Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ

Special session of Punjab Legislative Assembly begins;: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਛੇ ਰੋਜ਼ਾ ਵਿਸ਼ੇਸ਼ ਇਜਲਾਸ ਅੱਜ ਸ਼ੁਰੂ ਹੋ ਗਿਆ। ਪਹਿਲੇ ਦਿਨ ਸਦਨ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਸਮੇਤ ਚੂਨੀ ਲਾਲ ਭਗਤ, ਸਾਬਕਾ ਮੰਤਰੀ, ਪੰਜਾਬ, ਸਰਦਾਰ ਵਰਿੰਦਰ ਸਿੰਘ ਬਾਜਵਾ, ਸਾਬਕਾ ਸੰਸਦ ਮੈਂਬਰ, ਪੰਜਾਬ;, ਸਰਦਾਰ ਰਣਜੀਤ ਸਿੰਘ, ਸਾਬਕਾ ਵਿਧਾਇਕ; ਅਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ
  • ਪਰਵਿੰਦਰ ਸਿੰਘ ਝੋਟਾ ਸਮੇਤ ਵਿਛੜੀਆਂ ਸ਼ਖ਼ਸੀਅਤਾਂ ਨੂੰ ਦਿੱਤੀ ਸ਼ਰਧਾਂਜਲੀ

Special session of Punjab Legislative Assembly begins;: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਛੇ ਰੋਜ਼ਾ ਵਿਸ਼ੇਸ਼ ਇਜਲਾਸ ਅੱਜ ਸ਼ੁਰੂ ਹੋ ਗਿਆ। ਪਹਿਲੇ ਦਿਨ ਸਦਨ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਸਮੇਤ ਚੂਨੀ ਲਾਲ ਭਗਤ, ਸਾਬਕਾ ਮੰਤਰੀ, ਪੰਜਾਬ, ਸਰਦਾਰ ਵਰਿੰਦਰ ਸਿੰਘ ਬਾਜਵਾ, ਸਾਬਕਾ ਸੰਸਦ ਮੈਂਬਰ, ਪੰਜਾਬ;, ਸਰਦਾਰ ਰਣਜੀਤ ਸਿੰਘ, ਸਾਬਕਾ ਵਿਧਾਇਕ; ਅਤੇ ਉੱਘੇ ਡਾਕਟਰ ਡਾ. ਰਤਨ ਲਾਲ ਮਿੱਤਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਦਨ ਦੀ ਸ਼ੁਰੂਆਤ ਮੌਕੇ ਸ਼ਰਧਾਂਜਲੀ ਦੇਣ ਦੇ ਨਾਲ ਸੰਗਰੂਰ ਵਿੱਚ ਸੜਕ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਮਨਰੇਗਾ ਦੇ ਅੱਠ ਮਜ਼ਦੂਰਾਂ ਨੂੰ ਵੀ ਯਾਦ ਕੀਤਾ ਗਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਭਲਕੇ ਤੱਕ ਮੁਲਤਵੀ ਕਰ ਦਿੱਤੀ ਗਈ। ਪਹਿਲੇ ਦਿਨ ਦੀ ਕਾਰਵਾਈ ਸਿਰਫ਼ 9 ਮਿੰਟ ਸਤਾਈ ਸਕਿੰਟ ਚੱਲੀ।

ਭਾਜਪਾ ਦਾ ਵਿਧਾਨ ਸਭਾ ਬਾਹਰ ਪ੍ਰਦਰਸ਼ਨ
ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਭਾਜਪਾ ਆਗੂਆਂ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਵਿੱਚ ਲਵਪ੍ਰੀਤ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹੋਏ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਕੇ ਉੱਥੋਂ ਹਟਾ ਦਿੱਤਾ। ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਪਰਿਵਾਰ ਨਾਲ ਮੁਲਾਕਾਤ ਕਰਨ ਅਤੇ ਇਨਸਾਫ਼ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਜਾਂਚ ਸੀਬੀਆਈ ਨੂੰ ਸੌਂਪ ਸਕਦੇ ਹਨ ਤਾਂ ਪੀੜਤ ਪਰਿਵਾਰ ਨੂੰ ਮਿਲਣ ਤੋਂ ਪਿੱਛੇ ਕਿਉਂ ਹਟ ਰਹੇ ਹਨ। ਜਾਖੜ ਨੇ ਕਿਹਾ ਕਿ ਇਨਸਾਫ਼ ਮਿਲਣ ਤੱਕ ਉਹ ਵਿਧਾਨ ਸਭਾ ਪਹੁੰਚਦੇ ਰਹਿਣਗੇ।

ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ
ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਲੋਕਾਂ ਦੀ ਜ਼ਿੰਦਗੀ ’ਤੇ ਗੰਭੀਰ ਅਸਰ ਪੈ ਰਿਹਾ ਹੈ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਵੀ ਆਪਣੀ ਜਾਨ ਗੁਆਉਣੀ ਪੈ ਰਹੀ ਹੈ। ਉੱਧਰ, ਵਿਰੋਧੀ ਧਿਰ ਨੇ ਵੀ ਨਸ਼ਾ ਤਸਕਰੀ ਰੋਕਣ ਵਿੱਚ ਸਰਕਾਰ ਨੂੰ ਅਸਫ਼ਲ ਕਰਾਰ ਦਿੱਤਾ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਸਨ ਕਿ ਉਹ ਸਦਨ ਦੀ ਕਾਰਵਾਈ ਆਮ ਤਰੀਕੇ ਨਾਲ ਚੱਲਣ ਨਹੀਂ ਦੇਣਗੇ।

Read Latest News and Breaking News at Daily Post TV, Browse for more News

Ad
Ad

Punjab District News