Banner
Banner

Punjab Vidhan Sabha Special: ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਹੋਈ ਸ਼ੁਰੂਆਤ

Punjab Vidhan Sabha Special: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵਲੋਂ ਅੱਜ ਦੀ ਕਾਰਵਾਈ ਸ਼ੁਰੂ ਕੀਤੀ ਗਈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਦਨ ਦੀ ਤਰਫੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵਰ੍ਹੇ ਦੇ ਇਤਿਹਾਸਿਕ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ ਅਤੇ ਇਸ ਸੰਬੰਧੀ ਪ੍ਰਸਤਾਵ ਪੇਸ਼ ਕੀਤਾ ਗਿਆ। ਸਿੱਖਿਆ ਮੰਤਰੀ ਹਰਜੋਤ […]
Amritpal Singh
By : Updated On: 24 Nov 2025 15:16:PM
Punjab Vidhan Sabha Special: ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਹੋਈ ਸ਼ੁਰੂਆਤ

Punjab Vidhan Sabha Special: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵਲੋਂ ਅੱਜ ਦੀ ਕਾਰਵਾਈ ਸ਼ੁਰੂ ਕੀਤੀ ਗਈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਦਨ ਦੀ ਤਰਫੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵਰ੍ਹੇ ਦੇ ਇਤਿਹਾਸਿਕ ਮੌਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ ਅਤੇ ਇਸ ਸੰਬੰਧੀ ਪ੍ਰਸਤਾਵ ਪੇਸ਼ ਕੀਤਾ ਗਿਆ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਸਾਰੇ ਸਕੂਲਾਂ ਵਿੱਚ ਸਵੇਰ ਦੀ ਸਭਾ ਵਿੱਚ ਗੁਰੂ ਸਾਹਿਬ ਦਾ ਇਤਿਹਾਸ ਪੜ੍ਹਾਇਆ ਜਾ ਰਿਹਾ ਹੈ। ਗੁਰੂ ਸਾਹਿਬ ਦੇ ਸਮਾਗਮ ਲਈ ਸੜਕਾਂ ਬਣਾਈਆਂ ਜਾ ਰਹੀਆਂ ਹਨ। ਜ਼ਮੀਨ ਤੋਂ ਅਸਮਾਨ ਤੱਕ ਗੁਰੂ ਸਾਹਿਬ ਦੀ ਸ਼ਹਾਦਤ ਦਾ ਸਨਮਾਨ ਕੀਤਾ ਜਾ ਰਿਹਾ ਹੈ। ਸਮਾਗਮ ਲਈ ਬਜਟ ਬਾਰੇ ਮੁੱਖ ਮੰਤਰੀ ਕਹਿੰਦੇ ਹਨ, “ਜਿੰਨੇ ਪੈਸੇ ਚਾਹੀਦੇ ਹਨ ਲਓ।”

ਨਵਾਂਸ਼ਹਿਰ ਦੇ ਵਿਧਾਇਕ ਨਛੱਤਰ ਪਾਲ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੋਂ ਜ਼ੁਲਮ ਖਤਮ ਕੀਤਾ। ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦੀ ਗੱਲ ਹੋ ਰਹੀ ਹੈ, ਜਿਸਦਾ ਮੈਂ ਸਮਰਥਨ ਕਰਦਾ ਹਾਂ।

ਰੋਪੜ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਦੇ ਨਾਮ ‘ਤੇ ਰੱਖਿਆ ਜਾਣਾ ਚਾਹੀਦਾ ਹੈ। ਸ੍ਰੀ ਗੁਰੂ ਤੇਗ ਬਹਾਦਰ ਖ਼ਸਲਾ ਦੇ ਸਿਰਜਣਹਾਰ ਸਨ। ਉਨ੍ਹਾਂ ਨੇ ਦੇਸ਼ ਵਿੱਚ ਧਰਮ ਪਰਿਵਰਤਨ ਰੋਕਿਆ ਅਤੇ ਔਰੰਗਜ਼ੇਬ ਦੇ ਅੱਤਿਆਚਾਰਾਂ ਨੂੰ ਰੋਕਿਆ। ਉਨ੍ਹਾਂ ਕਿਹਾ ਕਿ ਅੱਜ ਅਸੀਂ ਉਨ੍ਹਾਂ ਦਾ 350ਵਾਂ ਸ਼ਹੀਦੀ ਦਿਵਸ ਮਨਾ ਰਹੇ ਹਾਂ। ਜਿਵੇਂ ਕਿ ਗੁਰੂਆਂ ਨੇ ਸਿਖਾਇਆ ਹੈ, ਰਾਜਨੀਤੀ ਵਿੱਚ ਬਹੁਤ ਸਾਰੀਆਂ ਚੀਜ਼ਾਂ ਤੋਂ ਉੱਪਰ ਉੱਠ ਕੇ ਕੰਮ ਕਰਨਾ ਚਾਹੀਦਾ ਹੈ।

Read Latest News and Breaking News at Daily Post TV, Browse for more News

Ad
Ad