ਅਧਿਆਪਕ ਦੀ ਘੂਰ ਅਤੇ ਥੱਪੜ ਪੈਣ ਤੋਂ ਬਾਅਦ 6 ਸਾਲਾ ਬੱਚੇ ਨੇ ਤੋੜਿਆ ਦਮ
Six year old boy dies after being scolded: ਵਿਸ਼ਾਖਾਪਟਨਮ: ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਐਲਕੇਜੀ ਕਲਾਸ ਵਿੱਚ ਪੜ੍ਹਦੇ ਮਹਿਜ਼ 6 ਸਾਲਾ ਬੱਚੇ ਦੀ ਸਕੂਲ ਦੇ ਅੰਦਰ ਅਚਾਨਕ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਬੱਚੇ ਨੇ ਹੋਮਵਰਕ ਪੂਰਾ ਨਹੀਂ ਕੀਤਾ ਸੀ। ਇਸ ਤੋਂ ਬਾਅਦ ਅਧਿਆਪਕ ਵੱਲੋਂ ਉਸ ਨੂੰ ਡਾਂਟਣ ਅਤੇ ਥੱਪੜ ਮਾਰਨ ਦਾ ਦੋਸ਼ ਹੈ। ਇਸੇ ਦੌਰਾਨ ਬੱਚਾ ਅਚਾਨਕ ਬੇਹੋਸ਼ ਹੋ ਕੇ ਅਧਿਆਪਕ ’ਤੇ ਡਿੱਗ ਪਿਆ।
ਬੱਚੇ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਬੱਚੇ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ।
ਇਹ ਪੂਰੀ ਘਟਨਾ ਸਕੂਲ ਵਿੱਚ ਲੱਗੇ CCTV ਕੈਮਰੇ ਵਿੱਚ ਕੈਦ ਹੋ ਗਈ ਹੈ। ਸੀਸੀਟੀਵੀ ਫੁਟੇਜ ਵਿੱਚ ਸਾਫ ਨਜ਼ਰ ਆਇਆ ਕਿ ਬੱਚਾ ਕੁੱਟਮਾਰ ਤੋਂ ਬਾਅਦ ਅਧਿਆਪਕ ਦੀ ਗੋਦ ਵਿੱਚ ਡਿੱਗ ਗਿਆ ਹੈ। ਪਰਿਵਾਰ ਦਾ ਦੋਸ਼ ਹੈ ਕਿ ਕੁੱਟਮਾਰ ਕਾਰਨ ਪੈਦਾ ਹੋਈ ਘਬਰਾਹਟ ਕਾਰਨ ਬੱਚੇ ਨੂੰ ਦਿਲ ਦਾ ਦੌਰਾ ਪਿਆ। ਘਟਨਾ ਤੋਂ ਬਾਅਦ ਬੱਚੇ ਦੇ ਮਾਪਿਆਂ ਨੇ ਆਪਣੇ ਮਾਸੂਮ ਪੁੱਤਰ ਦੀ ਮੌਤ ਲਈ ਜ਼ਿੰਮੇਵਾਰ ਅਧਿਆਪਕ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਘਟਨਾ ਨੇ ਸਕੂਲਾਂ ਵਿੱਚ ਛੋਟੇ ਬੱਚਿਆਂ ਨਾਲ ਅਧਿਆਪਕਾਂ ਦੇ ਵਿਵਹਾਰ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
