Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਰਹੂਮ ਆਈ.ਪੀ.ਐਸ. ਵਾਈ. ਪੂਰਨ ਕੁਮਾਰ ਨੂੰ ਭੇਟ ਕੀਤੀ ਸ਼ਰਧਾਂਜਲੀ

ਚੰਡੀਗੜ੍ਹ, 26 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਸਵਰਗਵਾਸੀ ਵਾਈ. ਪੂਰਨ ਕੁਮਾਰ ਆਈਪੀਐਸ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਵਾਈ. ਪੂਰਨ ਕੁਮਾਰ ਆਈਪੀਐਸ ਦੇ ਬੇਵਕਤੀ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ […]
adm6txtr8
By : Updated On: 26 Oct 2025 19:51:PM
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਰਹੂਮ ਆਈ.ਪੀ.ਐਸ. ਵਾਈ. ਪੂਰਨ ਕੁਮਾਰ ਨੂੰ ਭੇਟ ਕੀਤੀ ਸ਼ਰਧਾਂਜਲੀ

ਚੰਡੀਗੜ੍ਹ, 26 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਸਵਰਗਵਾਸੀ ਵਾਈ. ਪੂਰਨ ਕੁਮਾਰ ਆਈਪੀਐਸ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਵਾਈ. ਪੂਰਨ ਕੁਮਾਰ ਆਈਪੀਐਸ ਦੇ ਬੇਵਕਤੀ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਨੂੰ ਸਮਾਜ ਹਮੇਸ਼ਾ ਯਾਦ ਰੱਖੇਗਾ।

ਇਸ਼ਤਿਹਾਰ

ਸ. ਸੰਧਵਾਂ ਨੇ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੇ ਦੁਖੀ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ, ਦਾ ਸੁਨ੍ਹੇਹਾ ਵੀ ਪਹੁੰਚਾਇਆ। ਉਹਨਾਂ ਕਿਹਾ ਕਿ ਅਸੀਂ ਇਸ ਦੁੱਖ ਦੀ ਘੜੀ ਵਿੱਚ ਮਰਹੂਮ ਵਾਈ. ਪੂਰਨ ਕੁਮਾਰ ਆਈਪੀਐਸ ਦੇ ਪਰਿਵਾਰ ਦੇ ਨਾਲ ਹਮੇਸ਼ਾ ਖੜ੍ਹੇ ਹਾਂ।

ਸਪੀਕਰ ਸੰਧਵਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਦੁੱਖ ਦੀ ਇਸ ਘੜੀ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ੇ।

Read Latest News and Breaking News at Daily Post TV, Browse for more News

Ad
Ad

Punjab District News