Banner
Banner

ਪੰਜਾਬ ਦੀਆਂ ਬੱਸਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਯਾਤਰੀਆਂ ਦੀਆਂ ਸਹੂਲਤਾਂ ਵਿੱਚ ਵਾਧਾ ਕਰੇਗੀ ਸਮਾਰਟ ਟਿਕਟਿੰਗ: ਲਾਲਜੀਤ ਭੁੱਲਰ

ਚੰਡੀਗੜ੍ਹ: ਆਧੁਨਿਕ, ਨਾਗਰਿਕ ਪੱਖੀ ਪ੍ਰਸ਼ਾਸਨ ਵੱਲ ਆਪਣੇ ਨਿਰਣਾਇਕ ਕਦਮ ਜਾਰੀ ਰੱਖਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਬੱਸ ਸੇਵਾਵਾਂ ਵਿੱਚ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਕੇ ਜਨਤਕ ਆਵਾਜਾਈ ਦੀ ਨੁਹਾਰ ਨੂੰ ਬਦਲਣ ਲਈ ਦੀ ਦਿਸ਼ਾ ਵਿੱਚ ਇੱਕ ਹੋਰ ਫੈਸਲਾਕੁੰਨ ਕਦਮ ਚੁੱਕਿਆ ਹੈ। ਇਹ ਪਹਿਲਕਦਮੀ ਨਾਗਰਿਕਾਂ ਲਈ ਰੋਜ਼ਾਨਾ […]
Amritpal Singh
By : Updated On: 15 Jan 2026 17:57:PM
ਪੰਜਾਬ ਦੀਆਂ ਬੱਸਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਯਾਤਰੀਆਂ ਦੀਆਂ ਸਹੂਲਤਾਂ ਵਿੱਚ ਵਾਧਾ ਕਰੇਗੀ ਸਮਾਰਟ ਟਿਕਟਿੰਗ: ਲਾਲਜੀਤ ਭੁੱਲਰ

ਚੰਡੀਗੜ੍ਹ: ਆਧੁਨਿਕ, ਨਾਗਰਿਕ ਪੱਖੀ ਪ੍ਰਸ਼ਾਸਨ ਵੱਲ ਆਪਣੇ ਨਿਰਣਾਇਕ ਕਦਮ ਜਾਰੀ ਰੱਖਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਬੱਸ ਸੇਵਾਵਾਂ ਵਿੱਚ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਕੇ ਜਨਤਕ ਆਵਾਜਾਈ ਦੀ ਨੁਹਾਰ ਨੂੰ ਬਦਲਣ ਲਈ ਦੀ ਦਿਸ਼ਾ ਵਿੱਚ ਇੱਕ ਹੋਰ ਫੈਸਲਾਕੁੰਨ ਕਦਮ ਚੁੱਕਿਆ ਹੈ। ਇਹ ਪਹਿਲਕਦਮੀ ਨਾਗਰਿਕਾਂ ਲਈ ਰੋਜ਼ਾਨਾ ਜਨਤਕ ਸੇਵਾਵਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੁਵਿਧਾਜਨਕ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕਰਨ ਸਬੰਧੀ ਸਰਕਾਰ ਦੀ ਤਰਜੀਹ ਨੂੰ ਦਰਸਾਉਂਦੀ ਹੈ।

ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਪੰਜਾਬ ਵਿੱਚ ਯਾਤਰੀਆਂ ਦੀ ਬੱਸ ਸੇਵਾਵਾਂ ਤੱਕ ਆਸਾਨ ਪਹੁੰਚ ਦੇ ਤਰੀਕਿਆਂ ਵਿੱਚ ਇੱਕ ਅਹਿਮ ਸੁਧਾਰ ਹੈ। ਇਸ ਸੁਧਾਰ ਸਦਕਾ, ਯਾਤਰੀ ਵੱਖ-ਵੱਖ ਡਿਜੀਟਲ ਭੁਗਤਾਨ ਵਿਕਲਪਾਂ ਦੀ ਵਰਤੋਂ ਕਰਕੇ ਟਿਕਟਾਂ ਖਰੀਦ ਸਕਣਗੇ, ਜਿਸ ਵਿੱਚ ਕਿਊ.ਆਰ. ਕੋਡ ਅਧਾਰਤ ਭੁਗਤਾਨ, ਯੂ.ਪੀ.ਆਈ. ਅਤੇ ਕਾਰਡ ਅਧਾਰਤ ਲੈਣ-ਦੇਣ, ਆਫਲਾਈਨ ਮੋਡ ਸ਼ਾਮਲ ਹਨ। ਇਸ ਸਿਸਟਮ ਨੂੰ ਉਡੀਕ ਸਮੇਂ ਨੂੰ ਘੱਟ ਕਰਨ, ਨਕਦੀ ‘ਤੇ ਨਿਰਭਰਤਾ ਘਟਾਉਣ ਅਤੇ ਸ਼ਹਿਰੀ ਤੇ ਪੇਂਡੂ ਰੂਟਾਂ ‘ਤੇ ਯਾਤਰੀਆਂ ਲਈ ਇੱਕ ਸੁਚਾਰੂ ਯਾਤਰਾ ਅਨੁਭਵ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ।

ਨਵੀਂ ਟਿਕਟਿੰਗ ਪ੍ਰਣਾਲੀ ਰਾਹੀਂ ਸਰਕਾਰ ਯਾਤਰੀਆਂ ਦੀ ਸਹੂਲਤ ਅਤੇ ਯਾਤਰਾ ਸਬੰਧੀ ਯੋਜਨਾਬੰਦੀ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਇਹ ਮਸ਼ੀਨਾਂ ਜੀ.ਪੀ.ਐਸ. ਸਮਰੱਥ ਹੋਣਗੀਆਂ, ਜਿਸ ਨਾਲ ਬੱਸਾਂ ਦੀ ਲਾਈਵ ਟਰੈਕਿੰਗ, ਨੇੜਲੇ ਬੱਸ ਸਟਾਪਾਂ ਦੀ ਜਾਣਕਾਰੀ ਅਤੇ ਵੱਖ-ਵੱਖ ਰੂਟਾਂ ‘ਤੇ ਉਪਲਬਧ ਸੇਵਾਵਾਂ ਬਾਰੇ ਅਸਲ-ਸਮੇਂ ਦੀ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਸੀਟਾਂ ਦੀ ਉਪਲਬਧਤਾ ਦਾ ਪਤਾ ਲਗਾਉਣ ਅਤੇ ਸਫਰ ਨੂੰ ਵਧੇਰੇ ਕੁਸ਼ਲ ਬਣਾਉਣ ਦੀ ਸਹੂਲਤ ਨਾਲ ਸਰਕਾਰੀ ਬੱਸ ਸੇਵਾਵਾਂ ਦੀ ਭਰੋਸੇਯੋਗਤਾ ਵਿੱਚ ਹੋਰ ਵਾਧਾ ਹੋਵੇਗਾ।

ਮਹੱਤਵਪੂਰਨ ਗੱਲ ਇਹ ਹੈ ਕਿ ਭਗਵੰਤ ਮਾਨ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਇਸ ਦੀਆਂ ਪ੍ਰਮੁੱਖ ਭਲਾਈ ਤਰਜੀਹਾਂ ਨਵੀਂ ਪ੍ਰਣਾਲੀ ਤਹਿਤ ਪੂਰੀ ਤਰ੍ਹਾਂ ਸੁਰੱਖਿਅਤ ਰਹਿਣ। ਸਰਕਾਰ ਦੀ ਨੀਤੀ ਅਨੁਸਾਰ, ਔਰਤਾਂ ਲਈ ਮੁਫ਼ਤ ਬੱਸ ਯਾਤਰਾ ਨਿਰਵਿਘਨ ਜਾਰੀ ਰਹੇਗੀ। ਮਹਿਲਾ ਯਾਤਰੀਆਂ ਨੂੰ ਮੁਫ਼ਤ ਯਾਤਰਾ ਦਾ ਲਾਭ ਲੈਣ ਲਈ ਸਮਾਰਟ ਕਾਰਡ ਜਾਰੀ ਕੀਤੇ ਜਾਣਗੇ, ਜੋ ਕਿ ਔਰਤਾਂ ਲਈ ਮਾਣ, ਸੁਰੱਖਿਆ ਅਤੇ ਆਉਣ-ਜਾਣ ਵਿੱਚ ਸੌਖ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹਨ। ਵਿਦਿਆਰਥੀਆਂ ਨੂੰ ਵੀ ਸਮਾਰਟ ਕਾਰਡ ਪ੍ਰਦਾਨ ਕੀਤੇ ਜਾਣਗੇ ਅਤੇ ਇਹਨਾਂ ਕਾਰਡਾਂ ਨੂੰ ਮੋਬਾਈਲ ਐਪਲੀਕੇਸ਼ਨ ਰਾਹੀਂ ਆਨਲਾਈਨ ਰੀਚਾਰਜ ਕੀਤਾ ਜਾ ਸਕਦਾ ਹੈ, ਜਿਸ ਨਾਲ ਨੌਜਵਾਨਾਂ ਲਈ ਆਉਣ-ਜਾਣ ਵਧੇਰੇ ਪਹੁੰਚਯੋਗ ਅਤੇ ਕਿਫਾਇਤੀ ਬਣ ਜਾਵੇਗਾ।

ਇਸ ਪਹਿਲਕਦਮੀ ਤਹਿਤ ਪੇਸ਼ ਕੀਤਾ ਗਿਆ ਸਮਾਰਟ ਕਾਰਡ ਈਕੋਸਿਸਟਮ ਨਾਗਰਿਕਾਂ ਅਤੇ ਸੈਲਾਨੀਆਂ ਨੂੰ ਪੰਜਾਬ ਸਰਕਾਰ ਦੀਆਂ ਬੱਸਾਂ ਵਿੱਚ ਆਸਾਨ ਯਾਤਰਾ ਪ੍ਰਦਾਨ ਕਰਨ ਵਿੱਚ ਮਦਦ ਕਰੇਗਾ। ਸਮਾਰਟ ਕਾਰਡਾਂ ਨੂੰ ਮੋਬਾਈਲ ਐਪ ਰਾਹੀਂ ਡਿਜੀਟਲ ਰੂਪ ਵਿੱਚ ਰੀਚਾਰਜ ਕੀਤਾ ਜਾ ਸਕਦਾ ਹੈ, ਜੋ ਕਿ ਜਨਤਕ ਆਵਾਜਾਈ ਨੂੰ ਆਧੁਨਿਕ ਡਿਜੀਟਲ ਬੁਨਿਆਦੀ ਢਾਂਚੇ ਨਾਲ ਜੋੜਨ ਅਤੇ ਯਾਤਰੀਆਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੇ ਯਤਨਾਂ ਨੂੰ ਦਰਸਾਉਂਦਾ ਹੈ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪ੍ਰਬੰਧਕੀ ਅਤੇ ਪ੍ਰਸ਼ਾਸਨਿਕ ਦ੍ਰਿਸ਼ਟੀਕੋਣ ਤੋਂ, ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਟਰਾਂਸਪੋਰਟ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਗੀਆਂ। ਟਿਕਟਾਂ ਦੀ ਵਿਕਰੀ ਅਤੇ ਬੱਸਾਂ ਦੀ ਆਵਾਜਾਈ ਦੀ ਅਸਲ-ਸਮੇਂ ਦੀ ਨਿਗਰਾਨੀ ਨਾਲ ਮਾਲੀਏ ਵਿੱਚ ਪਾਰਦਰਸ਼ਤਾ ਵਧਾਏਗੀ, ਦਸਤੀ ਦਖਲਅੰਦਾਜ਼ੀ ਘਟੇਏਗੀ ਅਤੇ ਜਵਾਬਦੇਹੀ ਵਿੱਚ ਵਾਧਾ ਹੋਵੇਗਾ। ਸਹੀ ਡਿਜੀਟਲ ਡੇਟਾ ਦੀ ਉਪਲਬਧਤਾ ਬਿਹਤਰ ਯੋਜਨਾਬੰਦੀ, ਢੁਕਵੇਂ ਫੈਸਲੇ ਲੈਣ ਅਤੇ ਬੱਸਾਂ ਦੀ ਵਧੇਰੇ ਕੁਸ਼ਲ ਤਾਇਨਾਤੀ ਵਿੱਚ ਮਦਦ ਕਰੇਗੀ, ਜਿਸ ਨਾਲ ਮੌਜੂਦਾ ਫਲੀਟ ਵਿੱਚ ਹੋਰ ਵਾਹਨਾਂ ਨੂੰ ਸ਼ਾਮਲ ਕਰਕੇ ਸੇਵਾਵਾਂ ਦਾ ਵਿਸਥਾਰ ਸੰਭਵ ਹੋਵੇਗਾ।

ਟਰਾਂਸਪੋਰਟ ਮੰਤਰੀ ਨੇ ਕਿਹਾ, “ਨਾਗਰਿਕਾਂ ਨੂੰ ਇਹ ਤਕਨਾਲੋਜੀ ਪ੍ਰਦਾਨ ਕਰਕੇ, ਭਗਵੰਤ ਮਾਨ ਸਰਕਾਰ ਜਵਾਬਦੇਹੀ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਪ੍ਰਤੀ ਆਪਣੇ ਵਿਆਪਕ ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਸਮਾਰਟ ਟਿਕਟਿੰਗ ਬੁਨਿਆਦੀ ਢਾਂਚੇ ਵੱਲ ਇਹ ਕਦਮ ਸੁਰੱਖਿਅਤ, ਕੁਸ਼ਲ ਅਤੇ ਤਕਨਾਲੋਜੀ-ਅਧਾਰਤ ਆਵਾਜਾਈ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਇਹ ਸਿਸਟਮ ਇਹ ਵੀ ਯਕੀਨੀ ਬਣਾਉਂਦਾ ਹੈ ਕਿ ਪੰਜਾਬ ਵਿੱਚ ਜਨਤਕ ਆਵਾਜਾਈ ਨੂੰ ਸਮਾਵੇਸ਼ੀ ਬਣਾਇਆ ਜਾਵੇ ਅਤੇ ਇਹ ਲੋਕਾਂ ਦੀ ਭਲਾਈ ਅਤੇ ਜ਼ਰੂਰਤਾਂ ‘ਤੇ ਕੇਂਦ੍ਰਿਤ ਹੋਵੇ।”

Read Latest News and Breaking News at Daily Post TV, Browse for more News

Ad
Ad