Journalism Of Hope
BREAKING NEWS
ਪੰਜਾਬ ‘ਚ 27 ਅਗਸਤ ਨੂੰ ਸਰਕਾਰੀ ਕਰਕਮਚਾਰੀਆਂ ਦੀ ਹੜਤਾਲ: ਪੜ੍ਹੋ ਕੀ ਰਹੇਗਾ ਬੰਦ ਅਤੇ ਕੀ ਰਹੇਗਾ ਖੁੱਲ੍ਹਾ ?.......ਵੱਡੀ ਖ਼ਬਰ: ਭਲਕੇ ਨਹੀਂ ਰੁਕਣਗੀਆਂ ਪੰਜਾਬ ਦੀਆਂ ਬੱਸਾਂ, ਯੂਨੀਅਨ ਨੇ ਹੜਤਾਲ ਦਾ ਟਾਲਿਆ ਫੈਸਲਾ......ਨੇਪਾਲ ਦੇ ਰਸੂਵਾ ’ਚ ਭਿਆਨਕ ਹੜ੍ਹ, 133 ਭਾਰਤੀਆਂ ਸਮੇਤ 400 ਤੋਂ ਵੱਧ ਸੈਲਾਨੀ ਤੇ ਟ੍ਰੈਕਰ ਲਾਪਤਾ......ਰੱਖੜੀ ਵਾਲੇ ਦਿਨ ਫ਼ੋਨਾਂ ‘ਚ ਹੋਵੇਗੀ ‘ਟੂੰ-ਟੂੰ’,ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ CM ਮਾਨ ਦਾ ਵੱਡਾ ਐਲਾਨ.......

ਬਾਜਵਾ ਦੇ ਪੱਤਰ ‘ਤੇ ਸਪੀਕਰ ਦਾ ਫੈਂਸਲਾ, ਇੱਕ ਘੰਟੇ ਦਾ ‘ਡੋਪ ਟੈਸਟ’ ਵਾਲੀ ਮੰਗ ਰੱਦ

Punjab VidhanSabha News : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਅੱਜ ਉਸ ਵੇਲੇ ਸਿਆਸੀ ਭੂਚਾਲ ਆ ਗਿਆ ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਅਤੇ ਸਦਨ ਦੇ ਸਾਰੇ ਵਿਧਾਇਕਾਂ ਦੇ ਤੁਰੰਤ ਐਲਕੋ-ਮੀਟਰ ਅਤੇ ਡੋਪ ਟੈਸਟ ਕਰਵਾਉਣ ਦੀ ਮੰਗ ਰੱਖ ਦਿੱਤੀ। ਸਪੀਕਰ ਨੂੰ ਲਿਖੇ ਇੱਕ ਸਖ਼ਤ ਪੱਤਰ ਵਿੱਚ ਬਾਜਵਾ ਨੇ […]
Nishant Malyan
By : Updated On: 01 May 2026 16:48:PM
ਬਾਜਵਾ ਦੇ ਪੱਤਰ ‘ਤੇ ਸਪੀਕਰ ਦਾ ਫੈਂਸਲਾ, ਇੱਕ ਘੰਟੇ ਦਾ ‘ਡੋਪ ਟੈਸਟ’ ਵਾਲੀ ਮੰਗ ਰੱਦ

Punjab VidhanSabha News : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਅੱਜ ਉਸ ਵੇਲੇ ਸਿਆਸੀ ਭੂਚਾਲ ਆ ਗਿਆ ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਅਤੇ ਸਦਨ ਦੇ ਸਾਰੇ ਵਿਧਾਇਕਾਂ ਦੇ ਤੁਰੰਤ ਐਲਕੋ-ਮੀਟਰ ਅਤੇ ਡੋਪ ਟੈਸਟ ਕਰਵਾਉਣ ਦੀ ਮੰਗ ਰੱਖ ਦਿੱਤੀ। ਸਪੀਕਰ ਨੂੰ ਲਿਖੇ ਇੱਕ ਸਖ਼ਤ ਪੱਤਰ ਵਿੱਚ ਬਾਜਵਾ ਨੇ ਇਲਜ਼ਾਮ ਲਾਇਆ ਕਿ ਸਦਨ ਦੀ ਮਰਿਆਦਾ ਨੂੰ ਬਹਾਲ ਰੱਖਣ ਲਈ ਇਹ ਕਦਮ ਚੁੱਕਣਾ ਲਾਜ਼ਮੀ ਹੋ ਗਿਆ ਹੈ।

ਇਸ਼ਤਿਹਾਰ

ਇਸਦੇ ਚਲਦੇ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦੁਪਹਿਰ 3:00 ਵਜੇ ਮੁੜ ਸ਼ੁਰੂ ਹੋਈ। ਜਿਵੇਂ ਹੀ ਕਾਰਵਾਈ ਸ਼ੁਰੂ ਹੋਈ, ਕਾਂਗਰਸ ਅਤੇ ‘ਆਪ’ ਦੇ ਵਿਧਾਇਕਾਂ ਨੇ ਇੱਕ ਦੂਜੇ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹੰਗਾਮੇ ਕਾਰਨ ਸਪੀਕਰ ਨੇ ਸੈਸ਼ਨ ਦੁਪਹਿਰ 3:20 ਵਜੇ ਤੱਕ ਮੁਲਤਵੀ ਕਰ ਦਿੱਤਾ। ਕਾਰਵਾਈ ਹੁਣ ਇੱਕ ਵਾਰ ਫਿਰ ਸ਼ੁਰੂ ਹੋ ਗਈ ਹੈ।

ਇਸ ਦੌਰਾਨ, ਸਪੀਕਰ ਨੇ ਮੁੱਖ ਮੰਤਰੀ ਅਤੇ ਸਾਰੇ ਵਿਧਾਇਕਾਂ ਦੇ ਡੋਪ ਟੈਸਟ ਕਰਵਾਉਣ ਦੀ ਮੰਗ ਨੂੰ ਰੱਦ ਕਰ ਦਿੱਤਾ। ਇਸ ਸਬੰਧ ਵਿੱਚ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਨੂੰ ਇੱਕ ਪੱਤਰ ਸੌਂਪਿਆ ਸੀ।

ਇਸ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਵਿਧਾਇਕਾਂ ਬਾਰੇ ਟਿੱਪਣੀ ਕੀਤੀ ਕਿ ਉਹ ਸਦਨ ਦੇ ਅੰਦਰ ਮੋਬਾਈਲ ਫੋਨ ਦੀ ਵਰਤੋਂ ਕਰ ਰਹੇ ਸਨ। ਇਸ ਨਾਲ ਕਾਂਗਰਸ ਅਤੇ ‘ਆਪ’ ਵਿਧਾਇਕਾਂ ਵਿਚਕਾਰ ਬਹਿਸ ਸ਼ੁਰੂ ਹੋ ਗਈ, ਜਿਸ ਕਾਰਨ ਸਦਨ ਵਿੱਚ ਹੰਗਾਮਾ ਹੋ ਗਿਆ।

ਪ੍ਰਤਾਪ ਸਿੰਘ ਬਾਜਵਾ ਨੇ ਪੱਤਰ ਵਿੱਚ ਮੁੱਖ ਮੰਤਰੀ ਵੱਲੋਂ ਸਦਨ ਵਿੱਚੋਂ ਚਲੇ ਜਾਣਾ ਕਈ ਸਵਾਲ ਖੜ੍ਹੇ ਕਰਦਾ ਹੈ। ਕਾਂਗਰਸ ਵਿਧਾਇਕ ਦਲ (CLP) ਨੇ ਮੰਗ ਕੀਤੀ ਹੈ ਕਿ ਇੱਕ ਘੰਟੇ ਦੇ ਅੰਦਰ-ਅੰਦਰ ਮੁੱਖ ਮੰਤਰੀ ਤੋਂ ਸ਼ੁਰੂਆਤ ਕਰਦੇ ਹੋਏ ਸਾਰੇ ਮੈਂਬਰਾਂ ਦਾ ਅਲਕੋ-ਮੀਟਰ ਟੈਸਟ ਕੀਤਾ ਜਾਵੇ ਅਤੇ ਬਾਅਦ ਵਿੱਚ ਸਾਰਿਆਂ ਦਾ ਵਿਆਪਕ ਡੋਪ ਟੈਸਟ ਕਰਵਾਇਆ ਜਾਵੇ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਇਹ ਟੈਸਟ ਕਿਸੇ ਹੋਰ ਹਸਪਤਾਲ ਦੀ ਬਜਾਏ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGIMER) ਚੰਡੀਗੜ੍ਹ ਦੀ ਨਿਰਪੱਖ ਮੈਡੀਕਲ ਟੀਮ ਵੱਲੋਂ ਕੀਤੇ ਜਾਣੇ ਚਾਹੀਦੇ ਹਨ। ਬਾਜਵਾ ਨੇ ਸਪੱਸ਼ਟ ਕੀਤਾ ਕਿ ਇਹ ਕਿਸੇ ਵਿਅਕਤੀ ਵਿਸ਼ੇਸ਼ ਦੇ ਖ਼ਿਲਾਫ਼ ਨਹੀਂ, ਸਗੋਂ ਸਦਨ ਦੀ ਜਵਾਬਦੇਹੀ ਅਤੇ ਪਾਰਦਰਸ਼ਤਾ ਨੂੰ ਕਾਇਮ ਰੱਖਣ ਲਈ ਚੁੱਕਿਆ ਗਿਆ ਕਦਮ ਹੈ।

Read Latest News and Breaking News at Daily Post TV, Browse for more News

Ad
Ad

Punjab District News