Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ ‘ਚ ਲਿਆਂਦਾ ਜਾਵੇਗਾ ਇਹ ਬਿੱਲ

Punjab News: ਪੰਜਾਬ ਸਰਕਾਰ ਨੇ ਮਨਰੇਗਾ ਸਕੀਮ ਦਾ ਨਾਮ ਬਦਲਣ ਦਾ ਵਿਰੋਧ ਕੀਤਾ। ਇਸ ਵਿਰੁੱਧ ਆਵਾਜ਼ ਚੁੱਕਣ ਲਈ ਪੰਜਾਬ ਸਰਕਾਰ ਜਨਵਰੀ ਵਿੱਚ ਇੱਕ ਵਿਸ਼ੇਸ਼ ਸੈਸ਼ਨ ਸੱਦੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਪੋਸਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ […]
Nishant Malyan
By : Updated On: 19 Dec 2025 13:56:PM
Punjab Vidhan Sabha ਦੇ ਸਪੈਸ਼ਲ ਸੈਸ਼ਨ ਦਾ ਐਲਾਨ, ਜਨਵਰੀ ‘ਚ ਲਿਆਂਦਾ ਜਾਵੇਗਾ ਇਹ ਬਿੱਲ

Punjab News: ਪੰਜਾਬ ਸਰਕਾਰ ਨੇ ਮਨਰੇਗਾ ਸਕੀਮ ਦਾ ਨਾਮ ਬਦਲਣ ਦਾ ਵਿਰੋਧ ਕੀਤਾ। ਇਸ ਵਿਰੁੱਧ ਆਵਾਜ਼ ਚੁੱਕਣ ਲਈ ਪੰਜਾਬ ਸਰਕਾਰ ਜਨਵਰੀ ਵਿੱਚ ਇੱਕ ਵਿਸ਼ੇਸ਼ ਸੈਸ਼ਨ ਸੱਦੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ X ‘ਤੇ ਪੋਸਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਇਸ਼ਤਿਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਵਿੱਚ ਲਿਖਿਆ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਾਧਨ “ਮਨਰੇਗਾ” ਸਕੀਮ ਨੂੰ ਬਦਲ ਕੇ ਗਰੀਬਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਧੱਕੇਸ਼ਾਹੀ ਵਿਰੁੱਧ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਜਨਵਰੀ ਦੇ ਦੂਜੇ ਹਫ਼ਤੇ ਬੁਲਾਇਆ ਜਾਵੇਗਾ।

ਸਪੈਸ਼ਲ ਸੈਸ਼ਨ ਇਹ ਹੋਏ

ਸਤੰਬਰ 2022: ਵਿਸ਼ਵਾਸ ਮਤ (confidence motion) ਨਾਲ ਸਬੰਧਤ ਵਿਸ਼ੇਸ਼ ਸੈਸ਼ਨ (ਮੂਲ ਰੂਪ ਵਿੱਚ 22 ਸਤੰਬਰ ਲਈ ਪ੍ਰਸਤਾਵਿਤ, ਬਾਅਦ ਵਿੱਚ 27 ਸਤੰਬਰ ਨੂੰ ਆਯੋਜਿਤ)।

ਜੂਨ 2023: ਦੋ ਦਿਨਾਂ ਦਾ ਵਿਸ਼ੇਸ਼ ਸੈਸ਼ਨ (19-20 ਜੂਨ), ਜਿਸ ਵਿੱਚ ਗੁਰਬਾਣੀ ਪ੍ਰਸਾਰਣ ਅਤੇ ਹੋਰ ਬਿੱਲ ਪਾਸ ਕੀਤੇ ਗਏ (ਰਾਜਪਾਲ ਨੇ ਇਸਦੀ ਵੈਧਤਾ ‘ਤੇ ਸਵਾਲ ਉਠਾਏ)।

ਮਈ 2025: ਇੱਕ ਦਿਨਾਂ ਦਾ ਵਿਸ਼ੇਸ਼ ਸੈਸ਼ਨ (ਭਾਖੜਾ ਪਾਣੀ ਵਿਵਾਦ ‘ਤੇ ਚਰਚਾ ਅਤੇ ਮਤਾ)।

ਜੁਲਾਈ 2025: ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਇੱਕ ਸਖ਼ਤ ਕਾਨੂੰਨ ਪੇਸ਼ ਕਰਨ ਲਈ ਦੋ ਦਿਨਾਂ ਦਾ ਵਿਸ਼ੇਸ਼ ਸੈਸ਼ਨ (10-11 ਜੁਲਾਈ)।

ਸਤੰਬਰ 2025: ਹੜ੍ਹ ਰਾਹਤ, ਮੁਆਵਜ਼ਾ ਨਿਯਮ ਸੋਧ, ਅਤੇ ਸੰਬੰਧਿਤ ਬਿੱਲਾਂ ਲਈ ਵਿਸ਼ੇਸ਼ ਸੈਸ਼ਨ (26-29 ਸਤੰਬਰ)।

ਨਵੰਬਰ 2025: ਸ੍ਰੀ ਆਨੰਦਪੁਰ ਸਾਹਿਬ ਵਿਖੇ (ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ) ਵਿਸ਼ੇਸ਼ ਸੈਸ਼ਨ (24 ਨਵੰਬਰ) ਆਯੋਜਿਤ ਕੀਤਾ ਗਿਆ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਸਬੰਧੀ, ਪਵਿੱਤਰ ਸ਼ਹਿਰ ਦੀ ਘੋਸ਼ਣਾ ਆਦਿ ਲਈ।

Read Latest News and Breaking News at Daily Post TV, Browse for more News

Ad
Ad

Punjab District News