Journalism Of Hope
BREAKING NEWS
ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ......ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ.....10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ......ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ.......ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ.....LPU ਹਿੰਸਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ.....ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ’ਤੇ ਹੋਵੇਗੀ ਸਖ਼ਤੀ, ਹੁਣ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਵੀ ਹੋਵੇਗੀ ਜਾਂਚ.....

ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ SIT ਹੋਈ ਸਰਗਰਮ, ਪੀੜਤਾ ਦੇ ਬਿਆਨ ਦਰਜ

SIT active in Amarjit Chawla case: ਸ੍ਰੀ ਆਨੰਦਪੁਰ ਸਾਹਿਬ: ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਜਬਰ-ਜਨਾਹ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। SIT ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੀ ਅਤੇ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ। ਜਾਣਕਾਰੀ ਅਨੁਸਾਰ, […]
By : Updated On: 14 Oct 2026 10:44:AM
ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ SIT ਹੋਈ ਸਰਗਰਮ, ਪੀੜਤਾ ਦੇ ਬਿਆਨ ਦਰਜ

SIT active in Amarjit Chawla case: ਸ੍ਰੀ ਆਨੰਦਪੁਰ ਸਾਹਿਬ: ਅਮਰਜੀਤ ਸਿੰਘ ਚਾਵਲਾ ਨਾਲ ਸਬੰਧਤ ਜਬਰ-ਜਨਾਹ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। SIT ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੀ ਅਤੇ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ। ਜਾਣਕਾਰੀ ਅਨੁਸਾਰ, ਟੀਮ ਆਪਣੇ ਨਾਲ ਮਾਮਲੇ ਦੀ ਪੀੜਤਾ ਨੂੰ ਵੀ ਲੈ ਕੇ ਪਹੁੰਚੀ। SIT ਵੱਲੋਂ ਪੀੜਤਾ ਦੇ ਬਿਆਨ ਦਰਜ ਕੀਤੇ ਗਏ ਅਤੇ ਘਟਨਾ ਨਾਲ ਸਬੰਧਤ ਥਾਵਾਂ ਦਾ ਦੌਰਾ ਕਰਕੇ ਜਾਂਚ ਕੀਤੀ ਗਈ।

ਇਸ਼ਤਿਹਾਰ

ਟੀਮ ਨੂੰ ਸ੍ਰੀ ਆਨੰਦਪੁਰ ਸਾਹਿਬ ਪੁਲਿਸ ਤੋਂ ਮਾਮਲੇ ਨਾਲ ਸਬੰਧਤ ਰਿਕਾਰਡ ਮਿਲ ਗਿਆ ਹੈ। ਇਸ ਤੋਂ ਇਲਾਵਾ SIT ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਤੋਂ ਵੀ ਮਾਮਲੇ ਨਾਲ ਸਬੰਧਤ ਰਿਕਾਰਡ ਹਾਸਲ ਕੀਤਾ ਜਾਵੇਗਾ।

ਸਬੂਤ ਮਿਲਣ ’ਤੇ ਹੋਵੇਗੀ ਸਖ਼ਤ ਕਾਰਵਾਈ: SSP
SIT ਦੇ ਮੁਖੀ ਅਤੇ ਫ਼ਰੀਦਕੋਟ ਦੇ SSP ਗੁਰਬੰਸ ਬੈਂਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਮੁਲਜ਼ਮਾਂ ਖ਼ਿਲਾਫ਼ ਸਬੂਤ ਮਿਲਦੇ ਹਨ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। SIT ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕਰਕੇ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News