱਲੋਂ ਜੋਰਦਾਰ ਟੱਕਰ ਮਾਰ ਦਿੱਤੀ ਗਈ। ਮੁਲਜ਼ਮ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ […]
Nishant Malyan
By : Updated On: 12 Nov 2025 21:27:PM
Sirhind News : ਸਰਹਿੰਦ ਨੈਸ਼ਨਲ ਹਾਈਵੇਅ ‘ਤੇ ਰੂਹ ਕੰਬਾਊ ਹਾਦਸਾ, ਅਣਪਛਾਤੇ ਵਾਹਨ ਦੀ ਫੇਟ ਨਾਲ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ

Bike Accident : ਸਰਹਿੰਦ ਨੈਸ਼ਨਲ ਹਾਈਵੇ ‘ਤੇ ਸਰਹਿੰਦ ਸੀਆਈਏ ਸਟਾਫ ਦੇ ਨਜ਼ਦੀਕ ਵਾਪਰੇ ਇੱਕ ਦਰਦਨਾਕ ਸੜਕੀ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ (2 Killed in Road Accident) ਹੋ ਗਈ ਹੈ। ਨੌਜਵਾਨ ਮੋਟਰਸਾਈਕਲ ‘ਤੇ ਜਾ ਰਹੇ ਸਨ, ਜਿਨ੍ਹਾਂ ਨੂੰ ਕਿਸੇ ਨੂੰ ਅਣਪਛਾਤੇ ਵਾਹਨ ਵੱਲੋਂ ਜੋਰਦਾਰ ਟੱਕਰ ਮਾਰ ਦਿੱਤੀ ਗਈ। ਮੁਲਜ਼ਮ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

ਇਸ਼ਤਿਹਾਰ

ਘਟਨਾ ਦੀ ਸੂਚਨਾ ਮਿਲਣ ‘ਤੇ ਸਰਹਿੰਦ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਮੁਆਇਨਾ ਕੀਤਾ ਜਾ ਰਿਹਾ ਸੀ ਅਤੇ ਜਾਂਚ ਉਪਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੜਕੀ ਹਾਦਸੇ ਵਿੱਚ ਮਾਰੇ ਗਏ ਦੋਵੇਂ ਨੌਜਵਾਨਾਂ ਦੀ ਪਹਿਚਾਨ ਨਹੀਂ ਹੋ ਸਕੀ, ਜਿਸ ਕਾਰਨ ਨੌਜਵਾਨਾਂ ਦੀਆਂ ਲਾਸ਼ਾਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਮੋਰਚਰੀ ਦੀ ਵਿੱਚ ਰੱਖੀਆਂ ਗਈਆਂ ਹਨ।

ਜਾਣਕਾਰੀ ਦਿੰਦੇ ਹੋਏ ਥਾਣਾ ਸਰਹਿੰਦ ਪੁਲਿਸ ਥਾਣੇ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਸਰਹਿੰਦ ਸੀਆਈਏ ਸਟਾਫ ਦੇ ਨਜ਼ਦੀਕ ਇੱਕ ਸੜਕ ਹਾਦਸਾ ਵਾਪਰਿਆ ਹੈ, ਜਦੋਂ ਉਹ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਤਾਂ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਮੋਟਰਸਾਈਕਲ ‘ਤੇ ਸਨ, ਜਿਨ੍ਹਾਂ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਉਨ੍ਹਾਂ ਕਿਹਾ ਕਿਮੁਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਕੋਈ ਅਣਪਛਾਤਾ ਵਾਹਨ ਉਹਨਾਂ ਨੂੰ ਟੱਕਰ ਮਾਰ ਗਿਆ, ਜਿਸ ਕਾਰਨ ਉਹਨਾਂ ਦੀ ਮੌਤ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News