Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਮਜੀਠੀਆ ਨੂੰ 6 ਹਜ਼ਾਰ ਕਰੋੜ ਦੇ ਡਰੱਗਜ਼ ਮਾਮਲੇ ’ਚ SIT ਦਾ ਸੰਮਨ, 5 ਅਕਤੂਬਰ ਨੂੰ ਹੋਣਗੇ ਪੇਸ਼

Bikram Majithia Drug Case; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਵਿੱਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਨੇ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸੇ ਦਿਨ ਬਰਖਾਸਤ ਪੰਜਾਬ ਪੁਲਿਸ DSP ਜਗਦੀਸ਼ ਸਿੰਘ ਭੋਲਾ ਨੂੰ ਵੀ SIT ਵੱਲੋਂ […]
By : Updated On: 30 Sep 2026 14:28:PM
ਮਜੀਠੀਆ ਨੂੰ 6 ਹਜ਼ਾਰ ਕਰੋੜ ਦੇ ਡਰੱਗਜ਼ ਮਾਮਲੇ ’ਚ SIT ਦਾ ਸੰਮਨ, 5 ਅਕਤੂਬਰ ਨੂੰ ਹੋਣਗੇ ਪੇਸ਼

Bikram Majithia Drug Case; ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ਵਿੱਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (SIT) ਨੇ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਸ਼ਤਿਹਾਰ

ਇਸੇ ਦਿਨ ਬਰਖਾਸਤ ਪੰਜਾਬ ਪੁਲਿਸ DSP ਜਗਦੀਸ਼ ਸਿੰਘ ਭੋਲਾ ਨੂੰ ਵੀ SIT ਵੱਲੋਂ ਪੇਸ਼ ਹੋਣ ਲਈ ਸੰਮਨ ਭੇਜੇ ਗਏ ਹਨ। ਦੋਵਾਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ। ਜਗਦੀਸ਼ ਸਿੰਘ ਭੋਲਾ ਦਾ ਨਾਮ ਵੀ ਡਰੱਗ ਰੈਕੇਟ ਮਾਮਲੇ ਦੀ ਜਾਂਚ ਨਾਲ ਜੁੜਿਆ ਰਿਹਾ ਹੈ।

SAD ਨੇ ਚੁੱਕੇ ਸਵਾਲ

ਨਵੇਂ ਸੰਮਨ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਪੰਜਾਬ ਸਰਕਾਰ ’ਤੇ “ਸੰਮਨ ਪਾਲਿਟਿਕਸ” ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਮਜੀਠੀਆ ਖ਼ਿਲਾਫ਼ ਦੋਸ਼ਾਂ ਦੀ ਜਾਂਚ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਸੁਪਰੀਮ ਕੋਰਟ ਵਿੱਚ ਹੋ ਚੁੱਕੀ ਹੈ।

ਹਾਲਾਂਕਿ ਇਹ ਕਲੇਰ ਦਾ ਦਾਅਵਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨਵੇਂ ਸੰਮਨ ਦੀ ਜਾਂਚ ਕਰੇਗਾ ਅਤੇ ਅਗਲੀ ਕਾਨੂੰਨੀ ਕਾਰਵਾਈ ਬਾਰੇ ਫੈਸਲਾ ਲਵੇਗਾ।

ਕੀ ਹੈ ਮਾਮਲਾ?

20 ਦਸੰਬਰ 2021 ਨੂੰ ਪੰਜਾਬ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਬਿਕਰਮ ਮਜੀਠੀਆ ਖ਼ਿਲਾਫ਼ NDPS ਐਕਟ ਤਹਿਤ FIR ਦਰਜ ਕੀਤੀ ਸੀ। ਇਸ ਵਿੱਚ ਧਾਰਾ 25, 27-A ਅਤੇ 29 ਲਗਾਈਆਂ ਗਈਆਂ ਸਨ।

ਪੁਲਿਸ ਨੇ ਇਹ FIR 2018 ਦੀ STF ਰਿਪੋਰਟ ਦੇ ਆਧਾਰ ’ਤੇ ਦਰਜ ਕੀਤੀ ਸੀ। ਜਾਂਚ ਏਜੰਸੀ ਦਾ ਦੋਸ਼ ਸੀ ਕਿ ਮਜੀਠੀਆ ਦੇ ਕੁਝ ਅਜਿਹੇ ਲੋਕਾਂ ਨਾਲ ਸੰਬੰਧ ਸਨ, ਜਿਨ੍ਹਾਂ ’ਤੇ ਡਰੱਗ ਤਸਕਰੀ ਨਾਲ ਜੁੜੇ ਹੋਣ ਦੇ ਦੋਸ਼ ਲੱਗੇ ਸਨ।

2004 ਤੋਂ 2014 ਤੱਕ ਦੀਆਂ ਗਤੀਵਿਧੀਆਂ ਦੀ ਜਾਂਚ

FIR ਵਿੱਚ ਕਥਿਤ ਗਤੀਵਿਧੀਆਂ ਦਾ ਸਮਾਂ 2004 ਤੋਂ 2014 ਤੱਕ ਦੱਸਿਆ ਗਿਆ ਸੀ। ਮਾਮਲੇ ਵਿੱਚ ਜਗਦੀਸ਼ ਸਿੰਘ ਭੋਲਾ, ਜਗਜੀਤ ਸਿੰਘ ਚਾਹਲ, ਮਨਿੰਦਰ ਸਿੰਘ ਔਲਖ ਉਰਫ਼ ਬਿੱਟੂ ਔਲਖ ਸਮੇਤ ਹੋਰ ਲੋਕਾਂ ਦੇ ਬਿਆਨਾਂ ਦਾ ਵੀ ਜ਼ਿਕਰ ਕੀਤਾ ਗਿਆ ਸੀ।

ਅਗਸਤ 2022 ਵਿੱਚ ਮਿਲੀ ਸੀ ਜ਼ਮਾਨਤ

ਬਿਕਰਮ ਮਜੀਠੀਆ ਨੇ ਇਸ ਮਾਮਲੇ ਵਿੱਚ ਕਾਨੂੰਨੀ ਲੜਾਈ ਲੜੀ ਸੀ। ਅਗਸਤ 2022 ਵਿੱਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਮਜੀਠੀਆ ਲਗਾਤਾਰ ਇਸ ਮਾਮਲੇ ’ਤੇ ਸਵਾਲ ਚੁੱਕਦੇ ਰਹੇ ਹਨ।

ਮਜੀਠੀਆ ਦਾ ਦਾਅਵਾ

ਮਜੀਠੀਆ ਦਾ ਕਹਿਣਾ ਹੈ ਕਿ ਇਹ NDPS ਦਾ ਮਾਮਲਾ ਹੈ, ਜਿਸ ਵਿੱਚ ਪੁਲਿਸ ਵੱਲੋਂ ਕੋਈ ਬਰਾਮਦਗੀ ਨਹੀਂ ਕੀਤੀ ਗਈ। ਹਾਲਾਂਕਿ ਪੁਲਿਸ ਨੇ ਡਰੱਗ ਤਸਕਰੀ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕਈ ਲੋਕਾਂ ਦੇ ਬਿਆਨ ਦਰਜ ਕੀਤੇ ਹਨ।

Read Latest News and Breaking News at Daily Post TV, Browse for more News

Ad
Ad

Punjab District News