Pathankot News: ਜਖ਼ਮੀ ਫੌਜੀ ਨੂੰ ਸਿਵਲ ਹਸਪਤਾਲ ਪਠਾਨਕੋਟ ਵਿੱਚ ਦਾਖਲ ਕਰਵਾਇਆ ਗਿਆ। ਜਿਸ ਦੀ ਪਹਿਚਾਣ ਕੁਲਵਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਨਰੰਗਪੁਰ ਦੇ ਰੂਪ ਵਿੱਚ ਹੋਈ ਹੈ।
Attacked on Soldier: ਪਠਾਨਕੋਟ ਦੇ ਨਜ਼ਦੀਕੀ ਪਿੰਡ ਨਰੰਗਪੁਰ ਵਿਖੇ ਛੁੱਟੀ ‘ਤੇ ਆਏ ਫੌਜੀ ‘ਤੇ ਛੇ-ਸੱਤ ਲੋਕਾਂ ਨੇ ਜਾਨਲੇਵਾ ਹਮਲਾ ਕੀਤਾ। ਇਸ ਹਮਲੇ ‘ਚ ਫੌਜੀ ਗੰਭੀਰ ਰੂਪ ‘ਚ ਜਖ਼ਮੀ ਹੋ ਗਿਆ। ਜਖ਼ਮੀ ਫੌਜੀ ਨੂੰ ਸਿਵਲ ਹਸਪਤਾਲ ਪਠਾਨਕੋਟ ਵਿੱਚ ਦਾਖਲ ਕਰਵਾਇਆ ਗਿਆ। ਜਿਸ ਦੀ ਪਹਿਚਾਣ ਕੁਲਵਿੰਦਰ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਨਰੰਗਪੁਰ ਦੇ ਰੂਪ ਵਿੱਚ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਫੌਜੀ ਦੇ ਪਿਤਾ ਭਗਵਾਨ ਸਿੰਘ ਨੇ ਦੱਸਿਆ ਕਿ ਉਸ ਨੂੰ ਕਿਸੀ ਨੇ ਦੱਸਿਆ ਕਿ ਛੇ-ਸੱਤ ਲੋਕ ਉਸ ਦੇ ਬੇਟੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਮਾਰ ਰਹੇ ਹਨ। ਉਸ ਦੀ ਪਤਨੀ ਨੇ ਬੱਚਿਆਂ ਨਾਲ ਮਿਲ ਕੇ ਉਸ ਨੂੰ ਬਚਾਇਆ ਅਤੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿਸ ਦੀ ਹਾਲਤ ਗੰਭੀਰ ਹੈ ਉਹਨਾਂ ਦੱਸਿਆ ਕਿ ਇਸ ਸੰਬੰਧ ਵਿੱਚ 112 ਦੇ ਫੋਨ ਕੀਤਾ ਗਿਆ ਅਤੇ ਪੁਲਿਸ ਮੌਕੇ ‘ਤੇ ਆਈ।
ਪੁਲਿਸ ਨੂੰ ਵੀ ਇਸ ਸਬੰਧੀ ਸ਼ਿਕਾਇਤ ਦੇ ਦਿੱਤੀ ਗਈ ਹੈ। ਉਨ੍ਹਾਂ ਪੁਲਿਸ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ। ਉਧਰ ਪਠਾਨਕੋਟ ਸਿਵਲ ਹਸਪਤਾਲ ਦੀ ਐਮਰਜੰਸੀ ਵਿਚ ਤਾਇਨਾਤ ਡਾਕਟਰ ਪੁਨੀਤ ਗਿੱਲ ਦਾ ਕਹਿਣਾ ਹੈ ਕਿ ਐਮਰਜੰਸੀ ਵਿੱਚ ਇੱਕ ਮਰੀਜ ਆਇਆ ਹੈ, ਜੋ ਕਿ ਕੁਲਵਿੰਦਰ ਕੁਮਾਰ ਜੋ ਕਿ ਫੌਜ ਵਿਚ ਨੌਕਰੀ ਕਰਦਾ ਹੈ। ਉਸ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹੋਈਆਂ ਹਨ ਇਸ ਦਾ ਇਲਾਜ ਐਮਰਜੰਸੀ ਵਾਰਡ ਵਿੱਚ ਚੱਲ ਰਿਹਾ ਹੈ ਤੇ ਐਮਆਰਆਈ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।