Journalism Of Hope

SKM ਗੈਰ ਰਾਜਨੀਤਿਕ ਨੇ ਸਾਰੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਭੇਜਿਆ ਸੱਦਾ ਪੱਤਰ

ਚੰਡੀਗੜ੍ਹ, 22 ਸਤੰਬਰ 2026: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਚੈਪਟਰ ਪੰਜਾਬ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਕਾਰਨ ਬਰਬਾਦ ਹੋ ਰਹੀ ਨੌਜਵਾਨੀ, ਲਗਾਤਾਰ ਵੱਧ ਰਹੇ ਸਰਕਾਰੀ ਅਤੇ ਪੁਲਸ ਤਸ਼ੱਦਦ, ਲੋਕਾਂ ਦੇ ਹੱਕਾਂ ਦੀ ਆਵਾਜ਼ ਉਠਾਉਣ ਵਾਲੀਆਂ ਧਿਰਾਂ ਨਾਲ ਹੋ ਰਹੇ ਕਥਿਤ ਦੁਰਵਿਵਹਾਰ ਅਤੇ ਹੋਰ ਗੰਭੀਰ ਮਸਲਿਆਂ ਸਬੰਧੀ ਵਿਚਾਰ-ਚਰਚਾ ਕਰਨ ਲਈ 27 ਸਤੰਬਰ 2026 […]
By : Updated On: 22 Sep 2026 22:31:PM
SKM ਗੈਰ ਰਾਜਨੀਤਿਕ ਨੇ ਸਾਰੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਭੇਜਿਆ ਸੱਦਾ ਪੱਤਰ

ਚੰਡੀਗੜ੍ਹ, 22 ਸਤੰਬਰ 2026: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਚੈਪਟਰ ਪੰਜਾਬ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਕਾਰਨ ਬਰਬਾਦ ਹੋ ਰਹੀ ਨੌਜਵਾਨੀ, ਲਗਾਤਾਰ ਵੱਧ ਰਹੇ ਸਰਕਾਰੀ ਅਤੇ ਪੁਲਸ ਤਸ਼ੱਦਦ, ਲੋਕਾਂ ਦੇ ਹੱਕਾਂ ਦੀ ਆਵਾਜ਼ ਉਠਾਉਣ ਵਾਲੀਆਂ ਧਿਰਾਂ ਨਾਲ ਹੋ ਰਹੇ ਕਥਿਤ ਦੁਰਵਿਵਹਾਰ ਅਤੇ ਹੋਰ ਗੰਭੀਰ ਮਸਲਿਆਂ ਸਬੰਧੀ ਵਿਚਾਰ-ਚਰਚਾ ਕਰਨ ਲਈ 27 ਸਤੰਬਰ 2026 ਨੂੰ ਸਵੇਰੇ 10:00 ਵਜੇ ਕਿਸਾਨ ਭਵਨ, ਚੰਡੀਗੜ੍ਹ ਵਿਖੇ ਵਿਸ਼ੇਸ਼ ਇਕੱਠ ਸੱਦਿਆ ਗਿਆ ਹੈ।

ਇਸ਼ਤਿਹਾਰ

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਕੌਮੀ ਕਨਵੀਨਰ ਜਗਜੀਤ ਸਿੰਘ ਡੱਲੇਵਾਲ,ਮੋਰਚੇ ਦੇ ਮੈਂਬਰ ਬਲਦੇਵ ਸਿੰਘ ਸਿਰਸਾ,ਅਮਰਜੀਤ ਸਿੰਘ ਰੜਾ ਅਤੇ ਸੁਖਦੇਵ ਸਿੰਘ ਭੋਜਰਾਜ ਦੇ ਦਸਤਖਤਾਂ ਹੇਠ ਜਾਰੀ ਸੱਦਾ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਨਸ਼ਿਆਂ ਕਾਰਨ ਨੌਜਵਾਨੀ ਦਾ ਵੱਡਾ ਨੁਕਸਾਨ ਹੋ ਰਿਹਾ ਹੈ ਅਤੇ ਕਤਲਾਂ ਸਮੇਤ ਹੋਰ ਗੰਭੀਰ ਘਟਨਾਵਾਂ ਵੀ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਅਤੇ ਸਮਾਜਿਕ ਤੇ ਧਾਰਮਿਕ ਮਸਲਿਆਂ ’ਤੇ ਆਵਾਜ਼ ਉਠਾਉਣ ਵਾਲੇ ਲੋਕਾਂ ਨਾਲ ਸਰਕਾਰੀ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕਥਿਤ ਤਸ਼ੱਦਦ ਅਤੇ ਧੱਕੇਸ਼ਾਹੀ ਦੇ ਮੁੱਦੇ ’ਤੇ ਵੀ ਚਿੰਤਾ ਪ੍ਰਗਟਾਈ ਗਈ ਹੈ।

ਮੋਰਚੇ ਦਾ ਕਹਿਣਾ ਹੈ ਕਿ ਪੰਜਾਬ ਦੇ ਇਨ੍ਹਾਂ ਗੰਭੀਰ ਮਸਲਿਆਂ ’ਤੇ ਸਾਰੀਆਂ ਸੰਘਰਸ਼ਸ਼ੀਲ ਧਿਰਾਂ ਅਤੇ ਪੰਜਾਬ ਦਾ ਭਲਾ ਸੋਚਣ ਵਾਲੇ ਲੋਕਾਂ ਨੂੰ ਇੱਕ ਮੰਚ ’ਤੇ ਬੈਠ ਕੇ ਸਥਿਤੀ ਦੀ ਪੜਚੋਲ ਕਰਨ ਅਤੇ ਭਵਿੱਖ ਦੀ ਰਣਨੀਤੀ ਤੈਅ ਕਰਨ ਦੀ ਲੋੜ ਹੈ।

ਇਸ ਮੌਕੇ ਨਸ਼ਿਆਂ ਵਿਰੁੱਧ ਲੜਾਈ, ਸਰਕਾਰੀ ਅਤੇ ਪੁਲਸ ਤਸ਼ੱਦਦ ਦੇ ਮੁੱਦੇ ਅਤੇ ਲੋਕਾਂ ਦੇ ਹੱਕਾਂ ਤੇ ਇਨਸਾਫ਼ ਲਈ ਕੀਤੇ ਜਾਣ ਵਾਲੇ ਭਵਿੱਖ ਦੇ ਸੰਘਰਸ਼ ਸਬੰਧੀ ਵੱਖ-ਵੱਖ ਧਿਰਾਂ ਦੇ ਵਿਚਾਰ ਸੁਣੇ ਜਾਣਗੇ ਅਤੇ ਸਾਂਝੀ ਰਣਨੀਤੀ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਚੈਪਟਰ ਪੰਜਾਬ ਵੱਲੋਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਸਮੇਤ ਪੰਜਾਬ ਦੇ ਹੱਕਾਂ ਅਤੇ ਇਨਸਾਫ਼ ਲਈ ਆਵਾਜ਼ ਉਠਾਉਣ ਵਾਲੀਆਂ ਸਾਰੀਆਂ ਧਿਰਾਂ ਨੂੰ ਇਸ ਵਿਚਾਰ-ਚਰਚਾ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News