Punjab Vidhan Sabha Special Session: ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ (10 ਜੁਲਾਈ) ਸ਼ੁਰੂ ਹੋਇਆ। ਪਹਿਲੇ ਦਿਨ ਦੀ ਕਾਰਵਾਈ ਸਿਰਫ਼ 11 ਮਿੰਟਾਂ ਵਿੱਚ ਸਮਾਪਤ ਹੋ ਗਈ।
Punjab Vidhan Sabha Special Session: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਭਲਕੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਕੱਲ੍ਹ ਮੁੜ ਸਦਨ ਦੀ ਕਾਰਵਾਈ ਸ਼ੁਰੂ ਹੋਵੇਗੀ ਤੇ ਬੇਅਦਬੀ ਸੰਬੰਧੀ ਬਿੱਲ ਲਿਆਂਦਾ ਜਾਵੇਗਾ।
ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ (10 ਜੁਲਾਈ) ਸ਼ੁਰੂ ਹੋਇਆ। ਪਹਿਲੇ ਦਿਨ ਦੀ ਕਾਰਵਾਈ ਸਿਰਫ਼ 11 ਮਿੰਟਾਂ ਵਿੱਚ ਸਮਾਪਤ ਹੋ ਗਈ। ਇਸ ਦੌਰਾਨ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਲੇਖਕ ਡਾ. ਰਤਨ ਸਿੰਘ ਜੱਗੀ, ਸ਼ਹੀਦ ਨਾਇਕ ਸੁਰਿੰਦਰ ਸਿੰਘ, ਬਲਜੀਤ ਸਿੰਘ ਦੇ ਨਾਲ-ਨਾਲ ਅਹਿਮਦਾਬਾਦ ਜਹਾਜ਼ ਹਾਦਸੇ ਵਿੱਚ ਮਾਰੇ ਗਏ ਲੋਕਾਂ ਅਤੇ ਅਬੋਹਰ ਦੇ ਕੱਪੜਾ ਵਪਾਰੀ ਸੰਜੇ ਵਰਮਾ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।