Journalism Of Hope
BREAKING NEWS
34 ਸਾਲ ਪੁਰਾਣੇ ਅਗਵਾ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ.....39 ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਪੂਰੀ ਲਿਸਟ.......ਫੈਕਟਰੀ ਦੇ ਲੈਣ-ਦੇਣ ਦੇ ਵਿਵਾਦ ‘ਚ ਦੋ ਭਰਾ ਅਗਵਾ: ਜ਼ਬਰਦਸਤੀ ਖਾਤਿਆਂ ‘ਚ ਟਰਾਂਸਫਰ ਕਰਵਾਏ 72 ਲੱਖ ਰੁਪਏ......ਕੁੜੀ ਨੇ ਕਰਵਾਇਆ ਪ੍ਰੇਮ ਵਿਆਹ: ਨਾਰਾਜ਼ ਪੇਕੇ ਪਰਿਵਾਰ ਨੇ ਕੀਤਾ ਅਗਵਾ......ਚੋਣਾਂ ਦੇ ਮੱਦੇਨਜ਼ਰ ਅੰਮ੍ਰਿਤਸਰ ’ਚ ਸੁਰੱਖਿਆ ਸਖ਼ਤ, ਨੀਮ ਫ਼ੌਜੀ ਬਲਾਂ ਦੀਆਂ 3 ਕੰਪਨੀਆਂ ਤਾਇਨਾਤ.....ਜੰਮੂ-ਕਸ਼ਮੀਰ ’ਚ ਲਾਪਤਾ ਹੋਏ ਦੋ ਸਪੈਸ਼ਲ ਪੁਲਿਸ ਅਫਸਰਾਂ ਦੀਆਂ ਮਿਲੀਆਂ ਲਾਸ਼ਾਂ......ਸੰਗੀਤਕਾਰ ਅਨਿਰੁੱਧ ਰਵਿਚੰਦਰ ਨੇ SRH ਦੀ ਮਾਲਕਣ ਕਾਵਿਆ ਮਾਰਨ ਨਾਲ ਕਰਵਾਇਆ ਵਿਆਹ.....ਅਲ ਨੀਨੋ ਦਾ ਪ੍ਰਭਾਵ: ਪੰਜਾਬ ‘ਚ ਨਵੰਬਰ ਮਹੀਨੇ ਵੀ ਦਿਨ ਵੇਲੇ ਗਰਮੀ ਦਾ ਅਹਿਸਾਸ, ਇਸ ਵਾਰ ਘੱਟ ਪੈ ਸਕਦੀ ਹੈ ਠੰਢ......ਹਾਥੀ ਦਾ ਬੁਲੇਟ ਸਵਾਰ ਨੌਜਵਾਨ ’ਤੇ ਹਮਲਾ, ਉੱਪਰੋਂ ਪੈਰ ਰੱਖ ਕੇ ਲੰਘਿਆ; ਵਾਲ-ਵਾਲ ਬਚੀ ਜਾਨ

ਸੋਨਮ ਵਾਂਗਚੁਕ ਨੇ ਲਗਾਏ ਨਜ਼ਰਬੰਦ ਕਰਨ ਦੇ ਦੋਸ਼, ਘਰ ਦੇ ਬਾਹਰ ਪੁਲਿਸ ਤੇ ਨੀਮ ਫ਼ੌਜੀ ਬਲ ਤਾਇਨਾਤ

ਲੱਦਾਖ: ਲੱਦਾਖ ਦੇ ਵਾਤਾਵਰਣ ਕਾਰਕੁਨ ਸੋਨਮ ਵਾਂਗਚੁਕ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਵੀਰਵਾਰ ਰਾਤ ਨੂੰ ਜਾਰੀ ਕੀਤੀ ਵੀਡੀਓ ਵਿੱਚ ਉਨ੍ਹਾਂ ਕਿਹਾ ਕਿ ਘਰ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਅਤੇ ਨੀਮ ਫ਼ੌਜੀ ਬਲ ਤਾਇਨਾਤ ਹਨ ਅਤੇ ਉਨ੍ਹਾਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸੋਨਮ ਵਾਂਗਚੁਕ ਨੇ ਲਗਾਏ ਨਜ਼ਰਬੰਦ ਕਰਨ ਦੇ ਦੋਸ਼, ਘਰ ਦੇ ਬਾਹਰ ਪੁਲਿਸ ਤੇ ਨੀਮ ਫ਼ੌਜੀ ਬਲ ਤਾਇਨਾਤ

ਲੱਦਾਖ: ਲੱਦਾਖ ਦੇ ਵਾਤਾਵਰਣ ਕਾਰਕੁਨ ਸੋਨਮ ਵਾਂਗਚੁਕ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਵੀਰਵਾਰ ਰਾਤ ਨੂੰ ਜਾਰੀ ਕੀਤੀ ਵੀਡੀਓ ਵਿੱਚ ਉਨ੍ਹਾਂ ਕਿਹਾ ਕਿ ਘਰ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਅਤੇ ਨੀਮ ਫ਼ੌਜੀ ਬਲ ਤਾਇਨਾਤ ਹਨ ਅਤੇ ਉਨ੍ਹਾਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਦੂਜੇ ਪਾਸੇ ਲੱਦਾਖ ਪੁਲਿਸ ਨੇ ਹਾਊਸ ਅਰੈਸਟ ਦੀ ਗੱਲ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਇਹ ਚੋਣਾਂ ਦੌਰਾਨ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਹੈ। ਵਾਂਗਚੁਕ ਅਤੇ ਲੱਦਾਖ ਦੀਆਂ ਕਈ ਜਥੇਬੰਦੀਆਂ 4 ਦਸੰਬਰ ਨੂੰ ਹੋਣ ਵਾਲੀਆਂ ਪਹਾੜੀ ਕੌਂਸਲ ਚੋਣਾਂ ਦਾ ਸਰਦੀਆਂ ਵਿੱਚ ਕਰਵਾਏ ਜਾਣ ਕਾਰਨ ਵਿਰੋਧ ਕਰ ਰਹੀਆਂ ਹਨ।

ਇਸ ਤੋਂ ਇੱਕ ਦਿਨ ਪਹਿਲਾਂ ਪੁਲਿਸ ਨੇ ਵਾਂਗਚੁਕ ਨੂੰ ਪ੍ਰਦਰਸ਼ਨ ਵਾਲੀ ਥਾਂ ਤੋਂ ਹਟਾ ਕੇ ਉਨ੍ਹਾਂ ਦੇ ਘਰ ਪਹੁੰਚਾਇਆ ਸੀ। ‘ਟਾਈਮਜ਼ ਆਫ਼ ਇੰਡੀਆ’ ਦੀ ਰਿਪੋਰਟ ਮੁਤਾਬਕ, ਇੱਕ ਹੁਕਮ ਰਾਹੀਂ ਉਨ੍ਹਾਂ ਦੇ ਲੇਹ ਆਉਣ-ਜਾਣ ’ਤੇ 60 ਦਿਨਾਂ ਲਈ ਪਾਬੰਦੀ ਲਗਾਈ ਗਈ ਹੈ। ਵਾਂਗਚੁਕ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੇ ਫ਼ੈਸਲੇ ਖ਼ਿਲਾਫ਼ ਉਹ ਮੈਜਿਸਟ੍ਰੇਟ, ਹਾਈ ਕੋਰਟ ਅਤੇ ਸੁਪਰੀਮ ਕੋਰਟ ਤੱਕ ਪਹੁੰਚ ਕਰਨਗੇ।

ਚੋਣਾਂ ਦਾ ਵਿਰੋਧ ਕਿਉਂ ਕਰ ਰਹੇ ਹਨ ਲੱਦਾਖ ਦੇ ਲੋਕ ?: ਲੱਦਾਖ ਵਿੱਚ ਚੋਣਾਂ ਦਾ ਵਿਰੋਧ ਮੁੱਖ ਤੌਰ ’ਤੇ ਦੋ ਮੁੱਦਿਆਂ ਨੂੰ ਲੈ ਕੇ ਹੋ ਰਿਹਾ ਹੈ।
ਸਰਦੀਆਂ ਵਿੱਚ ਵੋਟਿੰਗ ਕਰਵਾਉਣ ’ਤੇ ਇਤਰਾਜ਼: ਦਸੰਬਰ ਦੌਰਾਨ ਲੱਦਾਖ ਵਿੱਚ ਤਾਪਮਾਨ ਮਨਫ਼ੀ 15 ਤੋਂ ਮਨਫ਼ੀ 25 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਂਦਾ ਹੈ। ਇਸ ਮੌਸਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਲੇਹ ਛੱਡ ਕੇ ਜੰਮੂ ਜਾਂ ਦਿੱਲੀ ਚਲੇ ਜਾਂਦੇ ਹਨ। ਇਸ ਪ੍ਰਕਿਰਿਆ ਨੂੰ ਸਰਦੀਆਂ ਦਾ ਪਰਵਾਸ ਕਿਹਾ ਜਾਂਦਾ ਹੈ। ਲੋਕਾਂ ਦਾ ਕਹਿਣਾ ਹੈ ਕਿ ਦਸੰਬਰ ਵਿੱਚ ਚੋਣਾਂ ਕਰਵਾਉਣ ਨਾਲ ਕਈ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਨਹੀਂ ਕਰ ਸਕਣਗੇ। ਇਸ ਲਈ ਚੋਣਾਂ ਅਪ੍ਰੈਲ-ਮਈ 2027 ਤੱਕ ਮੁਲਤਵੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਹਲਕਿਆਂ ਦੀ ਹੱਦਬੰਦੀ ’ਤੇ ਸਵਾਲ: ਨਵੇਂ 100 ਚੋਣ ਹਲਕਿਆਂ ਦੀ ਵੰਡ ਨੂੰ ਲੈ ਕੇ ਵੀ ਇਤਰਾਜ਼ ਉਠਾਏ ਜਾ ਰਹੇ ਹਨ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਸਹੀ ਵਿਚਾਰ-ਵਟਾਂਦਰੇ ਤੋਂ ਬਿਨਾਂ ਜਲਦਬਾਜ਼ੀ ਵਿੱਚ ਹਲਕਿਆਂ ਦੀ ਵੰਡ ਕੀਤੀ ਗਈ। ਲੇਹ ਵਿੱਚ ਲੱਦਾਖ ਬੁੱਧਿਸਟ ਐਸੋਸੀਏਸ਼ਨ ਅਤੇ ਗੋਂਪਾ ਐਸੋਸੀਏਸ਼ਨ ਨੇ ਵੀ ਚੋਣਾਂ ਦੇ ਬਾਈਕਾਟ ਦਾ ਸਮਰਥਨ ਕੀਤਾ ਹੈ।

24 ਸਤੰਬਰ ਦੀ ਹਿੰਸਾ ਬਾਰੇ ਰਿਪੋਰਟ ਜਾਰੀ ਕਰਨ ਦੀ ਮੰਗ
ਸੋਨਮ ਵਾਂਗਚੁਕ ਨੇ ਪਿਛਲੇ ਸਾਲ 24 ਸਤੰਬਰ ਨੂੰ ਲੱਦਾਖ ਵਿੱਚ ਹੋਈ ਹਿੰਸਾ ਦੀ ਜਾਂਚ ਲਈ ਬਣਾਏ ਗਏ ਕਮਿਸ਼ਨ ਦੀ ਰਿਪੋਰਟ ਜਨਤਕ ਕਰਨ ਦੀ ਮੰਗ ਮੁੜ ਦੁਹਰਾਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੱਦਾਖ ਭਰ ਵਿੱਚ ਪ੍ਰਦਰਸ਼ਨ ਸਫ਼ਲ ਰਹੇ ਹਨ ਅਤੇ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਵਾਂਗਚੁਕ ਨੇ ਇਹ ਵੀ ਕਿਹਾ ਕਿ ਲੱਦਾਖ ਦੇ ਲੋਕ ਹਮੇਸ਼ਾ ਦੇਸ਼ ਦੀ ਨੌਜਵਾਨ ਪੀੜ੍ਹੀ ਅਤੇ ਸਰਹੱਦਾਂ ਦੀ ਰਾਖੀ ਕਰ ਰਹੇ ਜਵਾਨਾਂ ਦੇ ਨਾਲ ਖੜ੍ਹੇ ਰਹੇ ਹਨ।

ਪਹਿਲੀ ਵਾਰ 8 ਜ਼ਿਲ੍ਹਿਆਂ ਵਿੱਚ ਬਣਨਗੀਆਂ 8 ਹਿੱਲ ਕੌਂਸਲਾਂ
ਲੱਦਾਖ ਵਿੱਚ 4 ਦਸੰਬਰ ਨੂੰ ਲੱਦਾਖ ਆਟੋਨੋਮਸ ਹਿੱਲ ਡਿਵੈਲਪਮੈਂਟ ਕੌਂਸਲ (LAHDC) ਦੀਆਂ ਚੋਣਾਂ ਹੋਣੀਆਂ ਹਨ। ਇਹ ਸਥਾਨਕ ਸਰਕਾਰ ਨਾਲ ਸਬੰਧਤ ਚੋਣਾਂ ਹਨ, ਜਿਸ ਤਹਿਤ ਸੜਕਾਂ, ਪਾਣੀ, ਸਕੂਲਾਂ, ਸਿਹਤ ਸੇਵਾਵਾਂ, ਖੇਤੀਬਾੜੀ ਅਤੇ ਜ਼ਮੀਨ ਵਰਗੇ ਮੁੱਦਿਆਂ ਦੀ ਦੇਖਭਾਲ ਕੀਤੀ ਜਾਂਦੀ ਹੈ। ਇਸ ਵਾਰ ਪਹਿਲੀ ਵਾਰ ਲੱਦਾਖ ਦੇ 8 ਜ਼ਿਲ੍ਹਿਆਂ ਵਿੱਚ 8 ਵੱਖ-ਵੱਖ ਕੌਂਸਲਾਂ ਬਣਨਗੀਆਂ। ਇਸ ਤੋਂ ਪਹਿਲਾਂ ਸਿਰਫ਼ ਲੇਹ ਅਤੇ ਕਾਰਗਿਲ ਵਿੱਚ ਦੋ ਕੌਂਸਲਾਂ ਸਨ। ਨਵੇਂ 6 ਜ਼ਿਲ੍ਹੇ ਬਣਨ ਤੋਂ ਬਾਅਦ ਹੁਣ ਕੌਂਸਲਾਂ ਦੀ ਗਿਣਤੀ ਵੀ ਵਧ ਕੇ 8 ਹੋ ਜਾਵੇਗੀ। ਚੋਣਾਂ ਲਈ ਵੋਟਿੰਗ 4 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ, ਜਦਕਿ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਕੀਤੀ ਜਾਵੇਗੀ।

24 ਸਤੰਬਰ 2025 ਨੂੰ ਭੜਕੀ ਸੀ ਹਿੰਸਾ, 4 ਲੋਕਾਂ ਦੀ ਹੋਈ ਸੀ ਮੌਤ
ਲੱਦਾਖ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਸੋਨਮ ਵਾਂਗਚੁਕ ਦੀ ਅਗਵਾਈ ਵਿੱਚ ਅੰਦੋਲਨ ਚੱਲ ਰਿਹਾ ਸੀ। ਇਸੇ ਦੌਰਾਨ 24 ਸਤੰਬਰ 2025 ਨੂੰ ਹਿੰਸਾ ਭੜਕ ਗਈ ਸੀ। ਪ੍ਰਦਰਸ਼ਨਕਾਰੀਆਂ ਨੇ ਭਾਜਪਾ ਦਫ਼ਤਰ, ਹਿੱਲ ਕੌਂਸਲ ਦੀ ਇਮਾਰਤ ਅਤੇ ਕਈ ਵਾਹਨਾਂ ਨੂੰ ਅੱਗ ਲਗਾ ਦਿੱਤੀ ਸੀ। ਸਥਿਤੀ ’ਤੇ ਕਾਬੂ ਪਾਉਣ ਲਈ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਨੂੰ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ ਸਨ। 1989 ਤੋਂ ਬਾਅਦ ਲੱਦਾਖ ਵਿੱਚ ਹੋਈ ਇਸ ਵੱਡੀ ਹਿੰਸਕ ਘਟਨਾ ਦੌਰਾਨ 4 ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ 80 ਤੋਂ ਵੱਧ ਪ੍ਰਦਰਸ਼ਨਕਾਰੀ ਅਤੇ 30 ਸੁਰੱਖਿਆ ਮੁਲਾਜ਼ਮ ਜ਼ਖ਼ਮੀ ਹੋਏ ਸਨ।

Read Latest News and Breaking News at Daily Post TV, Browse for more News

Ad
Ad

Punjab District News