Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ‘ਚ ਮੋਰਚਾ ਲਾਉਣ ਦਾ ਐਲਾਨ

SKM announces morcha in Chandigarh: ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਨੇ 1 ਸਤੰਬਰ ਤੋਂ ਚੰਡੀਗੜ੍ਹ ਵਿੱਚ ਇੱਕ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਅਨੁਸਾਰ ਇਹ ਮੋਰਚਾ ਸੱਤ ਦਿਨਾਂ ਦਾ ਹੋਵੇਗਾ। ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਇਹ ਮੋਰਚਾ ਸੱਤ ਦਿਨਾਂ ਤੋਂ ਵੀ ਵੱਧ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੰਯੁਕਤ ਕਿਸਾਨ ਮੋਰਚੇ ਵੱਲੋਂ ਚੰਡੀਗੜ੍ਹ ‘ਚ ਮੋਰਚਾ ਲਾਉਣ ਦਾ ਐਲਾਨ

SKM announces morcha in Chandigarh: ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਨੇ 1 ਸਤੰਬਰ ਤੋਂ ਚੰਡੀਗੜ੍ਹ ਵਿੱਚ ਇੱਕ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਅਨੁਸਾਰ ਇਹ ਮੋਰਚਾ ਸੱਤ ਦਿਨਾਂ ਦਾ ਹੋਵੇਗਾ। ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇਕਰ ਮੰਗਾਂ ਦਾ ਹੱਲ ਨਾ ਹੋਇਆ ਤਾਂ ਇਹ ਮੋਰਚਾ ਸੱਤ ਦਿਨਾਂ ਤੋਂ ਵੀ ਵੱਧ ਸਮੇਂ ਤੱਕ ਜਾਰੀ ਰਹਿ ਸਕਦਾ ਹੈ।

ਰਾਜੇਵਾਲ ਨੇ ਦੱਸਿਆ ਕਿ ਮੋਰਚੇ ਦੌਰਾਨ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦੇ ਉਠਾਏ ਜਾਣਗੇ। ਇਨ੍ਹਾਂ ਵਿੱਚ ਪੁਰਾਣੇ ਪਾਣੀਆਂ ਦੇ ਸਮਝੌਤਿਆਂ ਨੂੰ ਰੱਦ ਕਰਨ ਦੀ ਮੰਗ, ਡੈਮ ਸੇਫਟੀ ਐਕਟ ਦੀਆਂ ਧਾਰਾਵਾਂ 78, 79 ਅਤੇ 80 ਨੂੰ ਖਤਮ ਕਰਨ ਦੀ ਮੰਗ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵੱਲੋਂ ਪੰਜਾਬ ਦੀ ਅਸਥਾਈ ਮੈਂਬਰਸ਼ਿਪ ਰੱਦ ਕਰਨ ਦੇ ਫ਼ੈਸਲੇ ਦਾ ਵਿਰੋਧ ਸ਼ਾਮਲ ਹੈ।

ਸੰਯੁਕਤ ਕਿਸਾਨ ਮੋਰਚੇ ਦਾ ਕਹਿਣਾ ਹੈ ਕਿ ਪੰਜਾਬ ਦੇ ਹੱਕਾਂ ਅਤੇ ਪਾਣੀਆਂ ਨਾਲ ਸਬੰਧਤ ਮੁੱਦਿਆਂ ‘ਤੇ ਕੇਂਦਰ ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਦਾ ਧਿਆਨ ਖਿੱਚਣ ਲਈ ਇਹ ਮੋਰਚਾ ਲਗਾਇਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News